ਲਾਡੋਵਾਲ ਟੋਲ ਪਲਾਜ਼ਾ ਮੁੜ ਤੋਂ ਹੋਵੇਗਾ ਫ੍ਰੀ, ਵਰਕਰ ਯੂਨੀਅਨ ਨੇ ਕੀਤਾ ਐਲਾਨ
Ladowal toll plaza: ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ਾ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਾ ਤਾਂ ਕੋਈ ਸਰਕਾਰੀ ਛੁੱਟੀ ਦਿੱਤੀ ਜਾਂਦੀ ਹੈ ਅਤੇ ਨਾ ਹੀ ਉਨ੍ਹਾਂ ਦਾ ਪੀਐਫ ਕੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਕੰਪਨੀ ਵੱਲੋਂ ਟੋਲ ਮੁਲਾਜ਼ਮਾਂ ਨੂੰ ਕੋਈ ਈ.ਐਸ.ਆਈ. ਅਤੇ ਭਲਾਈ ਸਕੀਮਾਂ ਦੀਆਂ ਸਹੂਲਤਾਂ ਨਹੀਂ ਦਿੱਤੀ ਜਾ ਰਹੀ
Ladowal toll plaza: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਇੱਕ ਵਾਰ ਫਿਰ ਤੋਂ ਲੋਕਾਂ ਲਈ ਮੁਫ਼ਤ ਹੋਣ ਜਾ ਰਿਹਾ ਹੈ। ਇਥੇ ਦੱਸ ਦਈਏ ਕਿ ਲੋਕਾਂ ਨੂੰ ਉੱਥੋਂ ਲੰਘਣ ਲਈ ਹੁਣ ਪੈਸਾ ਨਹੀਂ ਦੇਣਾ ਪਵੇਗਾ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਉਹਨਾਂ ਇਹ ਫੈਸਲਾ ਲਿਆ ਹੈ। ਉਹਨਾਂ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੰਪਨੀ ਦੇ ਅਧਿਕਾਰੀਆਂ ਨਾਲ ਕਈ ਮਹੀਨਿਆਂ ਤੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹੈ, ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ।
ਇੱਥੇ ਇਹ ਵੀ ਦੱਸ ਦਈਏ ਕਿ ਇਸ ਟੋਲ ਪਲਾਜਾ ਤੋਂ ਅਕਸਰ ਹਜਾਰਾਂ ਤੋਂ ਵੱਧ ਗੱਡੀਆ ਲੰਘਦੀ ਨੇ। ਪਰ ਬਾਵਜੂਦ ਇਸਦੇ ਟੋਲ ਪਲਾਜਾ ਵਰਕਰ ਯੂਨੀਅਨ ਦੇ ਐਲਾਨ ਤੋਂ ਬਾਅਦ ਇਸ ਟੋਲ ਪਲਾਜਾ ਨੂੰ ਮੁੜ ਤੋਂ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਹਾਲਾਂਕਿ ਮੁਲਾਜ਼ਮ ਜਥੇਬੰਦੀਆਂ ਨੇ ਭਲਕੇ ਸ਼ੁਕਰਵਾਰ ਨੂੰ ਇਹ ਸਟੋਲ ਪਲਾਜ਼ਾ ਨੂੰ ਫਰੀ ਕਰਨ ਦਾ ਐਲਾਨ ਕੀਤਾ ਹੈ ਕਿਹਾ ਕਿ 27 ਤਰੀਕ ਤੋਂ ਇਹ ਅਣਮਿਥੇ ਸਮੇਂ ਲਈ ਟੋਲ ਪਲਾਜ਼ਾ ਫਰੀ ਕਰ ਦਿੱਤਾ ਜਾਵੇਗਾ।
ਉਧਰ ਇਸ ਸਬੰਧ ਵਿੱਚ ਗੱਲਬਾਤ ਕਰਦਿਆਂ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ਾ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਾ ਤਾਂ ਕੋਈ ਸਰਕਾਰੀ ਛੁੱਟੀ ਦਿੱਤੀ ਜਾਂਦੀ ਹੈ ਅਤੇ ਨਾ ਹੀ ਉਨ੍ਹਾਂ ਦਾ ਪੀਐਫ ਕੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਕੰਪਨੀ ਵੱਲੋਂ ਟੋਲ ਮੁਲਾਜ਼ਮਾਂ ਨੂੰ ਕੋਈ ਈ.ਐਸ.ਆਈ. ਅਤੇ ਭਲਾਈ ਸਕੀਮਾਂ ਦੀਆਂ ਸਹੂਲਤਾਂ ਨਹੀਂ ਦਿੱਤੀ ਜਾ ਰਹੀ। ਜਿਸ ਨਾਲ ਮੁਲਾਜ਼ਮਾਂ ਨੂੰ ਕੋਈ ਫਾਇਦਾ ਹੋ ਸਕੇ ਕਿਹਾ ਕਿ ਮੁਲਾਜ਼ਮਾਂ ਨੂੰ ਰਾਹਤ ਅਤੇ ਬਣਦੀਆਂ ਸੁਵਿਧਾਵਾਂ ਨਾ ਦੇਣ ਦੇ ਰੋਸ ਚ ਇਹ ਐਲਾਨ ਕੀਤਾ ਗਿਆ ਹੈ।