ਲੁਧਿਆਣਾ ‘ਚ ਨਕਲੀ CIA ਸਟਾਫ਼ ਗਿਰੋਹ ਦਾ ਪਰਦਾਫਾਸ਼, ਵਰਦੀ ਦਾ ਰੋਅਬ ਦਿਖਾ ਲੋਕਾਂ ਨੂੰ ਬਣਾਉਂਦੇ ਸੀ ਸ਼ਿਕਾਰ

Updated On: 

13 Nov 2026 14:51 PM IST

ਲੁਧਿਆਣਾ ਪੁਲਿਸ ਨੇ ਲੰਬੇ ਸਮੇਂ ਤੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਵੱਡੀ ਕਾਰਵਾਈ ਕਰਦਿਆਂ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਖੁਦ ਨੂੰ ਸੀਆਈਏ (CIA) ਸਟਾਫ਼ ਦਾ ਮੁਲਾਜ਼ਮ ਦੱਸ ਕੇ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰਦਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਗਿਰੋਹ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਲੁਧਿਆਣਾ ਚ ਨਕਲੀ CIA ਸਟਾਫ਼ ਗਿਰੋਹ ਦਾ ਪਰਦਾਫਾਸ਼, ਵਰਦੀ ਦਾ ਰੋਅਬ ਦਿਖਾ ਲੋਕਾਂ ਨੂੰ ਬਣਾਉਂਦੇ ਸੀ ਸ਼ਿਕਾਰ

ਲੁਧਿਆਣਾ ਪੁਲਿਸ ਨੇ ਲੰਬੇ ਸਮੇਂ ਤੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦਿਆਂ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਖੁਦ ਨੂੰ ਸੀਆਈਏ (CIA) ਸਟਾਫ਼ ਦਾ ਮੁਲਾਜ਼ਮ ਦੱਸ ਕੇ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰਦਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਗਿਰੋਹ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਪੁਲਿਸ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਪੰਜਾਬ ਹੋਮ ਗਾਰਡ ਦਾ ਮੁਲਾਜ਼ਮ ਹੈ, ਜੋ ਕਾਫ਼ੀ ਸਮਾਂ ਪਹਿਲਾਂ ਛੁੱਟੀ ‘ਤੇ ਚਲਾ ਗਿਆ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਕੁਝ ਹੋਰ ਸਾਥੀਆਂ ਨਾਲ ਮਿਲ ਕੇ ਇਹ ਗੈਰ-ਕਾਨੂੰਨੀ ਧੰਦਾ ਸ਼ੁਰੂ ਕਰ ਲਿਆ। ਪੁਲਿਸ ਵੱਲੋਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤੀ ਜਾਣ ਵਾਲੀ ਇੱਕ ਗੱਡੀ ਵੀ ਬਰਾਮਦ ਕੀਤੀ ਗਈ ਹੈ।

ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਅਤੇ ਬਰਾਮਦਗੀ

ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਿੰਸ, ਗੁਰਵਿੰਦਰ ਸਿੰਘ, ਸੁਰਿੰਦਰ ਪਾਲ ਸਿੰਘ ਅਤੇ ਅਜੀਤ ਕੁਮਾਰ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਪੁਲਿਸ ਨੇ ਇਨ੍ਹਾਂ ਪਾਸੋਂ ਪੁਲਿਸ ਦੀ ਵਰਦੀ ਨਾਲ ਸਬੰਧਤ ਸਾਮਾਨ ਵੀ ਬਰਾਮਦ ਕੀਤਾ ਹੈ, ਜਿਸ ਵਿੱਚ ਖਾਕੀ ਰੰਗ ਦੀ ਪੱਗ, ਖਾਕੀ ਰੰਗ ਦੀ ਪੈਂਟ ਅਤੇ ਇੱਕ ਲਾਲ ਰੰਗ ਦੀ ਫਿਫਟੀ ਸ਼ਾਮਲ ਹੈ। ਮੁਲਜ਼ਮ ਇਨ੍ਹਾਂ ਵਰਦੀਆਂ ਦੀ ਵਰਤੋਂ ਕਰਕੇ ਲੋਕਾਂ ‘ਤੇ ਰੋਅਬ ਪਾਉਂਦੇ ਸਨ ਤਾਂ ਜੋ ਕੋਈ ਵੀ ਉਨ੍ਹਾਂ ‘ਤੇ ਸ਼ੱਕ ਨਾ ਕਰ ਸਕੇ।

ਡਰਾ-ਧਮਕਾ ਕੇ ਕਰਦੇ ਸਨ ਵਸੂਲੀ

ਪੁਲਿਸ ਅਧਿਕਾਰੀਆਂ ਮੁਤਾਬਕ ਇਹ ਮੁਲਜ਼ਮ ਖੁਦ ਨੂੰ ਸੀਆਈਏ ਸਟਾਫ਼ ਦੇ ਅਧਿਕਾਰੀ ਦੱਸ ਕੇ ਰਾਹਗੀਰਾਂ ਅਤੇ ਆਮ ਲੋਕਾਂ ਨੂੰ ਡਰਾਉਂਦੇ-ਧਮਕਾਉਂਦੇ ਸਨ ਅਤੇ ਝੂਠੇ ਕੇਸਾਂ ਵਿੱਚ ਫਸਾਉਣ ਦਾ ਡਰ ਦਿਖਾ ਕੇ ਉਨ੍ਹਾਂ ਕੋਲੋਂ ਮੋਟੀਆਂ ਰਕਮਾਂ ਵਸੂਲਦੇ ਸਨ। ਪੁਲਿਸ ਨੇ ਦੱਸਿਆ ਕਿ ਇਸ ਪੂਰੇ ਨੈੱਟਵਰਕ ਵਿੱਚ ਇੱਕ ਹੋਰ ਮੁਲਜ਼ਮ ਵੀ ਸ਼ਾਮਲ ਹੈ, ਜੋ ਫਿਲਹਾਲ ਫ਼ਰਾਰ ਚੱਲ ਰਿਹਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

Loading...
Unable to load recommendations.
Follow Us
Related Stories
ਪਟਿਆਲਾ ਨਗਰ ਨਿਗਮ ਤੇ ਦੋ ਨਗਰ ਕੌਂਸਲਾਂ ‘ਚ ਮੁੜ ਵੋਟਿੰਗ ਦਾ ਸ਼ਡਿਊਲ ਜਾਰੀ, 19 ਨਵੰਬਰ ਤੱਕ ਹੋਣਗੀਆਂ ਨਾਮਜ਼ਦਗੀਆਂ
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ‘ਚ ਸ਼ਾਮਲ ਹੋਣ ਲਈ ਮਿਲੀ 1 ਦਿਨ ਦੀ ਅੰਤਰਿਮ ਜਮਾਨਤ, ਵਕੀਲ ਬੋਲੇ – ਕੱਲ੍ਹ ਤੱਕ ਫਾਰਮੈਲਿਟੀ ਪੂਰੀ ਕਰਨਾ ਮੁਸ਼ਕਿਲ
ਲੁਧਿਆਣਾ ‘ਚ ਪ੍ਰਾਪਰਟੀ ਡੀਲਰ ਤੋਂ 3 ਕਰੋੜ ਦੀ ਫਿਰੌਤੀ ਦੀ ਮੰਗ, ਵਿਦੇਸ਼ੀ ਨੰਬਰਾਂ ਤੋਂ ਆ ਰਹੀਆਂ ਧਮਕੀ ਭਰੀਆਂ ਕਾਲਾਂ
ਲੁਧਿਆਣਾ ‘ਚ ਸਿਵਲ ਹਸਪਤਾਲ ਨੇੜੇ ਕੁੱਤਿਆਂ ਨੂੰ ਜ਼ਹਿਰੀਲੀ ਚੀਜ਼ ਖਵਾਉਣ ਦਾ ਖ਼ਦਸ਼ਾ, ਮੂੰਹ ‘ਚੋਂ ਨਿਕਲ ਰਹੀ ਝੱਗ
ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ
ਬਠਿੰਡਾ ਦਿਹਾਤੀ ਤੋਂ AAP ਨੇ ਵਿਧਾਇਕ ਅਮਿਤ ਰਤਨ ਦੀ ਕੱਟੀ ਟਿਕਟ, ਸਾਬਕਾ PCS ਅਧਿਕਾਰੀ ਗੋਪਾਲ ਕੋਟਫੱਤਾ ਨੂੰ ਮੈਦਾਨ ‘ਚ ਉਤਾਰਿਆ