ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਅੱਜ ਵੀ ਫ੍ਰੀ: ਕਿਸਾਨਾਂ ਦਾ ਧਰਨਾ 6ਵੇਂ ਦਿਨ ਵੀ ਜਾਰੀ, 30 ਜੂਨ ਤੋਂ ਬਾਅਦ ਟੋਲ 'ਤੇ ਲੱਗੇਗਾ ਤਾਲਾ | Ludhiana Ladowal Toll Plaza 6th Day Farmer Protest know in Punjabi Punjabi news - TV9 Punjabi

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਅੱਜ ਵੀ ਫ੍ਰੀ: ਕਿਸਾਨਾਂ ਦਾ ਧਰਨਾ 6ਵੇਂ ਦਿਨ ਵੀ ਜਾਰੀ, 30 ਜੂਨ ਤੋਂ ਬਾਅਦ ਟੋਲ ‘ਤੇ ਲੱਗੇਗਾ ਤਾਲਾ

Published: 

21 Jun 2024 20:02 PM

ਪ੍ਰਦਰਸ਼ਨਕਾਰੀ ਕਿਸਾਨਾਂ ਸਾਹਮਣੇ NHAI ਬੇਵੱਸ ਨਜ਼ਰ ਆ ਰਿਹਾ ਹੈ। ਕੋਈ ਵੀ ਅਧਿਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਨਹੀਂ ਹਨ। ਟੋਲ ਪਲਾਜ਼ਾ ਤੇ ਕੰਮ ਕਰਨ ਵਾਲੇ ਮੁਲਾਜ਼ਮ ਬਿਲਕੁਲ ਵਿਹਲੇ ਨਜ਼ਰ ਆ ਰਹੇ ਹਨ। ਉਥੇ ਹੀ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਕਹਾਉਣ ਵਾਲੇ ਲਾਡੋਵਾਲ ਪਲਾਜ਼ਾ ਤੋਂ ਲੱਗਣ ਵਾਲੇ ਲੋਕ ਕਿਸਾਨਾਂ ਦਾ ਧੰਨਵਾਦ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਪ੍ਰਤੀ ਵਾਹਨ ਟੋਲ 150 ਰੁਪਏ ਹੋਣਾ ਚਾਹਿਦਾ ਹੈ।

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਅੱਜ ਵੀ ਫ੍ਰੀ: ਕਿਸਾਨਾਂ ਦਾ ਧਰਨਾ 6ਵੇਂ ਦਿਨ ਵੀ ਜਾਰੀ, 30 ਜੂਨ ਤੋਂ ਬਾਅਦ ਟੋਲ ਤੇ ਲੱਗੇਗਾ ਤਾਲਾ

ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ

Follow Us On

ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਹੈ ਜੋ ਬੀਤੇ 5 ਦਿਨਾਂ ਤੋਂ ਬੰਦ ਹੈ। ਅੱਜ 6ਵੇਂ ਦਿਨ ਵੀ ਕਿਸਾਨਾਂ ਵੱਲੋਂ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਟੋਲ ਦੇ ਬੰਦ ਹੋਣ ਕਾਰਨ ਕਰੀਬ 1.75 ਲੱਖ ਤੋਂ ਵੱਧ ਵਾਹਨ ਬਿਨਾਂ ਟੋਲ ਦੇ ਕੇ ਲੰਘੇ ਹਨ। ਇਸ ਪ੍ਰਦਰਸ਼ਨ ਕਾਰਨ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ ਨੂੰ ਕਰੀਬ 5 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਜਿਸ ਤੋਂ ਬਾਅਦ ਅਕਿਸਾਨਾਂ ਵੱਲੋਂ ਐਲਾਨ ਕੀਤਾ ਕਿ ਜੇਕਰ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ ਨੇ 30 ਜੂਨ ਤੱਕ ਜੇਕਰ ਕੋਈ ਫੈਸਲਾ ਨਾ ਲਿਆ ਤਾਂ ਕਿਸਾਨ ਟੋਲ ਪਲਾਜ਼ਾ ਦੇ ਕਮਰਿਆਂ ਨੂੰ ਤਾਲੇ ਲਗਾ ਦੇਣਗੇ।

ਬੇਵੱਸ ਨਜ਼ਰ ਆ ਰਿਹਾ NHAI

ਪ੍ਰਦਰਸ਼ਨਕਾਰੀ ਕਿਸਾਨਾਂ ਸਾਹਮਣੇ NHAI ਬੇਵੱਸ ਨਜ਼ਰ ਆ ਰਿਹਾ ਹੈ। ਕੋਈ ਵੀ ਅਧਿਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਨਹੀਂ ਹਨ। ਟੋਲ ਪਲਾਜ਼ਾ ਤੇ ਕੰਮ ਕਰਨ ਵਾਲੇ ਮੁਲਾਜ਼ਮ ਬਿਲਕੁਲ ਵਿਹਲੇ ਨਜ਼ਰ ਆ ਰਹੇ ਹਨ। ਉਥੇ ਹੀ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਕਹਾਉਣ ਵਾਲੇ ਲਾਡੋਵਾਲ ਪਲਾਜ਼ਾ ਤੋਂ ਲੱਗਣ ਵਾਲੇ ਲੋਕ ਕਿਸਾਨਾਂ ਦਾ ਧੰਨਵਾਦ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਪ੍ਰਤੀ ਵਾਹਨ ਟੋਲ 150 ਰੁਪਏ ਹੋਣਾ ਚਾਹਿਦਾ ਹੈ। ਪਰ NHAI ਦੇ ਅਧਿਕਾਰੀ ਕਿਸਾਨਾਂ ਦੀ ਮੰਗਾਂ ਨੂੰ ਅਣਗੋਲਾ ਕਰ ਰਹੇ ਹਨ।

ਕਿਸਾਨਾਂ ਦੀ ਗਿਣਤੀ ਲਾਡੋਵਾਲ ਟੋਲ ਪਲਾਜ਼ਾ ‘ਤੇ ਹਰ ਰੋਜ਼ ਵੱਧ ਰਹੀ ਹੈ। ਨੇੜਲੇ ਪਿੰਡਾਂ ਦੇ ਲੋਕਾਂ ਨੇ ਵੀ ਕਿਸਾਨਾਂ ਨਾਲ ਜੁੜਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਦੇ ਇਸ ਪ੍ਰਦਰਸ਼ਨ ਵਿੱਚ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ।

ਇਹ ਵੀ ਪੜ੍ਹੋ: ਖੁਦਕੁਸ਼ੀ ਕਰਨ ਲਈ ਰੇਲਵੇ ਦੇ ਪੁਲ ਤੇ ਕੁੜੀ, RPF ਨੇ ਮੁਸ਼ਕਤ ਤੋਂ ਬਾਅਦ ਉਤਾਰਿਆ ਥੱਲੇ

2 ਜੂਨ ਤੋਂ ਲਾਗੂ ਹੋਣਗੀਆਂ ਵਧੀਆਂ ਦਰਾਂ

ਲੁਧਿਆਣਾ ਦਾ ਲਾਡੋਵਾਲ ਟੋਲ ‘ਤੇ ਪੁਰਾਣੀ ਕਾਰ ਦਾ ਇੱਕ ਤਰਫਾ ਟੈਕਸ 215 ਰੁਪਏ ਅਤੇ ਰਾਊਂਡ ਟ੍ਰਿਪ ਲਈ 325 ਰੁਪਏ ਸੀ ਅਤੇ ਮਹੀਨਾਵਾਰ ਪਾਸ 7175 ਰੁਪਏ ਸੀ। ਨਵੀਂ ਦਰ ਵਿੱਚ ਇੱਕ ਤਰਫਾ ਕਿਰਾਇਆ 220 ਰੁਪਏ ਅਤੇ ਰਾਊਂਡ ਟ੍ਰਿਪ 330 ਰੁਪਏ ਅਤੇ ਮਹੀਨਾਵਾਰ ਪਾਸ 7360 ਰੁਪਏ ਹੋਵੇਗਾ। ਇਸ ਤੋਂ ਇਲਾਵਾ ਹੋਰ ਵੱਡੀਆਂ ਕਾਰਾਂ ਤੇ ਗੱਡੀਆਂ ਦੀ ਦਰਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ।

Exit mobile version