AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ‘ਚ ਪੱਤਰਕਾਰ ਜੋੜੇ ‘ਤੇ ਗੋਲੀਆਂ ਚਲਾਉਣ ਵਾਲਾ ਮੁੱਖ ਮੁਲਜ਼ਮ ਕਾਬੂ, ਚੋਰੀ ਦਾ ਪਿਸਤੌਲ ਤੇ ਕਾਰਤੂਸ ਬਰਾਮਦ

ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਸ਼ਹਿਰ ਵਿੱਚ ਇੱਕ ਪੱਤਰਕਾਰ ਜੋੜੇ 'ਤੇ ਗੋਲੀਆਂ ਚਲਾਉਣ ਦੀ ਸਨਸਨੀਖੇਜ਼ ਵਾਰਦਾਤ ਨੂੰ ਸੁਲਝਾਉਂਦਿਆਂ ਮੁੱਖ ਮੁਲਜ਼ਮ ਰਵਿੰਦਰ ਸਿੰਘ ਉਰਫ਼ ਰਵੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਰਿਕਾਰਡ ਮੁਤਾਬਕ ਗ੍ਰਿਫ਼ਤਾਰ ਮੁਲਜ਼ਮ ਮਾਡਲ ਟਾਊਨ ਦਾ ਰਹਿਣ ਵਾਲਾ ਹੈ ਅਤੇ ਪੇਸ਼ੇ ਵਜੋਂ ਤਰਖਾਣ (ਕਾਰਪੇਂਟਰ) ਦਾ ਕੰਮ ਕਰਦਾ ਹੈ।

ਲੁਧਿਆਣਾ 'ਚ ਪੱਤਰਕਾਰ ਜੋੜੇ 'ਤੇ ਗੋਲੀਆਂ ਚਲਾਉਣ ਵਾਲਾ ਮੁੱਖ ਮੁਲਜ਼ਮ ਕਾਬੂ, ਚੋਰੀ ਦਾ ਪਿਸਤੌਲ ਤੇ ਕਾਰਤੂਸ ਬਰਾਮਦ
rajinder-arora-ludhiana
| Updated On: 10 Nov 2026 22:44 PM IST
Share

ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਸ਼ਹਿਰ ਵਿੱਚ ਇੱਕ ਪੱਤਰਕਾਰ ਜੋੜੇ ‘ਤੇ ਗੋਲੀਆਂ ਚਲਾਉਣ ਦੀ ਸਨਸਨੀਖੇਜ਼ ਵਾਰਦਾਤ ਨੂੰ ਸੁਲਝਾਉਂਦਿਆਂ ਮੁੱਖ ਮੁਲਜ਼ਮ ਰਵਿੰਦਰ ਸਿੰਘ ਉਰਫ਼ ਰਵੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਰਿਕਾਰਡ ਮੁਤਾਬਕ ਗ੍ਰਿਫ਼ਤਾਰ ਮੁਲਜ਼ਮ ਮਾਡਲ ਟਾਊਨ ਦਾ ਰਹਿਣ ਵਾਲਾ ਹੈ ਅਤੇ ਪੇਸ਼ੇ ਵਜੋਂ ਤਰਖਾਣ (ਕਾਰਪੇਂਟਰ) ਦਾ ਕੰਮ ਕਰਦਾ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਪੁਲਿਸ ਗ੍ਰਿਫ਼ਤ ਤੋਂ ਬਚਣ ਲਈ ਆਪਣੀ ਭੈਣ ਦੇ ਘਰ ਜਾ ਕੇ ਲੁਕ ਗਿਆ ਸੀ।

ਡੀ.ਸੀ.ਪੀ. ਆਲਮ ਵਿਜੇ ਨੇ ਮਾਮਲੇ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਵਿੰਦਰ ਸਿੰਘ ਉਰਫ਼ ਰਵੀ ਪੁੱਤਰ ਰਜਿੰਦਰ ਸਿੰਘ ਵਾਸੀ ਮਕਾਨ ਨੰਬਰ 11, ਬਲਾਕ-ਡੀ, ਮਾਡਲ ਟਾਊਨ ਐਕਸਟੈਂਸ਼ਨ ਵਜੋਂ ਹੋਈ ਹੈ।

ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਸ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਗੇਟ ਨੰਬਰ 8 ਨੇੜੇ ਖੜ੍ਹੀ ਇੱਕ ਕਾਰ ਵਿੱਚੋਂ ਪਿਸਤੌਲ ਚੋਰੀ ਕੀਤਾ ਸੀ। ਇਸੇ ਚੋਰੀ ਕੀਤੇ ਹਥਿਆਰ ਦੀ ਵਰਤੋਂ ਕਰਕੇ ਉਸ ਨੇ ਐੱਮ.ਬੀ.ਡੀ. ਮਾਲ ਨੇੜੇ ਕਾਰ ਸਵਾਰ ਇੱਕ ਵਿਅਕਤੀ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਇਸ ਘਟਨਾ ਤੋਂ ਬਾਅਦ ਉਸ ਨੇ ਮਾਡਲ ਟਾਊਨ ਥਾਣਾ ਖੇਤਰ ਅੰਦਰ ਵੀ ਫਾਇਰਿੰਗ ਕਰਕੇ ਇਲਾਕੇ ਵਿੱਚ ਦਹਿਸ਼ਤ ਫੈਲਾਉਣ ਦੀ ਨਾਪਾਕ ਕੋਸ਼ਿਸ਼ ਕੀਤੀ ਸੀ।

ਸ਼ੱਕੀ ਹਾਲਤ ‘ਚ ਐਕਟਿਵਾ ਸਮੇਤ ਦਬੋਚਿਆ

ਪੁਲਿਸ ਟੀਮਾਂ ਨੇ 9 ਨਵੰਬਰ 2026 ਨੂੰ ਤਲਾਸ਼ੀ ਮੁਹਿੰਮ ਦੌਰਾਨ ਮੁਲਜ਼ਮ ਨੂੰ ਐਕਟਿਵਾ ਸਕੂਟਰ (ਨੰਬਰ PB-10-FB-8851) ‘ਤੇ ਘੁੰਮਦੇ ਹੋਏ ਕਾਬੂ ਕੀਤਾ। ਤਲਾਸ਼ੀ ਲੈਣ ‘ਤੇ ਉਸ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤਿਆ ਗਿਆ .32 ਬੋਰ (7.65 ਐੱਮ.ਐੱਮ.) ਦਾ ਪਿਸਤੌਲ ਅਤੇ 7 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਪਹਿਲਾਂ ਵੀ ਦਰਜ ਹਨ 6 ਅਪਰਾਧਿਕ ਮਾਮਲੇ

ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਲੁੱਟ-ਖੋਹ, ਚੋਰੀ ਅਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਪਹਿਲਾਂ ਹੀ ਛੇ ਗੰਭੀਰ ਮਾਮਲੇ ਦਰਜ ਹਨ। ਇਹ ਮਾਮਲੇ ਮੋਤੀ ਨਗਰ, ਮਾਡਲ ਟਾਊਨ, ਦੁੱਗਰੀ ਅਤੇ ਥਾਣਾ ਡਿਵੀਜ਼ਨ ਨੰਬਰ 5 ਅਧੀਨ ਦਰਜ ਹਨ। ਹਾਲ ਹੀ ਵਿੱਚ ਵਾਪਰੀਆਂ ਇਨ੍ਹਾਂ ਤਾਜ਼ਾ ਗੋਲੀਬਾਰੀ ਦੀਆਂ ਘਟਨਾਵਾਂ ਦੇ ਸੰਬੰਧ ਵਿੱਚ ਪੀ.ਏ.ਯੂ. ਅਤੇ ਮਾਡਲ ਟਾਊਨ ਥਾਣਿਆਂ ਵਿੱਚ ਅਸਲਾ ਐਕਟ ਅਤੇ ਬੀ.ਐੱਨ.ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਤਿੰਨ ਨਵੀਆਂ ਐੱਫ.ਆਈ.ਆਰਜ਼ (ਨੰਬਰ 220, 218 ਅਤੇ 239) ਦਰਜ ਕਰ ਲਈਆਂ ਗਈਆਂ ਹਨ।

ਇਹ ਪੂਰੀ ਕਾਰਵਾਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਜੇ.ਸੀ.ਪੀ. ਰੁਪਿੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਡੀ.ਸੀ.ਪੀ. ਆਲਮ ਵਿਜੇ ਸਿੰਘ, ਏ.ਡੀ.ਸੀ.ਪੀ. ਧਰਵਥ ਸਾਈ ਪ੍ਰਕਾਸ਼ ਅਤੇ ਐੱਸ.ਐੱਚ.ਓ. ਕੁਲਵੰਤ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਪੁਲਿਸ ਟੀਮ ਵੱਲੋਂ ਨੇਪਰੇ ਚਾੜ੍ਹੀ ਗਈ ਹੈ।

ਘਰ ਪਰਤਦੇ ਸਮੇਂ ਰੋਕਿਆ ਸੀ ਰਸਤਾ: ਪੱਤਰਕਾਰ ਜੋੜਾ

ਲੁਧਿਆਣਾ ਵਿੱਚ ਇੱਕ ਨਿੱਜੀ ਚੈਨਲ ਚਲਾਉਣ ਵਾਲੀ ਮਹਿਲਾ ਪੱਤਰਕਾਰ ਨਵਨੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਪਤੀ ਗਗਨਦੀਪ ਅਰੋੜਾ (ਜੋ ਕਿ ਇੱਕ ਨਾਮਵਰ ਅਖ਼ਬਾਰ ਵਿੱਚ ਬਤੌਰ ਇੰਚਾਰਜ ਸੇਵਾਵਾਂ ਨਿਭਾ ਰਹੇ ਹਨ) ਨਾਲ ਦੀਵਾਲੀ ਦੀ ਖ਼ਰੀਦਦਾਰੀ ਕਰਨ ਗਏ ਹੋਏ ਸਨ। ਖ਼ਰੀਦਦਾਰੀ ਕਰਨ ਤੋਂ ਬਾਅਦ ਉਨ੍ਹਾਂ ਬਾਹਰ ਹੀ ਰਾਤ ਦਾ ਖਾਣਾ ਖਾਧਾ ਅਤੇ ਫਿਰ ਆਪਣੀ ਕਾਰ ਰਾਹੀਂ ਘਰ ਵੱਲ ਪਰਤ ਰਹੇ ਸਨ।

ਨਵਨੀਤ ਕੌਰ ਅਨੁਸਾਰ ਰਾਤ ਤਕਰੀਬਨ 12 ਵਜੇ ਜਦੋਂ ਉਹ ਪੀ.ਏ.ਯੂ. ਗੇਟ ਨੰਬਰ-8 ਕੋਲ ਪਹੁੰਚੇ ਤਾਂ ਇੱਕ ਅਣਪਛਾਤੇ ਵਿਅਕਤੀ ਨੇ ਆਪਣੀ ਐਕਟਿਵਾ ਉਨ੍ਹਾਂ ਦੀ ਕਾਰ ਅੱਗੇ ਲਗਾ ਕੇ ਰਸਤਾ ਰੋਕ ਲਿਆ। ਉਸ ਨੇ ਚਿਹਰੇ ‘ਤੇ ਮਾਸਕ ਬੰਨ੍ਹਿਆ ਹੋਇਆ ਸੀ। ਜਦੋਂ ਉਨ੍ਹਾਂ ਵੱਲੋਂ ਗੱਡੀ ਅੱਗੇ ਐਕਟਿਵਾ ਲਗਾਉਣ ਅਤੇ ਰਸਤਾ ਰੋਕਣ ਦਾ ਕਾਰਨ ਪੁੱਛਿਆ ਗਿਆ, ਤਾਂ ਉਹ ਗਗਨਦੀਪ ਅਰੋੜਾ ਨੂੰ ਸ਼ਰੇਆਮ ਧਮਕਾਉਂਦਾ ਹੋਇਆ ਬੋਲਿਆ- “ਰੁਕੋ, ਅਜੇ ਤੁਹਾਡੀ ਸਾਰੀ ਬਦਮਾਸ਼ੀ ਕੱਢਦਾ ਹਾਂ।” ਇਸ ਤੋਂ ਬਾਅਦ ਉਸ ਨੇ ਹਥਿਆਰ ਤਾਣ ਕੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਨੇ ਮੁਲਜ਼ਮ ਨੂੰ ਰਿਮਾਂਡ ‘ਤੇ ਲੈ ਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Follow Us
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......