AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ: ਗੁਰਦੁਆਰਾ ਮੰਜੀ ਸਾਹਿਬ ਫਾਇਰਿੰਗ ਮਾਮਲੇ ‘ਚ ਮੁੱਖ ਸ਼ੂਟਰ ਗ੍ਰਿਫ਼ਤਾਰ, ਦੂਜੇ ਦੀ ਭਾਲ ਜਾਰੀ

28 ਅਕਤੂਬਰ ਦੀ ਸਵੇਰ ਕਰੀਬ 3:10 ਵਜੇ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੁਰਦੁਆਰਾ ਮੰਜੀ ਸਾਹਿਬ ਦੇ ਅੰਦਰ ਦਾਖ਼ਲ ਹੋਏ ਸਨ। ਦੋਵੇਂ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ ਸਨ। ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ।

ਲੁਧਿਆਣਾ: ਗੁਰਦੁਆਰਾ ਮੰਜੀ ਸਾਹਿਬ ਫਾਇਰਿੰਗ ਮਾਮਲੇ 'ਚ ਮੁੱਖ ਸ਼ੂਟਰ ਗ੍ਰਿਫ਼ਤਾਰ, ਦੂਜੇ ਦੀ ਭਾਲ ਜਾਰੀ
tv9-punjabi
| Updated On: 02 Nov 2026 15:34 PM IST
Share

ਲੁਧਿਆਣਾ ਦੇਹਾਤ ਪੁਲਿਸ ਨੂੰ ਗੁਰਦੁਆਰਾ ਮੰਜੀ ਸਾਹਿਬ ਫਾਇਰਿੰਗ ਮਾਮਲੇ’ਚ ਵੱਡੀ ਸਫ਼ਲਤਾ ਮਿਲੀ ਹੈ। ਪਿੰਡ ਰਾਜੋਆਣਾ ਕਲਾਂ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਗੋਲੀਆਂ ਚਲਾਉਣ ਵਾਲੇ ਮੁੱਖ ਸ਼ੂਟਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣ ਤੇ ਤਕਨੀਕੀ ਤੇ ਮਨੁੱਖੀ ਸੂਚਨਾਵਾਂ ਦੇ ਆਧਾਰ ‘ਤੇ ਮੁਲਜ਼ਮ ਦੀ ਪਛਾਣ ਕੀਤੀ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਰਾਜ ਸਿੰਘ ਉਰਫ਼ ਰਾਜੂ ਵਾਸੀ ਨੂਰਪੁਰ, ਮਾਛੀਵਾੜਾ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਹੁਣ ਉਸ ਦੇ ਦੂਜੇ ਸਾਥੀ ਦੀ ਭਾਲ ਕਰ ਰਹੀ ਹੈ।

28 ਅਕਤੂਬਰ ਨੂੰ ਤੜਕਸਾਰ ਹੋਈ ਸੀ ਫਾਇਰਿੰਗ

ਦੱਸ ਦੇਈਏ ਕਿ 28 ਅਕਤੂਬਰ ਦੀ ਸਵੇਰ ਕਰੀਬ 3:10 ਵਜੇ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਗੁਰਦੁਆਰਾ ਮੰਜੀ ਸਾਹਿਬ ਦੇ ਅੰਦਰ ਦਾਖ਼ਲ ਹੋਏ ਸਨ। ਦੋਵੇਂ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ ਸਨ। ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ।

ਮੱਥਾ ਟੇਕਣ ਤੋਂ ਬਾਅਦ ਬਾਬਾ ਬਲਦੇਵ ਸਿੰਘ ਦੇ ਕਮਰੇ ‘ਤੇ ਚਲਾਈ ਸੀ ਗੋਲੀ

ਜਾਣਕਾਰੀ ਮੁਤਾਬਕ, ਦੋਵੇਂ ਮੁਲਜ਼ਮ ਪਲੈਟੀਨਾ ਮੋਟਰਸਾਈਕਲ ‘ਤੇ ਗੁਰਦੁਆਰਾ ਸਾਹਿਬ ਦੇ ਕੰਪਲੈਕਸ ‘ਚ ਪਹੁੰਚੇ ਸਨ। ਉਨ੍ਹਾਂ ਨੇ ਮੋਟਰਸਾਈਕਲ ਦੀ ਨੰਬਰ ਪਲੇਟ ਲੁਕਾਈ ਹੋਈ ਸੀ ਤੇ ਚਿਹਰੇ ਕੱਪੜਿਆਂ ਨਾਲ ਢਕੇ ਹੋਏ ਸਨ।

ਇਨ੍ਹਾਂ ‘ਚੋਂ ਇੱਕ ਮੁਲਜ਼ਮ ਗੁਰਦੁਆਰਾ ਸਾਹਿਬ ਦੇ ਅੰਦਰ ਗਿਆ। ਉਸ ਨੇ ਪਹਿਲਾਂ ਮੱਥਾ ਟੇਕਿਆ ਅਤੇ ਨਿਸ਼ਾਨ ਸਾਹਿਬ ਦੀ ਪਰਿਕਰਮਾ ਕੀਤੀ। ਇਸ ਤੋਂ ਬਾਅਦ ਉਸ ਨੇ ਬਾਬਾ ਬਲਦੇਵ ਸਿੰਘ ਦੇ ਕਮਰੇ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀ ਚਲਾ ਦਿੱਤੀ। ਗੋਲੀ ਕਮਰੇ ਦੇ ਦਰਵਾਜ਼ੇ ਅਤੇ ਕੰਧ ‘ਤੇ ਲੱਗੀ ਸੀ। ਗਨੀਮਤ ਰਹੀ ਕਿ ਵਾਰਦਾਤ ਸਮੇਂ ਬਾਬਾ ਬਲਦੇਵ ਸਿੰਘ ਆਪਣੇ ਕਮਰੇ ‘ਚ ਮੌਜੂਦ ਨਹੀਂ ਸਨ। ਉਹ ਆਪਣੀ ਰੋਜ਼ਾਨਾ ਦੀ ਰੁਟੀਨ ਅਨੁਸਾਰ ਇਸ਼ਨਾਨ ਕਰਨ ਗਏ ਹੋਏ ਸਨ, ਜਿਸ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ।

200 ਕਿਲੋਮੀਟਰ ਦੇ ਰੂਟ ਦੀ CCTV ਫੁਟੇਜ ਖੰਗਾਲ ਕੇ ਪਹੁੰਚੀ ਪੁਲਿਸ ਮੁੱਖ ਸ਼ੂਟਰ ਤੱਕ

ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਲੁਧਿਆਣਾ ਦੇਹਾਤ ਪੁਲਿਸ ਤੇ ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਨੇ ਸਾਂਝੇ ਤੌਰ ‘ਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਘਟਨਾ ਸਥਾਨ ਤੋਂ ਲੈ ਕੇ ਮੁਲਜ਼ਮਾਂ ਦੇ ਆਉਣ-ਜਾਣ ਵਾਲੇ ਕਰੀਬ 200 ਕਿਲੋਮੀਟਰ ਦੇ ਰੂਟ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ। ਤਕਨੀਕੀ ਜਾਂਚ ਤੇ ਮਨੁੱਖੀ ਸੂਚਨਾਵਾਂ ਦੇ ਆਧਾਰ ‘ਤੇ ਪੁਲਿਸ ਮੁੱਖ ਸ਼ੂਟਰ ਰਾਜ ਸਿੰਘ ਉਰਫ਼ ਰਾਜੂ ਤੱਕ ਪਹੁੰਚਣ ‘ਚ ਕਾਮਯਾਬ ਰਹੀ। ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਦੂਜੇ ਸ਼ੂਟਰ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਅਤੇ ਜਾਂਚ ਜਾਰੀ ਹੈ।

ਸੇਵਾਦਾਰ ਨੂੰ ਧਮਕੀਆਂ ਦੇਣ ਦਾ ਮਾਮਲਾ ਆਇਆ ਸਾਹਮਣੇ

ਮੁੱਢਲੀ ਜਾਂਚ ਤੇ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨੂੰ ਪਹਿਲਾਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਪੁਲਿਸ ਨੂੰ ਸ਼ੱਕ ਹੈ ਕਿ ਇਸੇ ਸਿਲਸਿਲੇ ‘ਚ ਗੁਰਦੁਆਰਾ ਸਾਹਿਬ ਵਿਖੇ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਫਿਲਹਾਲ ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਦੂਜੇ ਸ਼ੂਟਰ ਦੀ ਭਾਲ ਜਾਰੀ ਹੈ। ਜਾਂਚ ਤੋਂ ਬਾਅਦ ਵਾਰਦਾਤ ਦੇ ਪਿੱਛੇ ਦੇ ਕਾਰਨਾਂ ਤੇ ਹੋਰ ਸੰਭਾਵਿਤ ਸ਼ਮੂਲੀਅਤ ਬਾਰੇ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।

Follow Us
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ...
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...