ਲੁਧਿਆਣਾ ‘ਚ 8 ਸਾਲਾ ਮਾਸੂਮ ਬੱਚੀ ਨਾਲ ਜਬਰਜਨਾਹ, ਗੁਆਂਢੀ ਨਾਬਾਲਗ ਮੁਲਜ਼ਮ ‘ਤੇ ਪੋਕਸੋ ਐਕਟ ਤਹਿਤ ਕੇਸ ਦਰਜ

Updated On: 

24 Jul 2026 12:09 PM IST

ਲੁਧਿਆਣਾ ਵਿੱਚ ਇੱਕ 8 ਸਾਲਾ ਮਾਸੂਮ ਬੱਚੀ ਨਾਲ ਜਬਰਜਨਾਹ ਕਰਲ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਗੁਆਂਢ ਵਿੱਚ ਹੀ ਰਹਿੰਦੇ ਇੱਕ 16 ਸਾਲਾ ਨਾਬਾਲਗ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੀੜਤ ਬੱਚੀ ਦੀ ਮਾਂ ਦੀ ਸ਼ਿਕਾਇਤ 'ਤੇ ਤੁਰੰਤ ਹਰਕਤ ਵਿੱਚ ਆਉਂਦਿਆਂ ਪੁਲਿਸ ਨੇ ਵੀਰਵਾਰ ਨੂੰ ਮੁਲਜ਼ਮ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸ ਦਿੱਤਾ ਹੈ।

ਲੁਧਿਆਣਾ ਚ 8 ਸਾਲਾ ਮਾਸੂਮ ਬੱਚੀ ਨਾਲ ਜਬਰਜਨਾਹ, ਗੁਆਂਢੀ ਨਾਬਾਲਗ ਮੁਲਜ਼ਮ ਤੇ ਪੋਕਸੋ ਐਕਟ ਤਹਿਤ ਕੇਸ ਦਰਜ

ਸੰਕੇਤਕ ਤਸਵੀਰ

ਲੁਧਿਆਣਾ ਵਿੱਚ ਇੱਕ 8 ਸਾਲਾ ਮਾਸੂਮ ਬੱਚੀ ਨਾਲ ਜਬਰਜਨਾਹ ਕਰਲ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਗੁਆਂਢ ਵਿੱਚ ਹੀ ਰਹਿੰਦੇ ਇੱਕ 16 ਸਾਲਾ ਨਾਬਾਲਗ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੀੜਤ ਬੱਚੀ ਦੀ ਮਾਂ ਦੀ ਸ਼ਿਕਾਇਤ ‘ਤੇ ਤੁਰੰਤ ਹਰਕਤ ਵਿੱਚ ਆਉਂਦਿਆਂ ਪੁਲਿਸ ਨੇ ਵੀਰਵਾਰ ਨੂੰ ਮੁਲਜ਼ਮ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸ ਦਿੱਤਾ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਦੀ ਮਾਂ ਰੀਨਾ (ਬਦਲਿਆ ਹੋਇਆ ਨਾਂ), ਨਿਵਾਸੀ ਛੋਟੀ ਹੈਬੋਵਾਲ ਨੇ ਦੱਸਿਆ ਕਿ ਉਸ ਦੀ ਧੀ ਦੂਜੀ ਜਮਾਤ ਦੀ ਵਿਦਿਆਰਥਣ ਹੈ। ਜਿਸ ਜਗ੍ਹਾ ‘ਤੇ ਉਨ੍ਹਾਂ ਦਾ ਪਰਿਵਾਰ ਰਹਿੰਦਾ ਸੀ, ਉੱਥੇ ਹੀ ਮੁਲਜ਼ਮ ਦਾ ਪਰਿਵਾਰ ਵੀ ਕਿਰਾਏ ‘ਤੇ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਉਹ ਅਤੇ ਮੁਲਜ਼ਮ ਦੇ ਮਾਪੇ ਦੋਵੇਂ ਹੀ ਨੌਕਰੀ ਕਰਦੇ ਸਨ। ਮਾਪਿਆਂ ਦੇ ਕੰਮ ‘ਤੇ ਜਾਣ ਤੋਂ ਬਾਅਦ ਮੁਲਜ਼ਮ ਕਥਿਤ ਤੌਰ ‘ਤੇ ਉਨ੍ਹਾਂ ਦੇ ਕਮਰੇ ਵਿੱਚ ਆਉਂਦਾ ਸੀ ਅਤੇ ਪਿਛਲੇ ਕਰੀਬ ਡੇਢ ਸਾਲ ਤੋਂ ਮਾਸੂਮ ਬੱਚੀ ਨਾਲ ਗਲਤ ਕੰਮ ਕਰ ਰਿਹਾ ਸੀ।

ਕੰਮ ‘ਤੇ ਜਾਣ ਦੌਰਾਨ ਕਰਦਾ ਸੀ ਗਲਤ ਕੰਮ

ਮਾਂ ਨੇ ਦੱਸਿਆ ਕਿ ਸਕੂਲ ਵਿੱਚ ਵੀ ਬੱਚੀ ਅਕਸਰ ਪੇਟ ਦਰਦ ਦੀ ਸ਼ਿਕਾਇਤ ਕਰਦੀ ਸੀ, ਪਰ ਉਸ ਸਮੇਂ ਪਰਿਵਾਰ ਨੇ ਇਸ ਨੂੰ ਆਮ ਤਕਲੀਫ਼ ਸਮਝ ਕੇ ਗੰਭੀਰਤਾ ਨਾਲ ਨਹੀਂ ਲਿਆ। ਬਾਅਦ ਵਿੱਚ ਬੱਚੀ ਨੇ ਪਿਸ਼ਾਬ ਕਰਦੇ ਸਮੇਂ ਹੋਣ ਵਾਲੇ ਤੇਜ਼ ਦਰਦ ਬਾਰੇ ਜਾਣਕਾਰੀ ਦਿੱਤੀ। ਜਦੋਂ ਪਰਿਵਾਰ ਨੇ ਉਹ ਕਮਰਾ ਬਦਲ ਲਿਆ ਅਤੇ ਨਵੀਂ ਥਾਂ ‘ਤੇ ਰਹਿਣ ਲੱਗੇ, ਤਾਂ ਨਵੇਂ ਮਕਾਨ ‘ਚ ਆਉਣ ਤੋਂ ਬਾਅਦ ਬੱਚੀ ਨੇ ਹਿੰਮਤ ਕਰਕੇ ਪੂਰੀ ਹੱਡਬੀਤੀ ਸੁਣਾਈ ਕਿ ਮੁਲਜ਼ਮ ਉਨ੍ਹਾਂ ਦੇ ਨੌਕਰੀ ‘ਤੇ ਜਾਣ ਤੋਂ ਬਾਅਦ ਉਸ ਨਾਲ ਗਲਤ ਕੰਮ ਕਰਦਾ ਸੀ।

ਬੱਚੀ ਦਾ ਕਰਵਾਇਆ ਗਿਆ ਮੈਡੀਕਲ

ਪੀੜਤ ਦੀ ਮਾਂ ਨੇ ਦੱਸਿਆ ਕਿ ਦਰਦ ਜ਼ਿਆਦਾ ਹੋਣ ਕਰਕੇ ਬੱਚੀ ਅਕਸਰ ਰਾਤ ਨੂੰ ਰੋਣ ਲੱਗ ਜਾਂਦੀ ਸੀ। ਬੱਚੀ ਦਾ ਮੈਡੀਕਲ ਚੈੱਕਅਪ ਕਰਵਾ ਲਿਆ ਗਿਆ ਹੈ, ਪਰ ਅਜੇ ਤੱਕ ਮੈਡੀਕਲ ਰਿਪੋਰਟ ਆਉਣੀ ਬਾਕੀ ਹੈ। ਫ਼ਿਲਹਾਲ ਬੱਚੀ ਦਾ ਡਾਕਟਰੀ ਇਲਾਜ ਚੱਲ ਰਿਹਾ ਹੈ।

ਮੁਲਜ਼ਮ ਦੀ ਪਛਾਣ ਅਤੇ ਪੁਲਿਸ ਕਾਰਵਾਈ

ਪੁਲਿਸ ਨੇ ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਨਾਮਜ਼ਦ ਕਰ ਲਿਆ ਹੈ। ਮੁਲਜ਼ਮ ਮੂਲ ਰੂਪ ਵਿੱਚ ਬਨਾਰਸ ਦਾ ਰਹਿਣ ਵਾਲਾ ਹੈ ਅਤੇ ਇੱਥੇ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਪੀੜਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਪੀ.ਏ.ਯੂ. (PAU) ਪੁਲਿਸ ਨੇ ਮੁਲਜ਼ਮ ਅਤੁਲ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 64 ਅਤੇ ਪੋਕਸੋ (POCSO) ਐਕਟ ਦੀ ਧਾਰਾ 4 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਅਤੇ ਬਣਦੀਆਂ ਕਾਨੂੰਨੀ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ।

Follow Us