ਲੁਧਿਆਣਾ: ਪੁੱਤਰ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਬੋਲਿਆ- ਮੇਰੀ ਭੈਣ ਤੋਂ ਕਰਵਾਉਂਦੀ ਸੀ ਗਲਤ ਕੰਮ

Published: 

23 Apr 2026 15:07 PM IST

ਘਟਨਾ ਸਾਹਮਣੇ ਆਉਣ ਤੋਂ ਬਾਅਦ ਸ਼ਿਮਲਾਪੁਰੀ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੁਲਜ਼ਮ ਨੌਜਵਾਨ ਨੂੰ ਹਿਰਾਸਤ 'ਚ ਲੈ ਲਿਆ ਗਿਆ ਤੇ ਕਾਨੂੰਨੀ ਪ੍ਰਕਿਰਿਆ ਦੇ ਹਿੱਸੇ ਵਜੋਂ ਲੁਧਿਆਣਾ ਸਿਵਲ ਹਸਪਤਾਲ 'ਚ ਉਸ ਦੀ ਡਾਕਟਰੀ ਜਾਂਚ ਕਰਵਾਈ ਗਈ। ਇਸ ਤੋਂ ਬਾਅਦ, ਉਸ ਨੂੰ ਅਗਲੀ ਕਾਨੂੰਨੀ ਕਾਰਵਾਈ ਲਈ ਅਦਾਲਤ 'ਚ ਪੇਸ਼ ਕੀਤਾ ਗਿਆ।

ਲੁਧਿਆਣਾ: ਪੁੱਤਰ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਬੋਲਿਆ- ਮੇਰੀ ਭੈਣ ਤੋਂ ਕਰਵਾਉਂਦੀ ਸੀ ਗਲਤ ਕੰਮ

20 ਅਪ੍ਰੈਲ ਦੀ ਰਾਤ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ‘ਚ ਇੱਕ ਹੈਰਾਨ ਕਰਨ ਵਾਲੀ ਕਤਲ ਦੀ ਘਟਨਾ ਵਾਪਰੀ, ਜਿੱਥੇ ਇੱਕ ਪੁੱਤਰ ਨੇ ਹੀ ਆਪਣੀ ਮਾਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮੁਲਜ਼ਮ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਮਾਂ ਆਪਣੀ ਧੀ (ਮੁਲਜ਼ਮ ਦੀ ਭੈਣ) ਨੂੰ ਗਲਤ ਕੰਮ ਕਰਨ ਲਈ ਮਜ਼ਬੂਰ ਕਰਦੀ ਸੀ। ਮਾਂ ਤੋਂ ਗੁੱਸੇ ਤੇ ਨਾਰਾਜ਼ਗੀ ਕਾਰਨ ਪੁੱਤਰ ਨੇ ਮਾਂ ਦਾ ਕਤਲ ਕਰ ਦਿੱਤਾ।

ਘਟਨਾ ਸਾਹਮਣੇ ਆਉਣ ਤੋਂ ਬਾਅਦ ਸ਼ਿਮਲਾਪੁਰੀ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੁਲਜ਼ਮ ਨੌਜਵਾਨ ਨੂੰ ਹਿਰਾਸਤ ‘ਚ ਲੈ ਲਿਆ ਗਿਆ ਤੇ ਕਾਨੂੰਨੀ ਪ੍ਰਕਿਰਿਆ ਦੇ ਹਿੱਸੇ ਵਜੋਂ ਲੁਧਿਆਣਾ ਸਿਵਲ ਹਸਪਤਾਲ ‘ਚ ਉਸ ਦੀ ਡਾਕਟਰੀ ਜਾਂਚ ਕਰਵਾਈ ਗਈ। ਇਸ ਤੋਂ ਬਾਅਦ, ਉਸ ਨੂੰ ਅਗਲੀ ਕਾਨੂੰਨੀ ਕਾਰਵਾਈ ਲਈ ਅਦਾਲਤ ‘ਚ ਪੇਸ਼ ਕੀਤਾ ਗਿਆ।

ਸ਼ੁਰੂਆਤੀ ਜਾਂਚ ਦੌਰਾਨ, ਮੁਲਜ਼ਮ ਨੇ ਅਪਰਾਧ ਕਬੂਲ ਕਰਦੇ ਹੋਏ ਕਿਹਾ ਕਿ ਉਹ ਉਸ ਦੀ ਮਾਂ ਆਪਣੀ ਧੀ ਤੋਂ ਗਲਤ ਧੰਦਾ ਕਰਵਾਉਂਦੀ ਸੀ। ਉਸ ਨੇ ਦੱਸਿਆ ਕਿ ਇਸ ਕਾਰਨ ਉਸ ਨੂੰ ਗੁੱਸਾ ਆਇਆ ਤੇ ਉਸ ਨੇ ਕਤਲ ਨੂੰ ਅੰਜ਼ਾਮ ਦਿੱਤਾ। ਪੁਲਿਸ ਨੇ ਮੁਲਜ਼ਮ ਦਾ ਬਿਆਨ ਦਰਜ ਕਰ ਲਿਆ ਹੈ ਤੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਜਾਰੀ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ‘ਚ ਜਾਂਚ ਜਾਰੀ ਹੈ ਤੇ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਅਗਲੇ ਕਦਮ ਚੁੱਕੇ ਜਾਣਗੇ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਇਨਸਾਫ਼ ਦੀ ਪੈਰਵੀ ਕੀਤੀ ਜਾਵੇਗੀ ਤੇ ਮਾਮਲੇ ‘ਚ ਜਵਾਬਦੇਹੀ ਯਕੀਨੀ ਬਣਾਉਣ ਲਈ ਸਾਰੀਆਂ ਜ਼ਰੂਰੀ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਜਾਵੇਗੀ।

Follow Us
Related Stories
ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਸਰਕਾਰ, CM ਮਾਨ ਵੱਲੋਂ ਫਤਿਹਗੜ੍ਹ ਸਾਹਿਬ ਬੱਸ ਹਾਦਸੇ ਦੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ
ਹੋ ਗਿਆ ਐਲਾਨ! BJP ਇਕੱਲਿਆਂ ਲੜੇਗੀ 2027 ਪੰਜਾਬ ਵਿਧਾਨ ਸਭਾ ਚੋਣਾਂ, ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ
ਦੋ ਦਿਨਾਂ ਦੇ ਰਿਮਾਂਡ ‘ਤੇ ਸਾਂਸਦ ਅੰਮ੍ਰਿਤਪਾਲ ਸਿੰਘ, ਅਜਨਾਲਾ ਕੋਰਟ ‘ਚ VC ਰਾਹੀਂ ਹੋਈ ਪੇਸ਼ੀ
ਪੰਜਾਬ ਪੁਲਿਸ ਨੇ ‘ਲਾਰੈਂਸ ਆਫ਼ ਪੰਜਾਬ’ Docu Series ‘ਤੇ ਪਾਬੰਦੀ ਦੀ ਕੀਤੀ ਮੰਗ, MIB ਨੂੰ ਲਿਖਿਆ ਪੱਤਰ
ਬਰਨਾਲਾ ਬੱਸ ਸਟੈਂਡ ਨੇੜੇ ਹੋਟਲ ‘ਤੇ ਰੇਡ, ਪੁਲਿਸ ਨੇ 10 ਮੁਡੇ-ਕੁੜੀਆਂ ਨੂੰ ਕੀਤਾ ਅਰੈਸਟ, ਸਥਾਨਕ ਲੋਕ ਬੋਲੇ- ਇੱਕ ਲੜਕੀ ਨਾਲ 3 ਮੁੰਡੇ ਜਾਂਦੇ ਸੀ ਅੰਦਰ
ਅੰਮ੍ਰਿਤਪਾਲ ਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ, ਅਜਨਾਲਾ ਥਾਣੇ ‘ਤੇ ਹਮਲੇ ਸਬੰਧੀ ਕੇਸ ‘ਚ ਹੋਵੇਗੀ ਸੁਣਵਾਈ