AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ‘ਚ ਭਿਆਨਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ 3 ਨੌਜਵਾਨਾਂ ਨੂੰ ਮਾਰੀ ਟੱਕਰ; 1 ਦੀ ਮੌਤ ਤੇ 2 ਗੰਭੀਰ ਜ਼ਖ਼ਮੀ

ਲੁਧਿਆਣਾ ਦੇ ਮੁੰਡੀਆਂ ਚੌਕ ਬੱਸ ਅੱਡੇ ਨੇੜੇ ਇੱਕ ਬੇਹੱਦ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਬੇਕਾਬੂ ਤੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ।

ਲੁਧਿਆਣਾ 'ਚ ਭਿਆਨਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ 3 ਨੌਜਵਾਨਾਂ ਨੂੰ ਮਾਰੀ ਟੱਕਰ; 1 ਦੀ ਮੌਤ ਤੇ 2 ਗੰਭੀਰ ਜ਼ਖ਼ਮੀ
rajinder-arora-ludhiana
| Updated On: 28 Aug 2026 20:02 PM IST
Share

ਲੁਧਿਆਣਾ ਦੇ ਮੁੰਡੀਆਂ ਚੌਕ ਬੱਸ ਅੱਡੇ ਨੇੜੇ ਇੱਕ ਬੇਹੱਦ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਬੇਕਾਬੂ ਤੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਕਾਰ ਚਾਲਕ ਆਪਣੀ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਰਿਹਾ।

ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਅਨੁਸਾਰ ਮੋਟਰਸਾਈਕਲ ਸਵਾਰ ਤਿੰਨੇ ਨੌਜਵਾਨ ਜਦੋਂ ਬੱਸ ਸਟਾਪ ਨੇੜਿਓਂ ਲੰਘ ਰਹੇ ਸਨ, ਤਾਂ ਉਸੇ ਵੇਲੇ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਸਾਹਮਣਿਓਂ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਖ਼ੌਫ਼ਨਾਕ ਸੀ ਕਿ ਤਿੰਨੇ ਨੌਜਵਾਨ ਹਵਾ ਵਿੱਚ ਉਛਲ ਕੇ ਦੂਰ ਸੜਕ ‘ਤੇ ਜਾ ਡਿੱਗੇ। ਇਸੇ ਦੌਰਾਨ ਸੜਕ ‘ਤੇ ਡਿੱਗੇ ਇੱਕ ਨੌਜਵਾਨ ਦੀਆਂ ਲੱਤਾਂ ਉੱਪਰੋਂ ਉੱਥੋਂ ਦੀ ਲੰਘ ਰਹੀ ਇੱਕ ਬੱਸ ਦਾ ਟਾਇਰ ਲੰਘ ਗਿਆ, ਜਿਸ ਕਾਰਨ ਉਸ ਦੀ ਹਾਲਤ ਬੇਹੱਦ ਨਾਜ਼ੁਕ ਹੋ ਗਈ।

ਇੱਕ ਨੌਜਵਾਨ ਨੇ ਤੋੜਿਆ ਦਮ, ਦੋ ਦੀ ਹਾਲਤ ਨਾਜ਼ੁਕ

ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਬੇਹੱਦ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਹਾਲਾਂਕਿ, ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਮੁੱਢਲੀ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫ਼ਿਲਹਾਲ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਦੂਜੇ ਪਾਸੇ, ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਦੋ ਹੋਰ ਨੌਜਵਾਨਾਂ ਦੀ ਪਛਾਣ ਪਵਨਦੀਪ ਅਤੇ ਅਕਾਸ਼ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਵਨਦੀਪ ਏ.ਸੀ. (AC) ਰਿਪੇਅਰ ਦਾ ਕੰਮ ਕਰਦਾ ਹੈ, ਜਦਕਿ ਦੂਜਾ ਜ਼ਖ਼ਮੀ ਅਕਾਸ਼ ਸਿਲਾਈ-ਕਢਾਈ ਦਾ ਕੰਮ ਕਰਦਾ ਹੈ। ਦੋਵਾਂ ਜ਼ਖ਼ਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਫ਼ਰਾਰ ਕਾਰ ਚਾਲਕ ਦੀ ਭਾਲ ਵਿੱਚ ਜੁਟੀ ਪੁਲਿਸ

ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਅਣਪਛਾਤੇ ਮ੍ਰਿਤਕ ਦੀ ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਉਸ ਦੀ ਸ਼ਨਾਖ਼ਤ ਲਈ ਯਤਨ ਜਾਰੀ ਹਨ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਾਦਸਾ ਅੰਜਾਮ ਦੇ ਕੇ ਫ਼ਰਾਰ ਹੋਏ ਮੁਲਜ਼ਮ ਕਾਰ ਚਾਲਕ ਦੀ ਗੱਡੀ ਦਾ ਨੰਬਰ ਟਰੇਸ ਕੀਤਾ ਜਾ ਸਕੇ। ਪੁਲਿਸ ਮੁਤਾਬਕ ਜਲਦ ਹੀ ਮੁਲਜ਼ਮ ਚਾਲਕ ਦੀ ਪਛਾਣ ਕਰਕੇ ਉਸ ਨੂੰ ਕਾਨੂੰਨ ਦੀ ਗ੍ਰਿਫ਼ਤ ਵਿੱਚ ਲਿਆ ਜਾਵੇਗਾ।

Follow Us
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...