ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਲੁਧਿਆਣਾ ‘ਚ ਮਨੀ ਐਕਸਚੇਂਜਰ ਦੁਕਾਨ ਦੀ ਲੁੱਟ ਦੀ ਵਾਰਦਾਤ ਤੋਂ ਬਾਅਦ SHO ਸਸਪੈਂਡ, ਪੁਲਿਸ ਕਮਿਸ਼ਨਰ ਨੇ ਕੀਤੀ ਕਾਰਵਾਈ

ਦੁਗਰੀ ਰੋਡ ਤੇ ਮਨੀ ਐਕਸਚੇਂਜਰ ਦੀ ਦੁਕਾਨ ਤੇ ਲੁਟੇਰਿਆਂ ਵੱਲੋਂ ਲੁੱਟ ਦੇ ਮਾਮਲੇ ਮਾਮਲੇ ਤੋਂ ਥਾਣਾ ਮਾਡਲ ਟਾਉਨ ਦੀ ਐਸ.ਐਚ.ਓ. ਗੁਰਸ਼ਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਹੈ। ਸੀਨੀਅਰ ਅਧਿਕਾਰੀਆਂ ਨੇ ਤਰਕ ਦਿੱਤਾ ਹੈ ਕਿ ਐਸ.ਐਚ.ਓ. ਗੁਰਸ਼ਿੰਦਰ ਕੌਰ ਨੂੰ ਡਿਊਟੀ 'ਚ ਕੁਤਾਹੀ ਦੇ ਚਲਦਿਆਂ ਥਾਣਾ ਮੁਖੀ ਨੂੰ ਸਸਪੈਂਡ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਲੁਧਿਆਣਾ ਚ ਅਜਿਹੇ ਮਾਮਲੇ ਵੇਖਣ ਨੂੰ ਮਿਲੇ ਹਨ। ਲੁਧਿਆਣਾ ਚ ਇੱਕ ਵਪਾਰੀ ਨੂੰ ਵੀ ਕਿਡਨੈਪ ਕਰਕੇ ਗੋਲੀ ਮਾਰੀ ਗਈ ਸੀ।

ਲੁਧਿਆਣਾ 'ਚ ਮਨੀ ਐਕਸਚੇਂਜਰ ਦੁਕਾਨ ਦੀ ਲੁੱਟ ਦੀ ਵਾਰਦਾਤ ਤੋਂ ਬਾਅਦ SHO ਸਸਪੈਂਡ, ਪੁਲਿਸ ਕਮਿਸ਼ਨਰ ਨੇ ਕੀਤੀ ਕਾਰਵਾਈ
Follow Us
rajinder-arora-ludhiana
| Updated On: 24 Nov 2023 20:17 PM IST
ਲੁਧਿਆਣਾ (Ludhiana) ਦੇ ਦੁਗਰੀ ਰੋਡ ਤੇ ਮਨੀ ਐਕਸਚੇਂਜਰ ਦੀ ਦੁਕਾਨ ਤੇ ਲੁਟੇਰਿਆਂ ਵੱਲੋਂ ਲੁੱਟ ਦੇ ਮਾਮਲੇ ਮਾਮਲੇ ਤੋਂ ਥਾਣਾ ਮਾਡਲ ਟਾਉਨ ਦੀ ਐਸ.ਐਚ.ਓ. ਤੇ ਗਾਜ਼ ਗਿਰੀ ਹੈ। ਇਸ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਨੇ ਸਖਤ ਐਕਸ਼ਨ ਲੈਂਦੇ ਹੋਏ ਥਾਣਾ ਮੁਖੀ ਗੁਰਸ਼ਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਹੈ। ਹਾਲਾਂਕਿ ਦੋ ਮੁਲਜ਼ਮਾਂ ਨੂੰ ਲੋਕਾਂ ਨੇ ਫੜ੍ਹ ਲਿਆ ਸੀ ਤੇ ਪੁਲਿਸ ਦੇ ਹਵਾਲੇ ਕੀਤਾ ਸੀ ਅਤੇ ਇੱਕ ਭੱਜਣ ਚ ਕਾਮਯਾਬ ਹੋ ਗਿਆ ਸੀ ਜਿਸ ਦੀ ਭਾਲ ਪੁਲਿਸ ਅਜੇ ਵੀ ਕਰ ਰਹੀ ਹੈ। ਲਿਹਾਜ਼ਾ ਪੁਲਿਸ ਕਮਿਸ਼ਨਰ ਵੱਲੋਂ ਇਸ ਮਾਮਲੇ ਦੀ ਮੀਡੀਆ ਸਾਹਮਣੇ ਆ ਕੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਪਰ ਇਸ ਮੁਅੱਤਲੀ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨੇ ਤਰਕ ਦਿੱਤਾ ਹੈ ਕਿ ਐਸ.ਐਚ.ਓ. ਗੁਰਸ਼ਿੰਦਰ ਕੌਰ ਨੂੰ ਡਿਊਟੀ ‘ਚ ਕੁਤਾਹੀ ਦੇ ਚਲਦਿਆਂ ਥਾਣਾ ਮੁਖੀ ਨੂੰ ਸਸਪੈਂਡ ਕੀਤਾ ਗਿਆ ਹੈ। ਹਾਂਲਾਕਿ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਤੀਜੇ ਮੁਲਜ਼ਮ ਦੀ ਭਾਲ ਲਗਾਤਾਰ ਜਾਰੀ ਹੈ ਅਤੇ ਜਲਦ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।

ਦੁਕਾਨ ਚ ਲੁੱਟ ਲਈ ਪਹੁੰਚੇ ਸਨ ਬਦਮਾਸ਼

ਦੱਸ ਦਈਏ ਕੀ ਦੁੱਗਰੀ ‘ਚ ਮਾਟਾ ਪੈਲੇਸ ਨੇੜੇ ਮਨੀ ਐਕਸਚੇਂਜਰ ਦੀ ਦੁਕਾਨ ‘ਚ ਲੁੱਟ ਲਈ ਦਾਖਲ ਹੋਏ ਲੁਟੇਰਿਆਂ ਦੀ ਮਾਲਕ ਭਰਾਵਾਂ ਨਾਲ ਹੱਥੋਪਾਈ ਹੋ ਗਈ ਸੀ। ਇਸ ਦੌਰਾਨ ਪਏ ਰੌਲੇ ਨੂੰ ਸੁਣ ਕੇ ਨੇੜੇ ਖੜੇ ਲੋਕ ਇਕੱਠੇ ਹੋ ਗਏ ਅਤੇ ਦੋਵਾਂ ਲੁਟੇਰਿਆਂ ਨੂੰ ਕਾਬੂ ਕਰ ਲਿਆ ਸੀ। ਇਸ ਵਾਰਦਾਤ ਦੌਰਾਨ ਤੀਜਾ ਮੁਲਜ਼ਮ ਫਰਾਰ ਹੋ ਗਿਆ ਸੀ। ਇਨ੍ਹਾਂ ਕੋਲੋਂ ਨਕਲੀ ਪਿਸਤੌਲ ਅਤੇ ਦਾਤਰ ਬਰਾਮਦ ਵੀ ਬਰਾਮਦ ਹੋਈਆ ਸੀ।

ਪਹਿਲਾਂ ਵੀ ਹੋਈਆਂ ਵਾਰਦਾਤਾਂ

ਇਸ ਤੋਂ ਪਹਿਲਾਂ ਵੀ ਲੁਧਿਆਣਾ ਚ ਅਜਿਹੇ ਮਾਮਲੇ ਵੇਖਣ ਨੂੰ ਮਿਲੇ ਹਨ। ਲੁਧਿਆਣਾ ਚ ਇੱਕ ਵਪਾਰੀ ਨੂੰ ਵੀ ਕਿਡਨੈਪ ਕਰਕੇ ਗੋਲੀ ਮਾਰੀ ਗਈ ਸੀ। ਕਪੂਰਥਲਾ ਵਿੱਚ ਪਹਿਲਾਂ ਲਾਰੈਂਸ ਬਿਸ਼ਨੋਈ ਦਾ ਭਰਾ ਬਣਕੇ ਫਿਰੌਤੀ ਮੰਗੀ ਤੇ ਬਾਅਦ ‘ਚ ਲੁਧਿਆਣਾ ਵਿਖੇ ਬਦਮਾਸ਼ਾਂ ਨੇ ਇੱਕ ਕੱਪੜਾ ਕਾਰੋਬਾਰੀ ਨੂੰ ਅਗਵਾ ਕਰ ਲਿਆ ਸੀ। ਜਦੋਂ ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਬਦਮਾਸ਼ਾਂ ਨੇ ਕਾਰੋਬਾਰੀ ਨੂੰ ਗੋਲੀ ਮਾਰਕੇ ਉਸਨੂੰ ਸੜਕ ‘ਤੇ ਸੁੱਟ ਦਿੱਤਾ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...