AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲੁਧਿਆਣਾ ‘ਚ 13 ਸਾਲਾ ਰੇਪ ਪੀੜਤਾ ਬੱਚੀ 7 ਮਹੀਨੇ ਦੀ ਗਰਭਵਤੀ, ਪੇਟ ਦਰਦ ਹੋਣ ‘ਤੇ ਖੁੱਲ੍ਹਿਆ ਰਾਜ਼; 2 ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ ਵਿੱਚ ਇੱਕ ਬੇਹੱਦ ਸ਼ਰਮਸਾਰ ਅਤੇ ਦਿਲ-ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 13 ਸਾਲਾ ਨਾਬਾਲਗ ਬਲਾਤਕਾਰ ਪੀੜਤਾ 7 ਮਹੀਨੇ ਦੀ ਗਰਭਵਤੀ ਨਿਕਲੀ ਹੈ। ਬੱਚੀ ਦੇ ਮਾਤਾ-ਪਿਤਾ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਅਚਾਨਕ ਬੱਚੀ ਦੇ ਪੇਟ ਵਿੱਚ ਤੇਜ਼ ਦਰਦ ਸ਼ੁਰੂ ਹੋਇਆ, ਜਿਸ ਤੋਂ ਬਾਅਦ ਉਹ ਜ਼ੋਰ-ਜ਼ੋਰ ਨਾਲ ਰੋਣ ਲੱਗੀ। ਇਸ ਤੋਂ ਬਾਅਦ ਉਸ ਨੇ ਆਪਣੀ ਮਾਂ ਨੂੰ ਪੇਟ ਦਰਦ ਬਾਰੇ ਦੱਸਿਆ।

ਲੁਧਿਆਣਾ 'ਚ 13 ਸਾਲਾ ਰੇਪ ਪੀੜਤਾ ਬੱਚੀ 7 ਮਹੀਨੇ ਦੀ ਗਰਭਵਤੀ, ਪੇਟ ਦਰਦ ਹੋਣ 'ਤੇ ਖੁੱਲ੍ਹਿਆ ਰਾਜ਼; 2 ਮੁਲਜ਼ਮ ਗ੍ਰਿਫ਼ਤਾਰ
ਸੰਕੇਤਕ ਤਸਵੀਰ
rajinder-arora-ludhiana
| Updated On: 31 Jul 2026 12:31 PM IST
Share

ਲੁਧਿਆਣਾ ਵਿੱਚ ਇੱਕ ਬੇਹੱਦ ਸ਼ਰਮਸਾਰ ਅਤੇ ਦਿਲ-ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 13 ਸਾਲਾ ਨਾਬਾਲਗ ਬਲਾਤਕਾਰ ਪੀੜਤਾ 7 ਮਹੀਨੇ ਦੀ ਗਰਭਵਤੀ ਨਿਕਲੀ ਹੈ। ਬੱਚੀ ਦੇ ਮਾਤਾ-ਪਿਤਾ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਅਚਾਨਕ ਬੱਚੀ ਦੇ ਪੇਟ ਵਿੱਚ ਤੇਜ਼ ਦਰਦ ਸ਼ੁਰੂ ਹੋਇਆ, ਜਿਸ ਤੋਂ ਬਾਅਦ ਉਹ ਜ਼ੋਰ-ਜ਼ੋਰ ਨਾਲ ਰੋਣ ਲੱਗੀ। ਇਸ ਤੋਂ ਬਾਅਦ ਉਸ ਨੇ ਆਪਣੀ ਮਾਂ ਨੂੰ ਪੇਟ ਦਰਦ ਬਾਰੇ ਦੱਸਿਆ।

ਮਾਂ ਨੇ ਜਦੋਂ ਬੱਚੀ ਦੇ ਪੇਟ ਨੂੰ ਹੱਥ ਲਗਾ ਕੇ ਚੈੱਕ ਕੀਤਾ ਤਾਂ ਉਸ ਨੂੰ ਸ਼ੱਕ ਹੋਇਆ ਕਿ ਉਸ ਦੇ ਪੇਟ ਵਿੱਚ ਬੱਚਾ ਹੈ। ਮਾਂ ਵੱਲੋਂ ਪੁੱਛਗਿੱਛ ਕਰਨ ‘ਤੇ ਨਾਬਾਲਗ ਧੀ ਨੇ ਆਪਬੀਤੀ ਸੁਣਾਉਂਦਿਆਂ ਦੱਸਿਆ ਕਿ ਇੱਕ ਰਿਸ਼ਤੇਦਾਰ ਨੇ ਸੱਤ ਮਹੀਨੇ ਪਹਿਲਾਂ ਦੋ ਵਾਰ ਅਤੇ ਇੱਕ ਹੋਰ ਦੂਜੇ ਯੁਵਕ ਨੇ ਛੇ ਮਹੀਨੇ ਪਹਿਲਾਂ ਕਈ ਵਾਰ ਉਸ ਨਾਲ ਬਲਾਤਕਾਰ ਕੀਤਾ ਸੀ। ਪੀੜਤਾ ਅਨੁਸਾਰ, ਦੋਸ਼ੀਆਂ ਵਿੱਚੋਂ ਇੱਕ ਯੁਵਕ ਉਸ ਤੋਂ ਰਾਖੀ ਵੀ ਬੰਨ੍ਹਵਾਉਂਦਾ ਰਿਹਾ ਹੈ।

ਮਾਂ ਤੁਰੰਤ ਆਪਣੀ ਧੀ ਨੂੰ ਲੈ ਕੇ ਇੱਕ ਪ੍ਰਾਈਵੇਟ ਡਾਕਟਰ ਕੋਲ ਪਹੁੰਚੀ, ਜਿੱਥੇ ਡਾਕਟਰ ਨੇ ਜਾਂਚ ਤੋਂ ਬਾਅਦ ਪੁਸ਼ਟੀ ਕੀਤੀ ਕਿ ਬੱਚੀ 7 ਮਹੀਨੇ ਦੀ ਗਰਭਵਤੀ ਹੈ। ਜਦੋਂ ਪਰਿਵਾਰਕ ਮੈਂਬਰ ਘਰ ਪਰਤੇ ਤਾਂ ਦੋਸ਼ੀ ਯੁਵਕ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ‘ਤੇ ਸਮਝੌਤਾ ਕਰਨ ਦਾ ਭਾਰੀ ਦਬਾਅ ਪਾਇਆ। ਹਾਲਾਂਕਿ, ਬੱਚੀ ਦੀ ਮਾਂ ਨੇ ਹਿੰਮਤ ਦਿਖਾਉਂਦਿਆਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋਵਾਂ ਦੋਸ਼ੀਆਂ ਖ਼ਿਲਾਫ਼ ਬਲਾਤਕਾਰ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

FIR ਦਰਜ ਕਰਕੇ ਜਾਂਚ ‘ਚ ਜੁਟੀ ਪੁਲਿਸ

ਥਾਣਾ ਡਿਵੀਜ਼ਨ ਨੰਬਰ-6 ਦੀ ਐੱਸ.ਐੱਚ.ਓ. (SHO) ਅਵਨੀਤ ਕੌਰ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਐੱਫ਼.ਆਈ.ਆਰ. (FIR) ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੀੜਤ ਲੜਕੀ ਦਾ ਮੈਡੀਕਲ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਬੱਚੀ ਦੀ ਗਰਭ ਅਵਸਥਾ (ਪ੍ਰੈਗਨੈਂਸੀ) ਨੂੰ ਲੈ ਕੇ ਮਾਹਿਰ ਡਾਕਟਰਾਂ ਦੀ ਸਲਾਹ ਲਈ ਜਾਵੇਗੀ ਅਤੇ ਡਾਕਟਰਾਂ ਦੀ ਰਿਪੋਰਟ ਦੇ ਹਿਸਾਬ ਨਾਲ ਹੀ ਅੱਗੇ ਦਾ ਇਲਾਜ ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...