ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ, ਸਪੈਸ਼ਲ ਸੈੱਲ ਨੇ 5 ਕਿਲੋ ਅਫ਼ੀਮ ਤੇ ਬਰੇਜ਼ਾ ਕਾਰ ਸਮੇਤ ਤਸਕਰ ਕੀਤਾ ਗ੍ਰਿਫ਼ਤਾਰ
ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਸਪੈਸ਼ਲ ਸੈੱਲ ਦੀ ਟੀਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਇੱਕ ਨਸ਼ਾ ਤਸਕਰ ਨੂੰ 05 ਕਿਲੋਗ੍ਰਾਮ ਅਫ਼ੀਮ ਅਤੇ ਬਰੇਜ਼ਾ ਕਾਰ ਸਮੇਤ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਹ ਕਾਰਵਾਈ ਮਾਣਯੋਗ ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ (IPS) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਮਲ ਵਿੱਚ ਲਿਆਂਦੀ ਗਈ
ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਸਪੈਸ਼ਲ ਸੈੱਲ ਦੀ ਟੀਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਇੱਕ ਨਸ਼ਾ ਤਸਕਰ ਨੂੰ 05 ਕਿਲੋਗ੍ਰਾਮ ਅਫ਼ੀਮ ਅਤੇ ਬਰੇਜ਼ਾ ਕਾਰ ਸਮੇਤ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਹ ਕਾਰਵਾਈ ਮਾਣਯੋਗ ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ (IPS) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਮਲ ਵਿੱਚ ਲਿਆਂਦੀ ਗਈ।
ਇਸ ਆਪ੍ਰੇਸ਼ਨ ਦੀ ਨਿਗਰਾਨੀ ਹਰਪਾਲ ਸਿੰਘ (PPS, ਡੀ.ਸੀ.ਪੀ. ਇਨਵੈਸਟੀਗੇਸ਼ਨ), ਰੁਪਿੰਦਰ ਕੌਰ ਭੱਟੀ (PPS, ਏ.ਡੀ.ਸੀ.ਪੀ. ਇਨਵੈਸਟੀਗੇਸ਼ਨ) ਅਤੇ ਦੀਪਕਰਣ (PPS, ਏ.ਸੀ.ਪੀ.-2) ਵੱਲੋਂ ਕੀਤੀ ਗਈ। ਇਨ੍ਹਾਂ ਅਧਿਕਾਰੀਆਂ ਦੀ ਅਗਵਾਈ ਹੇਠ ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਹਰਪ੍ਰੀਤ ਸਿੰਘ ਦਹੇਲ ਦੀ ਟੀਮ ਨੇ ਇਸ ਸਫ਼ਲ ਕਾਰਵਾਈ ਨੂੰ ਅੰਜਾਮ ਦਿੱਤਾ।
ਹਵਾਸ ਚੌਂਕ ਨੇੜਿਓਂ ਦਬੋਚਿਆ ਮੁਲਜ਼ਮ
ਜਾਣਕਾਰੀ ਮੁਤਾਬਕ 25 ਅਗਸਤ 2026 ਨੂੰ ਏ.ਐੱਸ.ਆਈ. ਬਲਜੀਤ ਸਿੰਘ (ਨੰਬਰ 2011/ਲੁਧਿਆਣਾ) ਸਮੇਤ ਪੁਲਿਸ ਪਾਰਟੀ ਥਾਣਾ ਮੇਹਰਬਾਨ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਵਾਸ ਚੌਂਕ ਨੇੜੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸੇ ਦੌਰਾਨ ਸ਼ੱਕ ਦੇ ਆਧਾਰ ‘ਤੇ ਸੰਦੀਪ ਸਿੰਘ ਪੁੱਤਰ ਸੁਰਜੀਤ ਸਿੰਘ, ਵਾਸੀ ਪਿੰਡ ਮੇਹਰਬਾਨ, ਜ਼ਿਲ੍ਹਾ ਲੁਧਿਆਣਾ ਨੂੰ ਕਾਬੂ ਕੀਤਾ ਗਿਆ। ਨਿਯਮਾਂ ਅਨੁਸਾਰ ਲਈ ਗਈ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 5 ਕਿਲੋਗ੍ਰਾਮ ਅਫ਼ੀਮ ਬਰਾਮਦ ਹੋਈ। ਇਸ ਦੇ ਨਾਲ ਹੀ ਪੁਲਿਸ ਨੇ ਤਸਕਰੀ ਲਈ ਵਰਤੀ ਜਾ ਰਹੀ ਚਿੱਟੇ ਰੰਗ ਦੀ ਬਰੇਜ਼ਾ ਕਾਰ (ਨੰਬਰ PB-10-KK-3791) ਵੀ ਜ਼ਬਤ ਕਰ ਲਈ।
ਥਾਣਾ ਮੇਹਰਬਾਨ ਵਿੱਚ ਕੇਸ ਦਰਜ
ਇਸ ਬਰਾਮਦਗੀ ਦੇ ਸਬੰਧ ਵਿੱਚ ਥਾਣਾ ਮੇਹਰਬਾਨ ਵਿਖੇ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 136 ਮਿਤੀ 25 ਅਗਸਤ 2026, ਧਾਰਾ 18C/61/85 ਐੱਨ.ਡੀ.ਪੀ.ਐੱਸ. (NDPS) ਐਕਟ ਤਹਿਤ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਨਸ਼ੇ ਦੀ ਸਪਲਾਈ ਚੇਨ ਅਤੇ ਅਗਲੇ-ਪਿਛਲੇ ਸਬੰਧਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।
