AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕਰਜ਼ੇ ਤੋਂ ਪਰੇਸ਼ਾਨ ਦੇ ਦਿੱਤੀ ਜਾਨ… 5 ਦਿਨਾਂ ਬਾਅਦ ਮਿਲੀ ਨਹਿਰ ‘ਚੋਂ ਲਾਸ਼

ਲਖਵਿੰਦਰ ਸਕੂਲ ਬੱਸ ਡਰਾਈਵਰ ਵਜੋਂ ਕੰਮ ਕਰਦਾ ਸੀ। ਉਹ ਲੰਬੇ ਸਮੇਂ ਤੋਂ ਗੱਡੀ ਚਲਾ ਰਿਹਾ ਸੀ। ਕੁਝ ਸਮਾਂ ਪਹਿਲਾਂ, ਉਸਨੇ ਵਾਹਨ ਖਰੀਦਣ ਲਈ ਕਰਜ਼ਾ ਲਿਆ ਸੀ। ਉਹ ਕਰਜ਼ੇ ਤੋਂ ਪਰੇਸ਼ਾਨ ਸੀ। ਇਸ ਕਾਰਨ ਉਸ ਨੇ ਨਹਿਰ 'ਚ ਛਾਲ ਮਾਰ ਦਿੱਤੀ। ਲਖਵਿੰਦਰ ਦਾ ਵਿਆਹ ਲਗਭਗ ਚਾਰ-ਪੰਜ ਸਾਲ ਪਹਿਲਾਂ ਹੋਇਆ ਸੀ। ਪਰਿਵਾਰ ਆਪਣੇ ਪੁੱਤਰ ਦੀ ਮੌਤ ਤੋਂ ਬਹੁੱਤ ਦੁੱਖੀ ਹੈ।

ਕਰਜ਼ੇ ਤੋਂ ਪਰੇਸ਼ਾਨ ਦੇ ਦਿੱਤੀ ਜਾਨ... 5 ਦਿਨਾਂ ਬਾਅਦ ਮਿਲੀ ਨਹਿਰ 'ਚੋਂ ਲਾਸ਼
rajinder-arora-ludhiana
| Updated On: 23 Sep 2025 08:37 AM IST
Share

ਲੁਧਿਆਣਾ ਚ ਫਿਰੋਜ਼ਪੁਰ ਰੋਡ ‘ਤੇ ਇੱਕ ਨਹਿਰ ਚੋਂ ਇੱਕ 26 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਨੌਜਵਾਨ ਨੇ 19 ਸਤੰਬਰ ਨੂੰ ਨਹਿਰ ਚ ਛਾਲ ਮਾਰ ਦਿੱਤੀ ਸੀ। ਉਹ 19 ਤਰੀਕ ਤੋਂ ਲਾਪਤਾ ਸੀ ਤੇ ਉਸ ਦੀ ਲਾਸ਼ ਨਹਿਰ ਚ ਕੁਝ ਦੂਰੀ ‘ਤੇ ਸਥਿਤ ਇੱਕ ਗਰਿੱਡ ਚ ਫਸ ਹੋਈ ਮਿਲੀ। ਰਾਹਗੀਰਾਂ ਨੇ ਲਾਸ਼ ਨੂੰ ਦੇਖਿਆ ਤੇ ਤੁਰੰਤ ਗੋਤਾਖੋਰਾਂ ਤੇ ਪੁਲਿਸ ਨੂੰ ਸੂਚਿਤ ਕੀਤਾ। ਪਾਣੀ ਚ ਵਹਿ ਜਾਣ ਕਾਰਨ ਲਾਸ਼ ਦੀ ਸਥਿਤੀ ਕਾਫ਼ੀ ਖਰਾਬ ਹੋ ਗਈ ਸੀ।

ਸਰਾਭਾ ਨਗਰ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਮ੍ਰਿਤਕ ਦਾ ਨਾਮ ਲਖਵਿੰਦਰ ਸਿੰਘ ਹੈ। ਲਖਵਿੰਦਰ ਦੀ ਲਾਸ਼ ਦਾ ਪੋਸਟਮਾਰਟਮ ਬੀਤੇ ਦਿਨ ਸਿਵਲ ਹਸਪਤਾਲ ਦੇ ਮੁਰਦਾਘਰ ਚ ਕੀਤਾ ਗਿਆ।

ਵਾਹਨ ਖਰੀਦਣ ਲਈ ਲਿਆ ਸੀ ਕਰਜ਼ਾ

ਜਾਣਕਾਰੀ ਮੁਤਾਬਕ ਲਖਵਿੰਦਰ ਸਕੂਲ ਬੱਸ ਡਰਾਈਵਰ ਵਜੋਂ ਕੰਮ ਕਰਦਾ ਸੀ। ਉਹ ਲੰਬੇ ਸਮੇਂ ਤੋਂ ਗੱਡੀ ਚਲਾ ਰਿਹਾ ਸੀ। ਕੁਝ ਸਮਾਂ ਪਹਿਲਾਂ, ਉਸ ਨੇ ਵਾਹਨ ਖਰੀਦਣ ਲਈ ਕਰਜ਼ਾ ਲਿਆ ਸੀ। ਉਹ ਕਰਜ਼ੇ ਤੋਂ ਪਰੇਸ਼ਾਨ ਸੀ। ਇਸ ਕਾਰਨ ਉਸ ਨੇ ਨਹਿਰ ਚ ਛਾਲ ਮਾਰ ਦਿੱਤੀ। ਲਖਵਿੰਦਰ ਦਾ ਵਿਆਹ ਲਗਭਗ ਚਾਰ-ਪੰਜ ਸਾਲ ਪਹਿਲਾਂ ਹੋਇਆ ਸੀ। ਪਰਿਵਾਰ ਆਪਣੇ ਪੁੱਤਰ ਦੀ ਮੌਤ ਤੋਂ ਬਹੁੱਤ ਦੁੱਖੀ ਹੈ।

ਜਾਣਕਾਰੀ ਦਿੰਦੇ ਹੋਏ ਏਐਸਆਈ ਸੁਭਾਸ਼ ਰਾਜ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਲਖਬੀਰ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਪੁੱਤਰ ‘ਤੇ ਭਾਰੀ ਕਰਜ਼ਾ ਸੀ। ਇਸ ਕਾਰਨ ਉਹ ਪ੍ਰੇਸ਼ਾਨ ਹੋ ਗਿਆ ਸੀ। ਉਨ੍ਹਾਂ ਨੂੰ ਪਤਾ ਵੀ ਨਹੀਂ ਲੱਗਾ ਕਿ ਕਦੋਂ ਖੁਦਕੁਸ਼ੀ ਦਾ ਵਿਚਾਰ ਉਸ ਦੇ ਮਨ ਚ ਆਇਆ।

ਪੋਸਟਮਾਰਟਮ ਤੋਂ ਬਾਅਦ ਲਖਵਿੰਦਰ ਦੀ ਲਾਸ਼ ਉਨ੍ਹਾਂ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਾਰਵਾਈ ਕਰ ਰਹੀ ਹੈ।

Follow Us
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ...
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ......
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ...
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...