Panchyati Elections: ਲੁਧਿਆਣਾ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧੜਿਆਂ ‘ਚ ਝੜਪ, ਪ੍ਰਚਾਰ ਦੌਰਾਨ ਨੌਜਵਾਨਾਂ ਤੇ ਕੁੱਟਮਾਰ ਦੇ ਇਲਜ਼ਾਮ
Ludhiana: ਪਿੰਡਾਂ ਵਿੱਚ ਸਰਪੰਚੀ ਦੀਆਂ ਚੋਣਾਂ ਨੂੰ ਲੈਕੇ ਮਾਹੌਲ ਭਖਿਆ ਹੋਇਆ ਹੈ। ਲੁਧਿਆਣਾ ਵਿਖੇ ਹੋਏ ਝਗੜੇ ਵਿੱਚ ਜਖ਼ਮੀ ਚੰਡੋਕ ਨੇ ਦੱਸਿਆ ਕਿ ਉਹ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਈ। ਉਸ ਦੇ ਸਿਰ 'ਤੇ ਟਾਂਕੇ ਲੱਗੇ ਹਨ। ਉਸ ਨੇ ਥਾਣਾ ਜਮਾਲਪੁਰ ਵਿੱਚ ਸ਼ਿਕਾਇਤ ਦੇ ਦਿੱਤੀ ਹੈ।
ਲੁਧਿਆਣਾ ਦੇ ਪਿੰਡ ਭਾਮੀਆ ਕਲਾਂ ਵਿੱਚ ਸਥਿਤ ਪ੍ਰੀਤਮ ਵਿਹਾਰ ਵਿੱਚ ਪੰਚਾਇਤੀ ਚੋਣਾਂ ਦਾ ਪ੍ਰਚਾਰ ਕਰ ਰਹੇ ਦੋ ਧੜੇ ਆਹਮੋ-ਸਾਹਮਣੇ ਹੋ ਗਏ। ਦੋਵਾਂ ਧਿਰਾਂ ਨੇ ਇਕ ਦੂਜੇ ‘ਤੇ ਗੰਭੀਰ ਇਲਜ਼ਾਮ ਲਾਏ ਹਨ। ਇਸ ਲੜਾਈ ‘ਚ 4 ਲੋਕ ਜ਼ਖਮੀ ਹੋਏ ਹਨ। ਸਿਵਲ ਹਸਪਤਾਲ ਵਿੱਚ ਇਲਾਜ ਲਈ ਆਏ ਉਮੀਦਵਾਰ ਅਮਨ ਚੰਢੋਕ ਨੇ ਦੱਸਿਆ ਕਿ ਉਹ ਭਾਮੀਆਂ ਕਲਾਂ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।
ਇਸ ਦੌਰਾਨ ਪ੍ਰੀਤਮ ਵਿਹਾਰ ਇਲਾਕੇ ‘ਚ ਪ੍ਰਚਾਰ ਕਰ ਰਿਹਾ ਸੀ ਤਾਂ ਕੁਝ ਲੋਕਾਂ ਨੇ ਆ ਕੇ ਉਸ ਨਾਲ ਬਦਸਲੂਕੀ ਕੀਤੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਚੰਡੋਕ ਨੇ ਦੱਸਿਆ ਕਿ ਉਹ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਈ। ਉਸ ਦੇ ਸਿਰ ‘ਤੇ ਟਾਂਕੇ ਲੱਗੇ ਹਨ। ਉਸ ਨੇ ਥਾਣਾ ਜਮਾਲਪੁਰ ਵਿੱਚ ਸ਼ਿਕਾਇਤ ਦੇ ਦਿੱਤੀ ਹੈ। ਪੁਲਿਸ ਨੂੰ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ, ਸ਼ਾਇਦ ਉਥੋਂ ਕੋਈ ਸੁਰਾਗ ਮਿਲ ਜਾਵੇ।
ਵਿਰੋਧੀ ਧਿਰ ਨੇ ਵੀ ਲਗਾਏ ਇਲਜ਼ਾਮ
ਦੂਜੇ ਪਾਸੇ ਆਮ ਆਦਮੀ ਪਾਰਟੀ ਤੋਂ ਦੂਸਰੀ ਧਿਰ ਦੇ ਆਗੂ ਅਤੇ ਭਾਮੀਆ ਕਲਾਂ ਦੇ ਮੌਜੂਦਾ ਸਰਪੰਚ ਦਰਸ਼ਨ ਸਿੰਘ ਮੱਲ੍ਹਾ ਨੇ ਕਿਹਾ ਕਿ ਉਹ ਪਿਛਲੇ 10 ਸਾਲਾਂ ਤੋਂ ਪਿੰਡ ਦੇ ਸਰਪੰਚ ਹਨ। ਜਦੋਂ ਝੜਪ ਹੋਈ ਤਾਂ ਉਹ ਆਪਣੀ ਮਾਂ ਨਾਲ ਆਪਣੇ ਪਿੰਡ ਵਿੱਚ ਪ੍ਰਚਾਰ ਕਰ ਰਿਹਾ ਸੀ। ਪਿੰਡ ਦੇ ਲੋਕਾਂ ਨੇ ਉਸ ਨੂੰ ਦੱਸਿਆ ਕਿ ਅਮਨ ਚੰਡੋਕ ਪਿੰਡ ਦੇ ਲੋਕਾਂ ਦੀ ਕੁੱਟਮਾਰ ਕਰ ਰਿਹਾ ਹੈ।
ਉਹਨਾਂ ਨੇ ਇਲਜ਼ਾਮ ਲਗਾਇਆ ਕਿ ਵਿਰੋਧੀ ਧਿਰ ਨੇ ਇਕ ਔਰਤ ਨਾਲ ਵੀ ਦੁਰਵਿਵਹਾਰ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਇਲਾਕੇ ਦੇ ਲੋਕਾਂ ਨੇ ਅਮਨ ਚੰਡੋਕ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਹੈ। ਗੁੱਸੇ ‘ਚ ਆ ਕੇ ਅਮਨ ਅਤੇ ਉਸ ਦੇ ਸਾਥੀਆਂ ਨੇ ਲੋਕਾਂ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਇਕ ਔਰਤ ਅਤੇ ਇਕ ਵਿਅਕਤੀ ਰੂਪ ਵਿੱਚ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ
ਉਧਰ ਦੋਵੇਂ ਧਿਰਾਂ ਇੱਕ ਦੂਜੇ ਉੱਪਰ ਇਲਜ਼ਾਮ ਲਗਾ ਰਹੀਆਂ ਹਨ ਕਿ ਇੱਕ ਧਿਰ ਵੱਲੋਂ ਲੋਕਾਂ ਨੂੰ ਧਮਕਾਇਆ ਜਾ ਰਿਹਾ ਸੀ। ਤਾਂ ਦੂਜੇ ਪਾਸੇ ਦੂਜੀ ਧਿਰ ਵੀ ਜਵਾਬ ਵਿੱਚ ਇਲਜ਼ਾਮ ਲਗਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।