ਲੁਧਿਆਣਾ ਨੂੰ ਮਿਲੀ ਨਵੀਂ ਮੇਅਰ, ਇੰਦਰਜੀਤ ਕੌਰ ਦੇ ਸਿਰ ਸਜਿਆ ‘ਤਾਜ’, ਪਹਿਲੀ ਵਾਰ AAP ਨੇ ਮਾਰੀ ਬਾਜ਼ੀ
ਲੁਧਿਆਣਾ ਨਗਰ ਨਿਗਮ ਚੋਣਾਂ ਵਿੱਚ ਹਾਲਾਂਕਿ ਆਮ ਆਦਮੀ ਪਾਰਟੀ ਨੂੰ ਪੂਰਨ ਬਹੁਮਤ ਨਹੀਂ ਮਿਲਿਆ ਸੀ ਪਰ ਫਿਰ ਵੀ ਪਾਰਟੀ ਆਪਣਾ ਮੇਅਰ ਬਣਾਉਣ ਵਿੱਚ ਕਾਮਯਾਬ ਰਹੀ ਹੈ। AAP ਨੇ ਮਹਿਲਾ ਕੌਂਸਲਰ ਇੰਦਰਜੀਤ ਕੌਰ ਨੂੰ ਮੇਅਰ ਬਣਾਇਆ ਹੈ। ਜਦੋਂ ਕਿ ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਵੀ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਰਾਕੇਸ਼ ਪਰਾਸ਼ਰ ਨੂੰ ਚੁਣਿਆ ਗਿਆ ਹੈ ਜਦੋਂ ਕਿ ਡਿਪਟੀ ਮੇਅਰ ਲਈ ਪ੍ਰਿੰਸ ਜ਼ੋਹਰ ਦੀ ਚੋਣ ਹੋਈ ਹੈ। ਆਮ ਆਦਮੀ ਪਾਰਟੀ ਨੇ ਇੰਦਰਜੀਤ ਕੌਰ ਨੂੰ ਸ਼ਹਿਰ ਦਾ ਮੇਅਰ ਐਲਾਨ ਦਿੱਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਸ਼ਹਿਰ ਨੂੰ ਇੱਕ ਮਹਿਲਾ ਮੇਅਰ ਮਿਲੀ ਹੈ।
ਦਰਅਸਲ, ਇਹ ਸੀਟ ਮਹਿਲਾ ਕੌਂਸਲਰਾਂ ਲਈ ਰਾਖਵੀਂ ਹੈ। ਪਹਿਲਾਂ ਇਹ ਚਰਚਾ ਸੀ ਕਿ ਪਾਰਟੀ ਨਿਧੀ ਗੁਪਤਾ, ਪ੍ਰਿੰਸੀਪਲ ਇੰਦਰਜੀਤ ਕੌਰ, ਮਨਿੰਦਰ ਕੌਰ ਘੁੰਮਣ ਅਤੇ ਅੰਮ੍ਰਿਤ ਵਰਸ਼ਾ ਵਿੱਚੋਂ ਕਿਸੇ ਇੱਕ ਨੂੰ ਚੁਣ ਸਕਦੀ ਹੈ। ਹਾਲਾਂਕਿ, ਬਾਅਦ ਵਿੱਚ ਪਾਰਟੀ ਨੇ ਇੰਦਰਜੀਤ ਕੌਰ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ। ਜਾਣਕਾਰੀ ਅਨੁਸਾਰ ਮੇਅਰ ਦੇ ਨਾਮ ‘ਤੇ ਪੱਤਰ ਦਿੱਲੀ ਤੋਂ ਆਇਆ ਸੀ।
ਖ਼ਬਰ ਅਪਡੇਟ ਹੋ ਰਹੀ ਹੈ….