AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ਦੇ ਮੁੱਲਾਂਪੁਰ ‘ਚ ਵੱਡੀ ਵਾਰਦਾਤ, ਕਾਰ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਖੰਭੇ ਨਾਲ ਟਕਰਾਈ ਗੱਡੀ

ਲੁਧਿਆਣਾ ਦੇ ਕਸਬਾ ਮੁੱਲਾਂਪੁਰ ਵਿਖੇ ਦੇਰ ਰਾਤ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਚਿੱਟੇ ਰੰਗ ਦੀ ਆਈ-20 ਕਾਰ ਵਿੱਚ ਸਵਾਰ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਗੋਲੀਆਂ ਲੱਗਣ ਮਗਰੋਂ ਬੇਕਾਬੂ ਹੋਈ ਕਾਰ ਸੜਕ ਕੰਢੇ ਲੱਗੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ, ਜਿਸ ਕਾਰਨ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ।

ਲੁਧਿਆਣਾ ਦੇ ਮੁੱਲਾਂਪੁਰ 'ਚ ਵੱਡੀ ਵਾਰਦਾਤ, ਕਾਰ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਖੰਭੇ ਨਾਲ ਟਕਰਾਈ ਗੱਡੀ
rajinder-arora-ludhiana
| Updated On: 03 Oct 2026 13:09 PM IST
Share

ਲੁਧਿਆਣਾ ਦੇ ਕਸਬਾ ਮੁੱਲਾਂਪੁਰ ਵਿਖੇ ਦੇਰ ਰਾਤ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਚਿੱਟੇ ਰੰਗ ਦੀ ਆਈ-20 ਕਾਰ ਵਿੱਚ ਸਵਾਰ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਗੋਲੀਆਂ ਲੱਗਣ ਮਗਰੋਂ ਬੇਕਾਬੂ ਹੋਈ ਕਾਰ ਸੜਕ ਕੰਢੇ ਲੱਗੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ, ਜਿਸ ਕਾਰਨ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਇਹ ਖ਼ੂਨੀ ਵਾਰਦਾਤ ਪਿੰਡ ਖੰਜਰਵਾਲ ਵੱਲ ਜਾਂਦੇ ਰਸਤੇ ਤੇ ਸ਼ੁੱਕਰਵਾਰ ਦੇਰ ਰਾਤ ਵਾਪਰੀ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਵਰਨਾ ਕਾਰ ਵਿੱਚ ਸਵਾਰ ਹੋ ਕੇ ਆਏ ਸਨ। ਹਾਲਾਂਕਿ, ਫ਼ਿਲਹਾਲ ਹਮਲਾਵਰਾਂ ਦੀ ਸ਼ਨਾਖ਼ਤ ਨਹੀਂ ਹੋ ਸਕੀ ਹੈ।

ਮ੍ਰਿਤਕ ਦੀ ਪਛਾਣ ਲਾਡੀ ਖ਼ਾਨ ਵਜੋਂ ਹੋਈ

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਪਿੰਡ ਭੂੰਦੜੀ ਦੇ ਰਹਿਣ ਵਾਲੇ ਲਾਡੀ ਖ਼ਾਨ ਵਜੋਂ ਹੋਈ ਹੈ। ਘਟਨਾ ਸਮੇਂ ਉਹ ਆਪਣੀ ਚਿੱਟੇ ਰੰਗ ਦੀ ਆਈ-20 ਕਾਰ ਵਿੱਚ ਸਵਾਰ ਹੋ ਕੇ ਪਿੰਡ ਮਾਜਰੀ ਵੱਲ ਜਾ ਰਿਹਾ ਸੀ ਕਿ ਇਸੇ ਦੌਰਾਨ ਹਮਲਾਵਰਾਂ ਨੇ ਉਸ ਨੂੰ ਘੇਰ ਕੇ ਨਿਸ਼ਾਨਾ ਬਣਾ ਲਿਆ। ਘਟਨਾ ਸਮੇਂ ਕਾਰ ਵਿੱਚ ਮੌਜੂਦ ਦੂਜਾ ਨੌਜਵਾਨ, ਜਿਸ ਦੀ ਪਛਾਣ ਰੋਹਿਤ ਉਰਫ਼ ਬਿੱਲਾ ਵਾਸੀ ਮਾਜਰੀ ਵਜੋਂ ਹੋਈ ਹੈ, ਹਨੇਰੇ ਦਾ ਫ਼ਾਇਦਾ ਉਠਾ ਕੇ ਕਿਸੇ ਤਰ੍ਹਾਂ ਵਾਲ-ਵਾਲ ਬਚ ਨਿਕਲਿਆ। ਉਹ ਜਾਨ ਬਚਾਉਣ ਲਈ ਤੁਰੰਤ ਮੌਕੇ ਤੋਂ ਦੌੜ ਗਿਆ, ਜਿਸ ਕਾਰਨ ਉਸ ਦਾ ਬਚਾਅ ਹੋ ਗਿਆ।

ਪੁਲਿਸ ਦੇ ਉੱਚ ਅਧਿਕਾਰੀ ਫੋਰਸ ਸਮੇਤ ਪਹੁੰਚੇ, ਵਿਸ਼ੇਸ਼ ਟੀਮਾਂ ਗਠਿਤ

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ। ਸੂਚਨਾ ਮਿਲਦੇ ਸਾਰ ਐੱਸ.ਪੀ. (ਡੀ) ਸਵਰਨਜੀਤ ਸਿੰਘ ਅਤੇ ਥਾਣਾ ਮੁਖੀ ਨਿਰਮਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਵਾਰਦਾਤ ਤੋਂ ਬਾਅਦ ਪੁਲਿਸ ਟੀਮਾਂ ਨੇ ਆਸ-ਪਾਸ ਦੇ ਇਲਾਕੇ ਅਤੇ ਮੁੱਖ ਮਾਰਗਾਂ ਤੇ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਬਾਰੀਕੀ ਨਾਲ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫ਼ਰਾਰ ਹਮਲਾਵਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਵਿਸ਼ੇਸ਼ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...