AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ਦੇ ਮਾਡਲ ਟਾਊਨ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ, CCTV ਖੰਗਾਲ ਰਹੀ ਪੁਲਿਸ

ਇਹ ਘਟਨਾ ਐਤਵਾਰ ਦੇਰ ਰਾਤ ਕਰੀਬ 10:30 ਵਜੇ ਵਾਪਰੀ। ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨਾਂ 'ਚੋਂ ਪਿੱਛੇ ਬੈਠੇ ਨੌਜਵਾਨ ਨੇ ਇਮੀਗ੍ਰੇਸ਼ਨ ਦਫ਼ਤਰ ਵੱਲ ਫਾਇਰਿੰਗ ਕੀਤੀ। ਜਾਣਕਾਰੀ ਮੁਤਾਬਕ, ਛੇ ਰਾਊਂਡ ਤੱਕ ਗੋਲੀਆਂ ਚੱਲਣ ਦੀ ਗੱਲ ਸਾਹਮਣੇ ਆਈ ਹੈ, ਜਿਸ ਦੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।

ਲੁਧਿਆਣਾ ਦੇ ਮਾਡਲ ਟਾਊਨ 'ਚ ਇਮੀਗ੍ਰੇਸ਼ਨ ਦਫ਼ਤਰ 'ਤੇ ਫਾਇਰਿੰਗ, CCTV ਖੰਗਾਲ ਰਹੀ ਪੁਲਿਸ
ਲੁਧਿਆਣਾ ਦੇ ਮਾਡਲ ਟਾਊਨ ’ਚ ਇਮੀਗ੍ਰੇਸ਼ਨ ਦਫ਼ਤਰ ’ਤੇ ਫਾਇਰਿੰਗ, CCTV ਖੰਗਾਲ ਰਹੀ ਪੁਲਿਸ
rajinder-arora-ludhiana
| Updated On: 12 Oct 2026 14:01 PM IST
Share

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ‘ਚ ਸਥਿਤ ਰਾਈਟਵੇਅ ਵੀਜ਼ਾ ਕੰਸਲਟੈਂਟਸ ਦੇ ਦਫ਼ਤਰ ਤੇ ਬੀਤੀ ਰਾਤ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਨੌਜਵਾਨਾਂ ਨੇ ਦਫ਼ਤਰ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾਈਆਂ ਤੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਬਾਈਕ ਤੇ ਆਏ ਦੋ ਨੌਜਵਾਨਾਂ ਨੇ ਚਲਾਈਆਂ ਗੋਲੀਆਂ

ਮੁੱਢਲੀ ਜਾਣਕਾਰੀ ਅਨੁਸਾਰ, ਇਹ ਘਟਨਾ ਐਤਵਾਰ ਦੇਰ ਰਾਤ ਕਰੀਬ 10:30 ਵਜੇ ਵਾਪਰੀ। ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨਾਂ ‘ਚੋਂ ਪਿੱਛੇ ਬੈਠੇ ਨੌਜਵਾਨ ਨੇ ਇਮੀਗ੍ਰੇਸ਼ਨ ਦਫ਼ਤਰ ਵੱਲ ਫਾਇਰਿੰਗ ਕੀਤੀ। ਜਾਣਕਾਰੀ ਮੁਤਾਬਕ, ਛੇ ਰਾਊਂਡ ਤੱਕ ਗੋਲੀਆਂ ਚੱਲਣ ਦੀ ਗੱਲ ਸਾਹਮਣੇ ਆਈ ਹੈ, ਜਿਸ ਦੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।

ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਉਣ ਦੀ ਜਾਣਕਾਰੀ ਮਿਲੀ ਹੈ। ਪੁਲਿਸ ਵੱਲੋਂ ਆਲੇ-ਦੁਆਲੇ ਲੱਗੇ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ।

ਪੈਸਿਆਂ ਦੇ ਲੈਣ-ਦੇਣ ਅਤੇ ਪੁਰਾਣੀ ਰੰਜਿਸ਼ ਦਾ ਸ਼ੱਕ

ਮੁੱਢਲੀ ਜਾਂਚ ‘ਚ ਇਹ ਮਾਮਲਾ ਪੈਸਿਆਂ ਦੇ ਲੈਣ-ਦੇਣ ਤੇ ਪੁਰਾਣੀ ਰੰਜਿਸ਼ ਨਾਲ ਜੁੜਿਆ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ, ਪੀੜਤ ਨੂੰ ਪਹਿਲਾਂ ਵੀ ਧਮਕੀਆਂ ਮਿਲਣ ਤੇ ਪੈਸਿਆਂ ਦੀ ਮੰਗ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਧਮਕੀਆਂ ਕਿਨ੍ਹਾਂ ਵੱਲੋਂ ਦਿੱਤੀਆਂ ਗਈਆਂ ਸਨ ਤੇ ਕਿੰਨੀ ਰਕਮ ਦੀ ਮੰਗ ਕੀਤੀ ਗਈ ਸੀ।

ਪੁਲਿਸ ਵੱਲੋਂ ਜਾਂਚ ਜਾਰੀ, ਮੁਲਜ਼ਮਾਂ ਦੀ ਭਾਲ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏਸੀਪੀ ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਘਟਨਾ ਬੀਤੀ ਰਾਤ ਕਰੀਬ 10:30 ਵਜੇ ਵਾਪਰੀ। ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਇਮੀਗ੍ਰੇਸ਼ਨ ਦਫ਼ਤਰ ਤੇ ਫਾਇਰਿੰਗ ਕੀਤੀ ਗਈ। ਉਨ੍ਹਾਂ ਮੁਤਾਬਕ, ਮੁੱਢਲੀ ਜਾਂਚ ‘ਚ ਮਾਮਲਾ ਪੁਰਾਣੀ ਰੰਜਿਸ਼ ਨਾਲ ਜੁੜਿਆ ਹੋ ਸਕਦਾ ਹੈ ਤੇ ਪੈਸਿਆਂ ਦੇ ਲੈਣ-ਦੇਣ ਦਾ ਪੱਖ ਵੀ ਸਾਹਮਣੇ ਆ ਰਿਹਾ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਏਸੀਪੀ ਨੇ ਕਿਹਾ ਕਿ ਮਾਮਲੇ ‘ਚ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਫਾਇਰਿੰਗ ‘ਚ .32 ਬੋਰ ਦੇ ਪਿਸਤੌਲ ਦੀ ਵਰਤੋਂ ਹੋਣ ਦਾ ਸ਼ੱਕ ਹੈ। ਇਸ ਸਬੰਧੀ ਫੋਰੈਂਸਿਕ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Follow Us
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...