ਝੋਟਾ ਕਤਲ ਮਾਮਲੇ ‘ਚ ਪ੍ਰਦਰਸ਼ਨ ਦੌਰਾਨ ਦਰਦਨਾਕ ਹਾਦਸਾ, ਬਿਜਲੀ ਦੇ ਖੰਬੇ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

Updated On: 

15 Oct 2026 14:47 PM IST

ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਚੰਡੀਗੜ੍ਹ ਰੋਡ ਤੇ ਧਰਨਾ ਲਗਾਇਆ ਗਿਆ ਸੀ। ਇਸ ਦੌਰਾਨ ਜਸ਼ਨਦੀਪ ਸਿੰਘ ਆਪਣੇ ਸਾਥੀਆਂ ਨਾਲ ਧਰਨੇ 'ਚ ਸ਼ਾਮਲ ਹੋਣ ਲਈ ਪਹੁੰਚਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਉੱਥੇ ਲੱਗੇ ਬਿਜਲੀ ਦੇ ਖੰਬੇ ਦੇ ਸੰਪਰਕ 'ਚ ਆਇਆ ਤਾਂ ਉਸ ਨੂੰ ਜ਼ੋਰਦਾਰ ਕਰੰਟ ਲੱਗ ਗਿਆ, ਜਿਸ ਕਾਰਨ ਉਹ ਹੇਠਾਂ ਡਿੱਗ ਪਿਆ।

ਝੋਟਾ ਕਤਲ ਮਾਮਲੇ ਚ ਪ੍ਰਦਰਸ਼ਨ ਦੌਰਾਨ ਦਰਦਨਾਕ ਹਾਦਸਾ, ਬਿਜਲੀ ਦੇ ਖੰਬੇ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੌਰਾਨ ਲੁਧਿਆਣਾ ਦੇ ਚੰਡੀਗੜ੍ਹ ਰੋਡ ਤੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਧਰਨੇ ਦੌਰਾਨ ਬਿਜਲੀ ਦੇ ਖੰਬੇ ਤੋਂ ਕਰੰਟ ਲੱਗਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸ਼ਨਦੀਪ ਸਿੰਘ ਵਜੋਂ ਦੱਸੀ ਗਈ ਹੈ, ਜੋ ਇੱਕ ਫੈਕਟਰੀ ‘ਚ ਕੰਮ ਕਰਦਾ ਸੀ।

ਖੰਬੇ ਨੂੰ ਹੱਥ ਲਗਾਉਂਦਿਆਂ ਲੱਗਿਆ ਕਰੰਟ

ਜਾਣਕਾਰੀ ਅਨੁਸਾਰ, ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਚੰਡੀਗੜ੍ਹ ਰੋਡ ਤੇ ਧਰਨਾ ਲਗਾਇਆ ਗਿਆ ਸੀ। ਇਸ ਦੌਰਾਨ ਜਸ਼ਨਦੀਪ ਸਿੰਘ ਆਪਣੇ ਸਾਥੀਆਂ ਨਾਲ ਧਰਨੇ ‘ਚ ਸ਼ਾਮਲ ਹੋਣ ਲਈ ਪਹੁੰਚਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਉੱਥੇ ਲੱਗੇ ਬਿਜਲੀ ਦੇ ਖੰਬੇ ਦੇ ਸੰਪਰਕ ‘ਚ ਆਇਆ ਤਾਂ ਉਸ ਨੂੰ ਜ਼ੋਰਦਾਰ ਕਰੰਟ ਲੱਗ ਗਿਆ, ਜਿਸ ਕਾਰਨ ਉਹ ਹੇਠਾਂ ਡਿੱਗ ਪਿਆ।

ਹਾਦਸੇ ਤੋਂ ਬਾਅਦ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਪਰਿਵਾਰ ਨੇ ਸਰਕਾਰ ਤੋਂ ਮਾਲੀ ਸਹਾਇਤਾ ਦੀ ਕੀਤੀ ਮੰਗ

ਮ੍ਰਿਤਕ ਦੇ ਪਿਤਾ ਅਨੁਸਾਰ, ਉਨ੍ਹਾਂ ਦਾ ਪੁੱਤਰ ਆਪਣੇ ਦੋਸਤਾਂ ਨਾਲ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਤਹਿਤ ਚੰਡੀਗੜ੍ਹ ਰੋਡ ਤੇ ਲੱਗੇ ਧਰਨੇ ‘ਚ ਸ਼ਾਮਲ ਹੋਣ ਗਿਆ ਸੀ। ਇਸ ਦੌਰਾਨ ਉਹ ਬਿਜਲੀ ਵਾਲੇ ਖੰਬੇ ਦੇ ਸੰਪਰਕ ‘ਚ ਆ ਗਿਆ, ਜਿਸ ਕਾਰਨ ਉਸ ਦੀ ਜਾਨ ਚਲੀ ਗਈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਸ਼ਨਦੀਪ ਸਿੰਘ ਇੱਕ ਫੈਕਟਰੀ ‘ਚ ਕੰਮ ਕਰਦਾ ਸੀ ਅਤੇ ਪਰਿਵਾਰ ਦੀ ਆਰਥਿਕ ਹਾਲਤ ਵੀ ਕਮਜ਼ੋਰ ਹੈ। ਉਨ੍ਹਾਂ ਲਈ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮਾਲੀ ਸਹਾਇਤਾ ਦੇਣ ਦੀ ਮੰਗ ਕੀਤੀ ਹੈ।

Loading...
Unable to load recommendations.
Follow Us