AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ‘ਚ 40 ਸਾਲਾ ਵਿਅਕਤੀ ਦਾ ਕਤਲ, ਹੱਥ ਵੱਢ ਕੇ ਲੈ ਗਏ ਮੁਲਜ਼ਮ; ਅੱਗੇ ਜਾ ਕੇ ਦੁਕਾਨਦਾਰ ਨੂੰ ਫੜਾਇਆ (Video)

ਇਲਜ਼ਾਮ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਕੱਟਿਆ ਹੋਇਆ ਹੱਥ ਇੱਕ ਪਲਾਸਟਿਕ ਦੇ ਲਿਫ਼ਾਫ਼ੇ 'ਚ ਪਾ ਕੇ ਆਪਣੇ ਨਾਲ ਲੈ ਗਏ। ਇਸ ਤੋਂ ਬਾਅਦ ਉਹ ਕੁਝ ਦੂਰੀ 'ਤੇ ਇੱਕ ਕਰਿਆਨੇ ਦੀ ਦੁਕਾਨ 'ਤੇ ਪਹੁੰਚੇ ਤੇ ਦੁਕਾਨਦਾਰ ਨੂੰ ਡਰਾ ਕੇ ਲਿਫ਼ਾਫ਼ਾ ਫੜਾ ਦਿੱਤਾ। ਮੁਲਜ਼ਮਾਂ ਨੇ ਦੁਕਾਨਦਾਰ ਨੂੰ ਇਸ ਨੂੰ ਘਰ ਪਹੁੰਚਾਉਣ ਲਈ ਕਿਹਾ ਤੇ ਫ਼ਰਾਰ ਹੋ ਗਏ।

ਲੁਧਿਆਣਾ 'ਚ 40 ਸਾਲਾ ਵਿਅਕਤੀ ਦਾ ਕਤਲ, ਹੱਥ ਵੱਢ ਕੇ ਲੈ ਗਏ ਮੁਲਜ਼ਮ; ਅੱਗੇ ਜਾ ਕੇ ਦੁਕਾਨਦਾਰ ਨੂੰ ਫੜਾਇਆ (Video)
rajinder-arora-ludhiana
| Updated On: 25 Oct 2026 12:01 PM IST
Share

ਲੁਧਿਆਣਾ ਦੇ ਡਾਬਾ ਇਲਾਕੇ ‘ਚ ਰੇੜੂ ਸਾਹਿਬ ਗੁਰਦੁਆਰਾ ਨੇੜੇ 40 ਸਾਲਾ ਸ਼ਕਤੀ ਸਿੰਘ ਉਰਫ਼ ਭੂਰਾ ਦੇ ਕਤਲ ਮਾਮਲੇ ‘ਚ ਹਮਲਾਵਰਾਂ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ। ਪੁਲਿਸ ਨੇ ਇਸ ਮਾਮਲੇ ‘ਚ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਦਲਵੀਰ ਸਿੰਘ ਤੇ ਲਖਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ, ਮੁਲਜ਼ਮ ਹਥਿਆਰਾਂ ਨਾਲ ਸ਼ਕਤੀ ਸਿੰਘ ਦੇ ਘਰ ‘ਚ ਦਾਖ਼ਲ ਹੋਏ ਤੇ ਉਸ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਉਸ ਦਾ ਸੱਜਾ ਹੱਥ ਸਰੀਰ ਤੋਂ ਵੱਖ ਹੋ ਗਿਆ। ਗੰਭੀਰ ਜ਼ਖ਼ਮੀ ਹੋਣ ਕਾਰਨ ਹਸਪਤਾਲ ਪਹੁੰਚਣ ‘ਤੇ ਉਸ ਦੀ ਮੌਤ ਹੋ ਗਈ।

ਦੁਕਾਨਦਾਰ ਨੂੰ ਫੜਾਇਆ ਕੱਟਿਆ ਹੋਇਆ ਹੱਥ

ਇਲਜ਼ਾਮ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਕੱਟਿਆ ਹੋਇਆ ਹੱਥ ਇੱਕ ਪਲਾਸਟਿਕ ਦੇ ਲਿਫ਼ਾਫ਼ੇ ‘ਚ ਪਾ ਕੇ ਆਪਣੇ ਨਾਲ ਲੈ ਗਏ। ਇਸ ਤੋਂ ਬਾਅਦ ਉਹ ਕੁਝ ਦੂਰੀ ‘ਤੇ ਇੱਕ ਕਰਿਆਨੇ ਦੀ ਦੁਕਾਨ ‘ਤੇ ਪਹੁੰਚੇ ਤੇ ਦੁਕਾਨਦਾਰ ਨੂੰ ਡਰਾ ਕੇ ਲਿਫ਼ਾਫ਼ਾ ਫੜਾ ਦਿੱਤਾ। ਮੁਲਜ਼ਮਾਂ ਨੇ ਦੁਕਾਨਦਾਰ ਨੂੰ ਇਸ ਨੂੰ ਘਰ ਪਹੁੰਚਾਉਣ ਲਈ ਕਿਹਾ ਤੇ ਫ਼ਰਾਰ ਹੋ ਗਏ।

ਸੀਸੀਟੀਵੀ ‘ਚ ਤਲਵਾਰ ਲੈ ਕੇ ਜਾਂਦੇ ਦਿਖੇ ਮੁਲਜ਼ਮ

ਵਾਰਦਾਤ ਤੋਂ ਬਾਅਦ ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ। ਸਾਹਮਣੇ ਆਈ ਵੀਡੀਓ ‘ਚ ਕੁਝ ਨੌਜਵਾਨ ਬਾਈਕ ‘ਤੇ ਜਾਂਦੇ ਦਿਖਾਈ ਦੇ ਰਹੇ ਹਨ। ਇਨ੍ਹਾਂ ‘ਚੋਂ ਇੱਕ ਦੇ ਹੱਥ ‘ਚ ਨੰਗੀ ਤਲਵਾਰ ਵੀ ਨਜ਼ਰ ਆ ਰਹੀ ਹੈ। ਪੁਲਿਸ ਵੱਲੋਂ ਇਸ ਫੁਟੇਜ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਜਾਂਚ ਜਾਰੀ

ਪੁਲਿਸ ਮੁਤਾਬਕ, ਮੁੱਢਲੀ ਜਾਂਚ ‘ਚ ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਮੰਨਿਆ ਜਾ ਰਿਹਾ ਹੈ। ਇਸ ਮਾਮਲੇ ‘ਚ ਸੱਤ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਹੁਣ ਤੱਕ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮ੍ਰਿਤਕ ਸ਼ਕਤੀ ਸਿੰਘ ਉਰਫ਼ ਭੂਰਾ ਦਾ ਪਹਿਲਾਂ ਅਪਰਾਧਿਕ ਰਿਕਾਰਡ ਰਿਹਾ ਹੈ। ਉਹ ਕੁਝ ਦਿਨ ਪਹਿਲਾਂ ਹੀ ਆਪਣੀ ਸਜ਼ਾ ਪੂਰੀ ਕਰਕੇ ਜੇਲ੍ਹ ਤੋਂ ਬਾਹਰ ਆਇਆ ਸੀ। ਪੁਲਿਸ ਮੁਤਾਬਕ, ਉਸ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਰੀਬ 12 ਅਪਰਾਧਿਕ ਮਾਮਲੇ ਦਰਜ ਸਨ। ਦੂਜੇ ਪਾਸੇ, ਇਸ ਕਤਲ ਮਾਮਲੇ ‘ਚ ਸ਼ਾਮਲ ਹਮਲਾਵਰਾਂ ਦਾ ਵੀ ਪੁਰਾਣਾ ਅਪਰਾਧਿਕ ਪਿਛੋਕੜ ਹੋਣ ਦੀ ਗੱਲ ਸਾਹਮਣੇ ਆਈ ਹੈ।

Follow Us
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...