ਲੁਧਿਆਣਾ: ਚੋਰ ਸਮਝ ਕੇ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ, ਹਸਪਤਾਲ ‘ਚ ਮੌਤ
Ludhiana News: ਕੋਚਰ ਮਾਰਕਿਟ ਇਲਾਕੇ 'ਚ ਦੇਰ ਰਾਤ ਇੱਕ ਸ਼ੱਕੀ ਵਿਅਕਤੀ ਘੁੰਮ ਰਿਹਾ ਸੀ। ਉਹ ਇੱਕ ਅੰਦਰ ਵੜ ਗਿਆ। ਕਿਸੇ ਵਿਅਕਤੀ ਨੇ ਉਸ ਨੂੰ ਘਰ ਅੰਦਰ ਵੜਦੇ ਦੇਖ ਲਿਆ ਤੇ ਰੌਲਾ ਪਾ ਦਿੱਤਾ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਿਆ ਤੇ ਇਸ਼ ਤੋਂ ਬਾਅਦ ਉਸ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਸੰਕੇਤਕ ਫੋਟੋ ( Getty Images)
ਲੁਧਿਆਣਾ ‘ਚ ਬੀਤੀ ਰਾਤ ਥਾਣਾ ਡਿਵੀਜ਼ਨ ਨੰਬਰ-5 ਅਧੀਨ ਪੁਲਿਸ ਚੌਕੀ ਕੋਚਰ ਮਾਰਕਿਟ ‘ਚ ਇੱਕ ਵਿਅਕਤੀ ਨੂੰ ਚੋਰ ਸਮਝ ਕੇ ਕੁੱਝ ਲੋਕਾਂ ਨੇ ਉਸ ਨੂੰ ਖੰਭੇ ਨਾਲ ਬੰਨ੍ਹ ਦਿੱਤਾ। ਫਿਰ ਉਸ ਤੋਂ ਬਾਅਦ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਜਦੋਂ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਤਾਂ ਉਸ ਨੂੰ ਖੰਭੇ ਨਾਲੋਂ ਖੋਲ੍ਹ ਦਿੱਤਾ ਗਿਆ ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਪੁਲਿਸ ਮੁਲਾਜ਼ਮ ਜਦੋਂ ਮੌਕੇ ‘ਤੇ ਪਹੁੰਚੇ ‘ਤੇ ਜ਼ਖ਼ਮੀ ਵਿਅਕਤੀ ਦੀ ਹਾਲਤ ਦੇਖ ਉਸ ਨੂੰ ਹਸਪਤਾਲ ਪਹੁਚਾਇਆ। ਵਿਅਕਤੀ ਦੀ ਕੁੱਟਮਾਰ ਇੰਨੀ ਬੇਰਹਿਮੀ ਨਾਲ ਕੀਤੀ ਗਈ ਸੀ ਕਿ ਉਸ ਦੀ ਇਲਾਜ਼ ਦੌਰਾਨ ਮੌਤ ਹੋ ਗਈ। ਪੁਲਿਸ ਹੁਣ ਇਸ ਮਾਮਲੇ ‘ਚ ਆਸ-ਪਾਸ ਦੇ ਸੀਸੀਟੀਵੀ ਕੈਮਰੇ ਚੈੱਕ ਕਰ ਰਹੀ ਹੈ ਤਾਂ ਜੋ ਸੱਚਾਈ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਮ੍ਰਿਤਕ ਦੀ ਪਹਿਚਾਣ ਕਰਨ ‘ਚ ਵੀ ਲੱਗੀ ਹੋਈ ਹੈ।
ਜਾਣਕਾਰੀ ਮੁਤਾਬਕ ਕੋਚਰ ਮਾਰਕਿਟ ਇਲਾਕੇ ‘ਚ ਦੇਰ ਰਾਤ ਇੱਕ ਸ਼ੱਕੀ ਵਿਅਕਤੀ ਘੁੰਮ ਰਿਹਾ ਸੀ। ਉਹ ਇੱਕ ਅੰਦਰ ਵੜ ਗਿਆ। ਕਿਸੇ ਵਿਅਕਤੀ ਨੇ ਉਸ ਨੂੰ ਘਰ ਅੰਦਰ ਵੜਦੇ ਦੇਖ ਲਿਆ ਤੇ ਰੌਲਾ ਪਾ ਦਿੱਤਾ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਿਆ ਤੇ ਇਸ਼ ਤੋਂ ਬਾਅਦ ਉਸ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਕੁੱਟਮਾਰ ਇੰਨੀ ਬੇਰਹਿਮੀ ਨਾਲ ਕੀਤੀ ਗਈ ਸੀ ਕਿ ਉਹ ਗੰਭੀਰ ਜ਼ਖ਼ਮੀ ਹੋ ਗਿਆ। ਵਿਅਕਤੀ ਨੂੰ ਰੱਸੀਆਂ ਤੋਂ ਖੋਲ੍ਹ ਕੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਹਾਲਾਂਕਿ, ਜਦੋਂ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਉਸ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀਆਂ ਬਾਂਹਾਂ-ਲੱਤਾਂ ‘ਤੇ ਰੱਸੀਆਂ ਤੇ ਕੁੱਟਮਾਰ ਦੇ ਨਿਸ਼ਾਨ ਵੀ ਨਜ਼ਰ ਆ ਰਹੇ ਹਨ।
ਪੁਲਿਸ ਸੀਸੀਟੀਵੀ ਕੈਮਰਿਆਂ ਦੀ ਕਰ ਰਹੀ ਜਾਂਚ
ਏਸੀਪੀ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ‘ਚ ਹੈ। ਬੀਤੀ ਰਾਤ ਇੱਕ ਸ਼ੱਕੀ ਵਿਅਕਤੀ ਨੂੰ ਕੁੱਝ ਲੋਕਾਂ ਨੇ ਕਿਸੇ ਦੇ ਘਰ ਦੇ ਬਾਹਰ ਆਉਂਦੇ-ਜਾਂਦੇ ਦੇਖਿਆ। ਲੋਕਾਂ ਨੇ ਉਸ ਨੂੰ ਬੰਨ੍ਹ ਲਿਆ ਤੇ ਕੁੱਟਮਾਰ ਸ਼ੁਰੂ ਕਰ ਦਿੱਤੀ। ਉਸ ਦੀ ਹਾਲਤ ਵਿਗੜਨ ਤੇ ਪੀਸੀਆਰ ਟੀਮ ਨੂੰ ਬੁਲਾਇਆ ਗਿਆ।
ਇਹ ਵੀ ਪੜ੍ਹੋ
ਇਸ ਤੋਂ ਬਾਅਦ ਉਸ ਨੂੰ ਹਸਪਤਾਲ ਪਹੁਚਾਇਆ ਗਿਆ ਤੇ ਹਸਪਤਾਲ ‘ਚ ਹੀ ਉਸ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਜਲਦੀ ਹੀ ਕੁੱਟਮਾਰ ਕਰਨ ਵਾਲਿਆਂ ਦੀ ਪਹਿਚਾਣ ਕਰ ਲਈ ਜਾਵੇਗੀ।
