ਲੋਹੜੀ ਤੋਂ ਬਾਅਦ ਲੁਧਿਆਣਾ ਨੂੰ ਮਿਲੇਗਾ ਨਵਾਂ ਮੇਅਰ, AAP ਕਰ ਰਹੀ ਬਹੁਮਤ ਦਾ ਦਾਅਵਾ
Ludhiana Mayor: ਕੈਬਨਿਟ ਮੰਤਰੀ ਮੁੰਡੀਆਂ ਨੇ ਲੁਧਿਆਣਾ ਵਿੱਚ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ। ਦੋਵੇਂ ਕਾਂਗਰਸੀ ਕੌਂਸਲਰ ਆਤਮ ਨਗਰ ਵਿਧਾਨ ਸਭਾ ਹਲਕੇ ਤੋਂ ਹਨ। ਅਜਿਹੇ ਵਿੱਚ, ਇਹ ਬੈਂਸ ਭਰਾਵਾਂ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਇਨ੍ਹਾਂ ਤਿੰਨਾਂ ਕੌਂਸਲਰਾਂ ਦੇ ਸ਼ਾਮਿਲ ਹੋਣ ਨਾਲ ਆਮ ਆਦਮੀ ਪਾਰਟੀ ਦਾ ਮੇਅਰ ਅਹੁਦੇ ਲਈ ਦਾਅਵਾ ਮਜ਼ਬੂਤ ਹੋ ਗਿਆ ਹੈ।
ਹੁਣ ਲਗਭਗ ਇਹ ਤੈਅ ਹੈ ਕਿ ਲੁਧਿਆਣਾ ਵਿੱਚ ਮੇਅਰ ਦੀ ਕੁਰਸੀ ਤੇ ਆਮ ਆਦਮੀ ਪਾਰਟੀ ਦਾ ਲੀਡਰ ਬੈਠੇਗਾ। ਆਮ ਆਦਮੀ ਪਾਰਟੀ ਕੋਲ ਹੁਣ ਕੁੱਲ 46 ਕੌਂਸਲਰ ਹਨ। ਆਮ ਆਦਮੀ ਪਾਰਟੀ ਨੇ ਵੀਰਵਾਰ ਰਾਤ ਨੂੰ ਕਰੀਬ 10.30 ਵਜੇ ਇੱਕ ਸਿਆਸੀ ਧਮਾਕਾ ਕੀਤਾ। ਉਨ੍ਹਾਂ ਨੇ ਦੋ ਕਾਂਗਰਸੀ ਅਤੇ ਇੱਕ ਭਾਜਪਾ ਕੌਂਸਲਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾ ਲਿਆ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵਾਰਡ ਨੰਬਰ 45 ਦੀ ਕੌਂਸਲਰ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਪਰਮਿੰਦਰ ਸੋਮਾ ਅਤੇ ਵਾਰਡ ਨੰਬਰ 42 ਦੇ ਕੌਂਸਲਰ ਜਗਮੀਤ ਸਿੰਘ ਨੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਵਾਰਡ ਨੰਬਰ 21 ਦੇ ਭਾਜਪਾ ਕੌਂਸਲਰ ਅਨੀਤਾ ਨੰਛਲ ਅਤੇ ਕਰਨ ਨੰਛਲ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਬੈਂਸ ਭਰਾਵਾਂ ਨੂੰ ਝਟਕਾ
ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਦੋਵੇਂ ਕਾਂਗਰਸੀ ਕੌਂਸਲਰ ਆਤਮ ਨਗਰ ਵਿਧਾਨ ਸਭਾ ਹਲਕੇ ਤੋਂ ਹਨ। ਅਜਿਹੇ ਵਿੱਚ, ਇਹ ਬੈਂਸ ਭਰਾਵਾਂ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਇਨ੍ਹਾਂ ਤਿੰਨਾਂ ਕੌਂਸਲਰਾਂ ਦੇ ਸ਼ਾਮਿਲ ਹੋਣ ਨਾਲ ਆਮ ਆਦਮੀ ਪਾਰਟੀ ਦਾ ਮੇਅਰ ਅਹੁਦੇ ਲਈ ਦਾਅਵਾ ਮਜ਼ਬੂਤ ਹੋ ਗਿਆ ਹੈ।
ਇਹਨਾਂ ਕੌਂਸਲਰਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਪਾਰਟੀ ਲੀਡਰਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ। ਕਿ ਹੁਣ ਮੇਅਰ ਬਣਾਉਣ ਲਈ AAP ਕੋਲ ਬਹੁਮਤ ਹੈ। ਜਿਸ ਤੋਂ ਬਾਅਦ ਲੁਧਿਆਣਾ ਦੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਚ ਉਤਸ਼ਾਹ ਪਾਇਆ ਜਾ ਰਿਹਾ ਹੈ
ਮਹਿਲਾ ਨੂੰ ਮਿਲੇਗੀ ਕੁਰਸੀ
ਇਹ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਸਿਰਫ਼ ਦੋ ਦਿਨ ਪਹਿਲਾਂ ਹੀ ਜਾਰੀ ਕੀਤਾ ਗਿਆ ਸੀ। ਉਨ੍ਹਾਂ ਨੇ ਨੋਟੀਫਿਕੇਸ਼ਨ ਵਿੱਚ ਕਿਹਾ ਸੀ ਕਿ ਇੱਕ ਔਰਤ ਨੂੰ ਲੁਧਿਆਣਾ ਦਾ ਮੇਅਰ ਬਣਾਇਆ ਜਾਵੇਗਾ। ਲੋਹੜੀ ਤੋਂ ਬਾਅਦ ਲੁਧਿਆਣਾ ਨਗਰ ਨਿਗਮ ਨੂੰ ਨਵਾਂ ਮੇਅਰ ਮਿਲਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਕਾਂਗਰਸ ਪਾਰਟੀ ਦਾ ਮੇਅਰ ਸੀ। ਕਾਂਗਰਸ ਪਾਰਟੀ ਨੇ ਬਲਕਾਰ ਸਿੰਘ ਸੰਧੂ ਨੇ ਇਹ ਜਿੰਮੇਵਾਰੀ ਸੌਂਪੀ ਸੀ।
ਇਹ ਵੀ ਪੜ੍ਹੋ
ਪਰ ਇਸ ਵਾਰ ਦੀਆਂ ਚੋਣਾਂ ਵਿੱਚ ਕਾਂਗਰਸ ਆਪਣੀ ਮੇਅਰ ਦੀ ਕੁਰਸੀ ਬਚਾਉਣ ਵਿੱਚ ਅਸਫ਼ਲ ਰਹੀ ਹੈ ਅਤੇ ਪਹਿਲੀ ਵਾਰ ਹੋਵੇਗਾ ਜਦੋਂ ਆਮ ਆਦਮੀ ਪਾਰਟੀ ਦਾ ਲੀਡਰ ਮੇਅਰ ਦੀ ਕੁਰਸੀ ਉੱਪਰ ਬੈਠੇਗਾ।
ਪਟਿਆਲਾ ਵਿੱਚ AAP ਦਾ ਮੇਅਰ
ਪਟਿਆਲਾ ਵਿੱਚ ਵੀ ਆਮ ਆਦਮੀ ਪਾਰਟੀ ਨੇ ਆਪਣੇ ਮੇਅਰ ਬਣਾ ਦਿੱਤਾ ਹੈ। ਮੇਅਰ ਦੇ ਅਹੁਦੇ ਲਈ ਸਰਬਸੰਮਤੀ ਨਾਲ ਕੁੰਦਨ ਗੋਗੀਆ ਨੂੰ ਚੁਣ ਲਿਆ ਗਿਆ। ਜਦੋਂ ਕਿ ਸੀਨੀਅਰ ਡਿਪਟੀ ਮੇਅਰ ਲਈਹਰਿੰਦਰ ਕੋਹਲੀ ਅਤੇ , ਡਿਪਟੀ ਮੇਅਰ ਲਈ ਜਗਦੀਪ ਜੱਗਾ ਨੂੰ ਚੁਣਿਆ ਗਿਆ ਹੈ।