AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ: ਦੁਕਾਨਦਾਰ ਤੋਂ ਲੁੱਟ ਦੀ ਕੋਸ਼ਿਸ਼, ਲੋਕਾਂ ਨੇ ਬਦਮਾਸ਼ਾਂ ਨਾਲ ਕੀਤੇ ਦੋ-ਦੋ ਹੱਥ; ਬਾਈਕ ਛੱਡ ਹੋਏ ਫ਼ਰਾਰ

ਗੋਲੀਬਾਰੀ ਦੀ ਆਵਾਜ਼ ਸੁਣ ਕੇ, ਨੇੜਲੇ ਕਰਿਆਨੇ ਦੀ ਦੁਕਾਨ ਦਾ ਮਾਲਕ, ਨਿੱਕੂ ਤੁਰੰਤ ਮਦਦ ਲਈ ਮੌਕੇ 'ਤੇ ਪਹੁੰਚਿਆ। ਆਪਣੇ ਆਪ ਨੂੰ ਘੇਰਿਆ ਹੋਇਆ ਦੇਖ ਕੇ, ਲੁਟੇਰਿਆਂ ਨੇ ਨਿੱਕੂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਉਸ ਦੇ ਸਿਰ 'ਚ ਵਾਰ ਕੀਤਾ, ਜਿਸ ਨਾਲ ਉਹ ਖੂਨ ਨਾਲ ਲੱਥਪੱਥ ਹੋ ਗਿਆ।

ਲੁਧਿਆਣਾ: ਦੁਕਾਨਦਾਰ ਤੋਂ ਲੁੱਟ ਦੀ ਕੋਸ਼ਿਸ਼, ਲੋਕਾਂ ਨੇ ਬਦਮਾਸ਼ਾਂ ਨਾਲ ਕੀਤੇ ਦੋ-ਦੋ ਹੱਥ; ਬਾਈਕ ਛੱਡ ਹੋਏ ਫ਼ਰਾਰ
ਲੁਧਿਆਣਾ: ਦੁਕਾਨਦਾਰ ਤੋਂ ਲੁੱਟ ਦੀ ਕੋਸ਼ਿਸ਼
rajinder-arora-ludhiana
| Published: 03 Apr 2026 12:47 PM IST

ਲੁਧਿਆਣਾ ਦੇ ਮਾਧੋਪੁਰੀ ਇਲਾਕੇ ‘ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਮੋਟਰਸਾਈਕਲ ‘ਤੇ ਸਵਾਰ ਦੋ ਨਕਾਬਪੋਸ਼ ਅਪਰਾਧੀਆਂ ਨੇ ਇੱਕ ਮੋਬਾਈਲ ਫੋਨ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ। ਲੁੱਟ ਦੌਰਾਨ, ਅਪਰਾਧੀਆਂ ਨੇ ਗੋਲੀਆਂ ਚਲਾ ਦਿੱਤੀਆਂ ਤੇ ਦੁਕਾਨਦਾਰ ਦੇ ਇੱਕ ਗੁਆਂਢੀ ਨੂੰ ਗੰਭੀਰ ਜ਼ਖਮੀ ਕਰ ਦਿੱਤਾ।

ਮੁਹੰਮਦ ਅੰਜਾਰ ਆਲਮ ਆਪਣੀ ਦੁਕਾਨ, ਸਾਹਿਲ ਟੈਲੀਕਾਮ ‘ਤੇ ਇਕੱਲਾ ਸੀ। ਦੋ ਨਕਾਬਪੋਸ਼ ਆਦਮੀ ਮੋਟਰਸਾਈਕਲ ‘ਤੇ ਆਏ। ਲੁਟੇਰੇ ਦੁਕਾਨ ‘ਚ ਦਾਖਲ ਹੋਏ ਤੇ ਲੁੱਟ-ਖਸੁਟ ਸ਼ੁਰੂ ਕਰ ਦਿੱਤੀ। ਜਦੋਂ ਦੁਕਾਨਦਾਰ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਲੁਟੇਰਿਆਂ ਨੇ ਗੋਲੀ ਚਲਾਈ, ਜਿਸ ਨਾਲ ਅੰਜਾਰ ਆਲਮ ਦਾ ਸੱਜੇ ਹੱਥ ਜ਼ਖ਼ਮੀ ਹੋ ਗਿਆ।

ਗੋਲੀਬਾਰੀ ਦੀ ਆਵਾਜ਼ ਸੁਣ ਕੇ, ਨੇੜਲੇ ਕਰਿਆਨੇ ਦੀ ਦੁਕਾਨ ਦਾ ਮਾਲਕ, ਨਿੱਕੂ ਤੁਰੰਤ ਮਦਦ ਲਈ ਮੌਕੇ ‘ਤੇ ਪਹੁੰਚਿਆ। ਆਪਣੇ ਆਪ ਨੂੰ ਘੇਰਿਆ ਹੋਇਆ ਦੇਖ ਕੇ, ਲੁਟੇਰਿਆਂ ਨੇ ਨਿੱਕੂ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਉਸ ਦੇ ਸਿਰ ‘ਚ ਵਾਰ ਕੀਤਾ, ਜਿਸ ਨਾਲ ਉਹ ਖੂਨ ਨਾਲ ਲੱਥਪੱਥ ਹੋ ਗਿਆ।

ਹਾਲਾਂਕਿ, ਇਸ ਤੋਂ ਬਾਅਦ ਹੋਰ ਲੋਕ ਵੀ ਘਟਨਾ ਵਾਲੀ ਥਾਂ ‘ਤੇ ਇਕੱਠੇ ਹੋ ਗਏ। ਉਨ੍ਹਾਂ ਨੇ ਬਦਮਾਸ਼ਾਂ ‘ਤੇ ਹਮਲਾ ਕੀਤਾ। ਇਸ ਦੌਰਾਨ ਬਦਮਾਸ਼ ਬਾਈਕ ਤੋਂ ਡਿੱਗ ਜਾਂਦੇ ਹਨ ਤੇ ਇੱਕ ਬਦਮਾਸ਼ ਭੱਜ ਕੇ ਫ਼ਰਾਰ ਹੋ ਜਾਂਦਾ ਹੈ। ਇਸ ਦੌਰਾਨ ਦੂਜਾ ਬਦਮਾਸ਼ ਦੁਬਾਰਾ ਬਾਈਕ ਚੁੱਕ ਕੇ ਪਿਸਤੌਲ ਦਿਖਾਉਂਦੇ ਹੋਏ ਭੱਜਣ ਦੀ ਕੋਸ਼ਿਸ਼ ਕਰਦਾ ਹੈ। ਹਾਲਾਂਕਿ, ਬਦਮਾਸ਼ ਕਾਮਯਾਬ ਨਹੀਂ ਹੁੰਦਾ ਹੈ ਤੇ ਬਾਈਕ ਉੱਥੇ ਹੀ ਛੱਡ ਕੇ ਫ਼ਰਾਰ ਹੋ ਜਾਂਦਾ ਹੈ। ਇਸ ਘਟਨਾ ਨੂੰ ਇੱਕ ਵਿਅਕਤੀ ਆਪਣੇ ਫ਼ੋਨ ‘ਚ ਰਿਕਾਰਡ ਕਰ ਲੈਂਦਾ ਹੈ। ਘਟਨਾ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ।

Follow Us
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...