AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲਾਡੋਵਾਲ ਟੋਲ ਪਲਾਜ਼ਾ 45 ਦਿਨਾਂ ਤੋਂ ਬਾਅਦ ਮੁੜ ਸ਼ੁਰੂ, ਹਿਰਾਸਤ ‘ਚ ਕਿਸਾਨ ਆਗੂ

Ladhowala Toll Plaza: ਪਿਛਲੇ 46 ਦਿਨਾਂ ਤੋਂ ਟੋਲ ਬੰਦ ਹੋਣ ਕਾਰਨ ਲੋਕਾਂ ਨੂੰ 46 ਕਰੋੜ ਰੁਪਏ ਤੋਂ ਵੱਧ ਦੀ ਬੱਚਤ ਹੋਈ ਹੈ। ਕਿਸਾਨਾਂ ਦੀ ਮੰਗ ਹੈ ਕਿ ਟੋਲ ਦਰਾਂ ਘਟਾਈਆਂ ਜਾਣ। ਇੱਕ ਸਾਲ ਵਿੱਚ ਟੋਲ ਦਰਾਂ ਵਿੱਚ ਤਿੰਨ ਵਾਰ ਵਾਧਾ ਹੋਇਆ ਹੈ। ਟੋਲ ਫ੍ਰੀ ਹੋਣ ਤੋਂ ਬਾਅਦ NHAI ਨੇ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਸੀ।

ਲਾਡੋਵਾਲ ਟੋਲ ਪਲਾਜ਼ਾ 45 ਦਿਨਾਂ ਤੋਂ ਬਾਅਦ ਮੁੜ ਸ਼ੁਰੂ, ਹਿਰਾਸਤ 'ਚ ਕਿਸਾਨ ਆਗੂ
ਲਾਡੋਵਾਲ ਟੋਲ ਪਲਾਜ਼ਾ
rajinder-arora-ludhiana
| Updated On: 31 Jul 2024 14:51 PM IST
Share

Ladhowala Toll Plaza: ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਮੁੱੜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਈ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਵੀ ਲਿਆ ਗਿਆ ਹੈ। ਕਿਸਾਨਾਂ ਦੇ ਪ੍ਰਦਰਸ਼ਨ ਕਰਕੇ ਇਹ ਟੋਲ ਪਲਾਜਾ ਪਿੱਛਲੇ ਕਰੀਬ ਡੇਢ ਮਹੀਨੇ ਤੋਂ ਬੰਦ ਪਿਆ ਸੀ। ਇਸ ਦੌਰਾਨ ਹਾਈਕੋਰਟ ਚ ਇਸ ਵਿਵਾਦ ਦੀ ਸੁਣਵਾਈ ਚੱਲ ਰਹੀ ਸੀ। ਜਿਸਤੋਂ ਬਾਅਦ ਹਾਈਕੋਰਟ ਦੇ ਆਦੇਸ਼ ਤੋਂ ਬਾਅਦ ਪ੍ਰਸ਼ਾਸਨ ਨੇ ਇਹ ਕਾਰਵਾਈ ਕੀਤੀ ਹੈ। ਇਸ ਦੌਰਾਨ ਸਹਿਮਤੀ ਬਣਾਉਣ ਲਈ ਕਿਸਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਰਮਿਆਨ 3 ਮੀਟਿੰਗਾਂ ਕੀਤੀਆਂ ਗਈਆਂ।

ਪਹਿਲੀ ਮੀਟਿੰਗ ਟੋਲ ਪਲਾਜ਼ਾ ਤੇ ਧਰਨੇ ਦੌਰਾਨ ਹੋਈ। ਜਿਸ ਵਿੱਚ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਟੋਲ ਪਲਾਜ਼ਾ ਬੰਦ ਕਰਵਾਉਣ ਸਬੰਧੀ ਮੰਗ ਪੱਤਰ ਦਿੱਤਾ ਸੀ। ਇਸ ਤੋਂ ਬਾਅਦ ਧਰਨਾ ਚੁੱਕ ਕੇ ਅਧਿਕਾਰੀਆਂ ਨਾਲ ਦੂਜੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ NHAI ਦਾ ਕੋਈ ਅਧਿਕਾਰੀ ਮੌਜੂਦ ਨਹੀਂ ਸੀ। ਤੀਜੀ ਮੀਟਿੰਗ ਵਿੱਚ ਕਿਸਾਨਾਂ ਨੇ ਟੋਲ ਪਲਾਜ਼ਾ ਦੀਆਂ ਕਮੀਆਂ ਨੂੰ ਗਿਣਿਆ ਸੀ।

ਪੁਰਾਣੇ ਟੋਲ ਰੇਟਾਂ ‘ਚ ਵਾਧਾ

ਲਾਡੋਵਾਲ ਟੋਲ ‘ਤੇ ਕਾਰ ਦਾ ਪੁਰਾਣਾ ਟੈਕਸ ਵਨ ਵੇਅ ਲਈ 215 ਰੁਪਏ ਅਤੇ ਰਿਟਰਨ ਲਈ 325 ਰੁਪਏ ਅਤੇ ਮਹੀਨਾਵਾਰ ਪਾਸ 7175 ਰੁਪਏ ਸੀ। ਨਵੀਂ ਦਰ ਵਿਚ ਇਕ ਪਾਸੇ ਦਾ ਕਿਰਾਇਆ 220 ਰੁਪਏ ਅਤੇ ਵਾਪਸੀ ਦਾ ਕਿਰਾਇਆ 330 ਰੁਪਏ ਹੈ ਅਤੇ ਮਹੀਨਾਵਾਰ ਪਾਸ 7360 ਰੁਪਏ ਹੋਵੇਗਾ।

ਇਸੇ ਤਰ੍ਹਾਂ ਹਲਕੇ ਵਾਹਨ ਦਾ ਪੁਰਾਣਾ ਕਿਰਾਇਆ ਵਨ ਵੇਅ ਲਈ 350 ਰੁਪਏ ਅਤੇ ਵਾਪਸੀ ਲਈ 520 ਰੁਪਏ ਅਤੇ ਮਹੀਨਾਵਾਰ ਪਾਸ 11590 ਰੁਪਏ ਸੀ। ਨਵੀਂ ਦਰ ਵਿਚ ਇਕ ਪਾਸੇ ਦਾ ਕਿਰਾਇਆ 355 ਰੁਪਏ ਅਤੇ ਵਾਪਸੀ ਦਾ ਕਿਰਾਇਆ 535 ਰੁਪਏ ਹੈ ਅਤੇ ਮਹੀਨਾਵਾਰ ਪਾਸ 11885 ਰੁਪਏ ਹੋਵੇਗਾ।

ਇਹ ਵੀ ਪੜ੍ਹੋ: ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ, CM ਮਾਨ ਕਰਨਗੇ ਸ਼ਿਰਕਤ

2 ਐਕਸਲ ਬੱਸ ਜਾਂ ਟਰੱਕ ਦਾ ਪੁਰਾਣਾ ਟੈਕਸ ਵਨ ਵੇਅ ਲਈ 730 ਰੁਪਏ ਅਤੇ ਰਿਟਰਨ ਲਈ 1095 ਰੁਪਏ ਅਤੇ ਮਹੀਨਾਵਾਰ ਪਾਸ 24285 ਰੁਪਏ ਸੀ। ਨਵੀਂ ਦਰ ਵਿਚ ਇਕ ਪਾਸੇ ਦਾ ਕਿਰਾਇਆ 745 ਰੁਪਏ, ਵਾਪਸੀ ਦਾ ਕਿਰਾਇਆ 1120 ਰੁਪਏ ਅਤੇ ਮਹੀਨਾਵਾਰ ਪਾਸ 24905 ਰੁਪਏ ਹੋਵੇਗਾ। ਤਿੰਨ ਐਕਸਲ ਵਾਹਨਾਂ ਦਾ ਪੁਰਾਣਾ ਰੇਟ ਇੱਕ ਪਾਸੇ ਲਈ 795 ਰੁਪਏ ਅਤੇ ਪਿਛਲੇ ਪਾਸੇ ਲਈ 1190 ਰੁਪਏ ਅਤੇ ਮਹੀਨਾਵਾਰ ਪਾਸ 26490 ਰੁਪਏ ਸੀ। ਨਵੀਂ ਦਰ ਵਨ ਵੇਅ ਲਈ 815 ਰੁਪਏ ਅਤੇ ਰਿਟਰਨ ਲਈ 1225 ਰੁਪਏ ਹੋਵੇਗੀ ਅਤੇ ਮਹੀਨਾਵਾਰ ਪਾਸ 27170 ਰੁਪਏ ਹੋਵੇਗਾ।

Follow Us
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ...
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ...
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?...
ਕੋਟਕਪੂਰਾ 'ਚ ਲੋਕਾਂ ਨੇ ਲਾਏ 'ਘਰ ਵਿਕਾਊ ਹੈ' ਦੇ ਪੋਸਟਰ, ਜਾਣੋ ਪੂਰਾ ਮਾਮਲਾ
ਕੋਟਕਪੂਰਾ 'ਚ ਲੋਕਾਂ ਨੇ ਲਾਏ 'ਘਰ ਵਿਕਾਊ ਹੈ' ਦੇ ਪੋਸਟਰ, ਜਾਣੋ ਪੂਰਾ ਮਾਮਲਾ...
ਬਿੱਟੂ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼, ਵਕੀਲਾਂ ਨੇ ਦਿੱਤਾ ਰੁਝੇਵਿਆਂ ਦਾ ਹਵਾਲਾ, 24 ਜੂਨ ਨੂੰ ਮੁੜ ਤਲਬ
ਬਿੱਟੂ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼, ਵਕੀਲਾਂ ਨੇ ਦਿੱਤਾ ਰੁਝੇਵਿਆਂ ਦਾ ਹਵਾਲਾ, 24 ਜੂਨ ਨੂੰ ਮੁੜ ਤਲਬ...
E30 ਈਥਾਨੌਲ ਫਿਊਲ 'ਤੇ ਸਰਕਾਰ ਦਾ ਅਹਿਮ ਫੈਸਲਾ, ਕੀ ਸਸਤਾ ਹੋਵੇਗਾ ਪੈਟਰੋਲ?
E30 ਈਥਾਨੌਲ ਫਿਊਲ 'ਤੇ ਸਰਕਾਰ ਦਾ ਅਹਿਮ ਫੈਸਲਾ, ਕੀ ਸਸਤਾ ਹੋਵੇਗਾ ਪੈਟਰੋਲ?...
ਅਮਰੀਕਾ-ਈਰਾਨ ਸਮਝੌਤੇ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ
ਅਮਰੀਕਾ-ਈਰਾਨ ਸਮਝੌਤੇ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ...