ਲੁਧਿਆਣਾ ਪੁਲਿਸ ਕਮਿਸ਼ਨਰ ਸਮੇਤ 7 ਮੁਲਾਜ਼ਮਾਂ ਨੂੰ ਕੀਤਾ ਜਾਵੇਗੀ ਸਨਮਾਨਿਤ: ਵਰਧਮਾਨ ਗਰੁੱਪ ਦੇ ਮਾਲਕ ਨਾਲ ਧੋਖਾਧੜੀ ਦਾ ਮਾਮਲਾ, ਡੀਜੀਪੀ ਡੈਸਕ ਤੋਂ ਮਿਲੇਗਾ ਐਵਾਰਡ | Ludhiana Police Commissioner seven employees honored by DGP Desk know details in Punjabi Punjabi news - TV9 Punjabi

ਲੁਧਿਆਣਾ ਪੁਲਿਸ ਕਮਿਸ਼ਨਰ ਸਮੇਤ 7 ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਸਨਮਾਨਿਤ: ਵਰਧਮਾਨ ਗਰੁੱਪ ਦੇ ਮਾਲਕ ਨਾਲ ਧੋਖਾਧੜੀ ਦਾ ਮਾਮਲਾ

Updated On: 

01 Oct 2024 16:12 PM

Ludhiana Police Honored: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਲੁਧਿਆਣਾ ਪੁਲਿਸ ਦੀ ਪਿੱਠ ਥਪਥਪਾਈ ਹੈ। ਹੁਣ ਤੱਕ ਪੁਲਿਸ ਨੇ ਮੁਲਜ਼ਮਾਂ ਤੋਂ 5.25 ਕਰੋੜ ਰੁਪਏ ਦੀ ਬਰਾਮਦਗੀ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ 3 ਮੋਬਾਈਲ ਫ਼ੋਨ ਅਤੇ 6 ਏ.ਟੀ.ਐਮ ਵੀ ਬਰਾਮਦ ਕੀਤੇ ਹਨ। ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਮੁਲਜ਼ਮਾਂ ਦੇ ਬੈਂਕ ਖਾਤਾ ਨੰਬਰਾਂ ਦੀ ਜਾਂਚ ਕਰਨ 'ਤੇ ਕਈ ਵੱਡੇ ਰਾਜ਼ ਖੁੱਲ੍ਹੇ, ਜਿਸ ਤੋਂ ਬਾਅਦ ਹੀ ਪੁਲਿਸ ਮੁਲਜ਼ਮਾਂ ਤੱਕ ਪਹੁੰਚੀ।

ਲੁਧਿਆਣਾ ਪੁਲਿਸ ਕਮਿਸ਼ਨਰ ਸਮੇਤ 7 ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਸਨਮਾਨਿਤ: ਵਰਧਮਾਨ ਗਰੁੱਪ ਦੇ ਮਾਲਕ ਨਾਲ ਧੋਖਾਧੜੀ ਦਾ ਮਾਮਲਾ

ਡੀਜੀਪੀ ਗੌਰਵ ਯਾਦਵ

Follow Us On

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵਰਧਮਾਨ ਗਰੁੱਪ ਦੇ ਮਾਲਕ ਐਸਪੀ ਓਸਵਾਲ ਤੋਂ 7 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕਰਨ ਮਗਰੋਂ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਸਾਈਬਰ ਸੈੱਲ ਦੇ ਇੰਚਾਰਜ ਜਤਿੰਦਰ ਸਿੰਘ ਸਮੇਤ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਡੈਸਕ ਤੋਂ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਲੁਧਿਆਣਾ ਪੁਲਿਸ ਦੀ ਪਿੱਠ ਥਪਥਪਾਈ ਹੈ। ਹੁਣ ਤੱਕ ਪੁਲਿਸ ਨੇ ਮੁਲਜ਼ਮਾਂ ਤੋਂ 5.25 ਕਰੋੜ ਰੁਪਏ ਦੀ ਬਰਾਮਦਗੀ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ 3 ਮੋਬਾਈਲ ਫ਼ੋਨ ਅਤੇ 6 ਏ.ਟੀ.ਐਮ ਵੀ ਬਰਾਮਦ ਕੀਤੇ ਹਨ |

ਡੀਜੀਪੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਐਲਾਨ ਕੀਤਾ ਹੈ ਕਿ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਸਾਈਬਰ ਸੈੱਲ ਇੰਚਾਰਜ ਜਤਿੰਦਰ ਸਿੰਘ ਸਮੇਤ 7 ਪੁਲਿਸ ਮੁਲਾਜ਼ਮਾਂ ਨੂੰ ਡੀਜੀਪੀ ਡੈਸਕ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚ ਏਐਸਆਈ ਰਾਜ ਕੁਮਾਰ, ਪਰਮਜੀਤ ਸਿੰਘ, ਰਾਜੇਸ਼ ਕੁਮਾਰ, ਰੋਹਿਤ ਅਤੇ ਸਿਮਰਨਦੀਪ ਸਿੰਘ ਦੇ ਨਾਮ ਸ਼ਾਮਲ ਹਨ।

ਬੈਂਕ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਕੀਤੀ ਜਾਵੇਗੀ ਜਾਂਚ

ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਆਸਾਮ ਦੇ ਗੁਹਾਟੀ ਗਈ ਸੀ ਅਤੇ ਉਥੋਂ ਪੁਲਿਸ ਦੀ ਮਦਦ ਨਾਲ ਮੁਲਜ਼ਮ ਅਤਨੂ ਚੌਧਰੀ ਅਤੇ ਆਨੰਦ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਇਸ ਮਾਮਲੇ ਵਿੱਚ ਬੈਂਕ ਮੁਲਾਜ਼ਮਾਂ ਦੀ ਮਿਲੀਭੁਗਤ ਦਾ ਪੂਰਾ ਸ਼ੱਕ ਹੈ। ਇਸ ਵੱਡੀ ਧੋਖਾਧੜੀ ਵਿੱਚ ਆਸਾਮ ਬੈਂਕ ਦੇ ਕਰਮਚਾਰੀ ਵੀ ਸ਼ਾਮਲ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਮੁਲਜ਼ਮਾਂ ਦੇ ਬੈਂਕ ਖਾਤਾ ਨੰਬਰਾਂ ਦੀ ਜਾਂਚ ਕਰਨ ‘ਤੇ ਪਤਾ ਲੱਗਾ ਕਿ ਇੱਕ ਖਾਤਾ ਅਤਨੂੰ ਚੌਧਰੀ ਦੇ ਨਾਂਅ ‘ਤੇ ਅਤੇ ਦੂਜਾ ਖਾਤਾ ਆਨੰਦ ਚੌਧਰੀ ਦੇ ਨਾਂਅ ‘ਤੇ ਸੀ, ਜਿਸ ਤੋਂ ਬਾਅਦ ਹੀ ਪੁਲਿਸ ਮੁਲਜ਼ਮਾਂ ਤੱਕ ਪਹੁੰਚੀ।

ਫਰਾਰ ਮੁਲਜ਼ਮਾਂ ਨੂੰ ਵੀ ਜਲਦ ਕਾਬੂ ਕੀਤਾ ਜਾਵੇਗਾ

ਪੁਲਿਸ ਕਮਿਸ਼ਨਰ ਕੁਲਦੀਪ ਚਹਿਲ ਨੇ ਦੱਸਿਆ ਕਿ ਨਿੰਮੀ ਭੱਟਾਚਾਰੀਆ ਵਾਸੀ ਗੁਹਾਟੀ, ਅਲੋਕ ਰੰਗੀ ਵਾਸੀ ਪੱਛਮੀ ਬੰਗਾਲ, ਗੁਲਾਮ ਮੰਟੋਜਾ ਵਾਸੀ ਪੱਛਮੀ ਬੰਗਾਲ, ਸੰਜੇ ਸੂਤਰਧਰ ਵਾਸੀ ਆਸਾਮ, ਰਿੰਟੂ ਵਾਸੀ ਆਸਾਮ, ਰੂਮੀ ਕਲਿਤਾ ਵਾਸੀ ਆਸਾਮ ਅਤੇ ਐਸ. ਜ਼ਾਕਿਰ ਵਾਸੀ ਆਸਾਮ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਜਲਦੀ ਹੀ ਸਾਰੇ ਦੋਸ਼ੀ ਪੁਲਿਸ ਦੀ ਗ੍ਰਿਫ਼ਤ ‘ਚ ਹੋਣਗੇ।

Related Stories
ਜਲੰਧਰ ‘ਚ ਪੁਲਿਸ ਦੀ ਹਾਈ ਲੈਵਲ ਮੀਟਿੰਗ, ਆਈਜੀ-ਡੀਆਈਜੀ ਰੇਂਜ ਸਮੇਤ ਸਾਰੇ ਜ਼ਿਲ੍ਹਾ ਅਧਿਕਾਰੀ ਰਹੇ ਮੌਜੂਦ, ਨਸ਼ਿਆਂ ਨੂੰ ਲੈ ਕੇ ਸਖ਼ਤੀ ਦੇ ਆਦੇਸ਼
ਹਰ ਖੇਤ ਤੱਕ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਮੁੱਖ ਮੰਤਰੀ ਮਾਨ ਦਾ ਸੁਪਨਾ : ਬਰਿੰਦਰ ਕੁਮਾਰ ਗੋਇਲ
ਲੁਧਿਆਣਾ ‘ਚ 100 ਸਾਲ ਪੁਰਾਣੀ ਇਮਾਰਤ ਡਿੱਗੀ: ਧਮਾਕੇ ਨੇ ਹਿਲਾ ਦਿੱਤਾ ਪੂਰਾ ਇਲਾਕਾ, ਮਹਿਲਾਂ ਤੇ ਇੱਕ ਬੱਚਾ ਜ਼ਖਮੀ
ਮੁੱਖ ਮੰਤਰੀ ਦੀ ਮੰਤਰੀਆਂ-ਅਧਿਕਾਰੀਆਂ ਨਾਲ ਮੀਟਿੰਗ: ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ, ਕੇਂਦਰ ਸਰਕਾਰ ਨੂੰ ਵੀ ਲਿਖਿਆ ਪੱਤਰ
ਪਰਾਲੀ ਸਾੜਨ ਵਾਲਿਆਂ ਖਿਲਾਫ ਹੋਵੇਗਾ ਐਕਸ਼ਨ, 8 ਹਜ਼ਾਰ ਨੋਡਲ ਅਫਸਰ ਨਿਯੁਕਤ… ਪੰਜਾਬ ਸਰਕਾਰ ਦਾ ਐਲਾਨ
Seechewal Complaint to Union Govt: ਰਾਜ ਸਭਾ ਮੈਂਬਰ ਸੀਚੇਵਾਲ ਨੇ ਕੇਂਦਰ ਨੂੰ ਕੀਤੀ ਸ਼ਿਕਾਇਤ, ਕਿਹਾ- ਜਲੰਧਰ ਖੇਤਰੀ ਪਾਸਪੋਰਟ ਦਫ਼ਤਰ ‘ਚ ਹੋ ਰਿਹਾ ਭ੍ਰਿਸ਼ਟਾਚਾਰ
Exit mobile version