ਲੁਧਿਆਣਾ ਵਿੱਚ ਰਾਜਪਾਲ ਦੇ ਦੌਰੇ ਤੋਂ ਪਹਿਲਾਂ ਮਾਪਿਆਂ ਨੇ ਵਧੀ ਹੋਈ ਫੀਸ ਦੇ ਖਿਲਾਫ਼ ਨਿੱਜੀ ਸਕੂਲ ਦੇ ਬਾਹਰ ਧਰਨਾ ਦਿੱਤਾ
Ludhiana Parents Protest: ਲੁਧਿਆਣਾ ਦੇ ਸ਼ਾਸਤਰੀ ਨਗਰ ਵਿੱਚ ਇੱਕ ਪ੍ਰਾਈਵੇਟ ਸਕੂਲ ਨੇ ਫ਼ੀਸਾਂ ਵਿੱਚ ਭਾਰੀ ਵਾਧਾ ਕੀਤਾ ਹੈ, ਜਿਸ ਕਾਰਨ ਮਾਪਿਆਂ ਨੇ ਰਾਜਪਾਲ ਦੇ ਦੌਰੇ ਤੋਂ ਪਹਿਲਾਂ ਧਰਨਾ ਦਿੱਤਾ। ਮਾਪਿਆਂ ਦਾ ਕਹਿਣਾ ਹੈ ਕਿ 6000 ਰੁਪਏ ਤੱਕ ਫ਼ੀਸਾਂ ਵਧਾਈਆਂ ਗਈਆਂ ਹਨ, ਜੋ ਕਿ ਫੀਸ ਵਿੱਚ 28% ਤੱਕ ਦਾ ਵਾਧਾ ਹੈ।

ਲੁਧਿਆਣਾ ਦੇ ਸ਼ਾਸਤਰੀ ਨਗਰ ਦੇ ਇੱਕ ਨਿੱਜੀ ਸਕੂਲ ਬਾਹਰ ਮਾਪਿਆਂ ਨੇ ਵਧੀਆਂ ਫੀਸਾਂ ਦੇ ਰੋਸ ਵਜੋਂ ਧਰਨਾ ਦਿੱਤਾ। ਜ਼ਿਕਰਯੋਗ ਹੈ ਕਿ ਅੱਜ (16 ਅਪ੍ਰੈਲ) ਨੂੰ ਹੀ ਇਸ ਸਕੂਲ ਵਿੱਚ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਆ ਰਹੇ ਹਨ। ਉਹਨਾਂ ਨੇ ਇੱਥੇ ਹੋਣ ਵਾਲੇ ਇੱਕ ਸਮਾਗਮ ਵਿੱਚ ਹਿੱਸਾ ਲੈਣਾ ਹੈ। ਪਰ ਰਾਜਪਾਲ ਤੋਂ ਪਹਿਲਾਂ ਹੀ ਇਸ ਸਕੂਲ ਵਿੱਚ ਪੜ੍ਹਣ ਵਾਲੇ ਬੱਚਿਆਂ ਦੇ ਮਾਪਿਆਂ ਵੱਲੋਂ ਗੇਟ ਦੇ ਬਾਹਰ ਧਰਨਾ ਦੇ ਦਿੱਤਾ ਗਿਆ ਅਤੇ ਵਧੀਆ ਹੋਈਆਂ ਫੀਸਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਗਈ। ਮਾਪਿਆਂ ਨੇ ਕਿਹਾ ਕਿ ਵਧਦੀ ਮਹਿੰਗਾਈ ਵਿੱਚ ਸਕੂਲਾਂ ਦੀਆਂ ਫੀਸਾਂ ਮਾਪਿਆਂ ਉੱਪਰ ਵਾਧੂ ਬੋਧ ਹਨ।
ਉਧਰ ਪ੍ਰੋਗਰਾਮ ਦੌਰਾਨ ਪਹੁੰਚੇ ਵਿਧਾਇਕ ਕੁਲਵੰਤ ਸਿੱਧੂ ਨੇ ਮਾਪਿਆਂ ਦੇ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਕਿਹਾ ਕਿ ਜੇਕਰ ਅਜਿਹੀ ਕੋਈ ਗੱਲ ਹੈ ਤਾਂ ਸਕੂਲ ਪ੍ਰਸ਼ਾਸਨ ਖਿਲਾਫ ਕਾਰਵਾਈ ਕੀਤੀ ਜਾਵੇਗੀ। ਵਿਧਾਇਕ ਵੱਲੋਂ ਮਾਪਿਆਂ ਨੂੰ ਸਮਝਾਇਆ ਗਿਆ ਕਿ ਰਾਜਪਾਲ ਦੇ ਪ੍ਰੋਗਰਾਮ ਕਾਰਨ ਉਹ ਧਰਨਾ ਨਾ ਦੇਣ। ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਧਰਨੇ ਨੂੰ ਖ਼ਤਮ ਕਰ ਦਿੱਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਸਕੂਲ ਦੇ ਬਾਹਰ ਮਾਪਿਆਂ ਨੇ ਧਰਨਾ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਮਾਪਿਆਂ ਵੱਲੋਂ ਸਕੂਲ ਤੇ 28 ਫੀਸਦ ਤੱਕ ਫੀਸਾਂ ਵਿੱਚ ਵਾਧਾ ਕਰਨ ਦਾ ਇਲਜ਼ਾਮ ਲਗਾਇਆ ਹੈ। ਵਿਧਾਇਕ ਨੇ ਕਿਹਾ ਕਿ ਸਰਕਾਰ ਦੀ ਨੀਤੀ ਅਨੁਸਾਰ ਫੀਸ ਵਿੱਚ ਐਨਾ ਜ਼ਿਆਦਾ ਵਾਧਾ ਕਰਨਾ ਗਲਤ ਹੈ। ਕਿਉਂਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ 8% ਫੀਸ ਤੇ ਵਾਧੇ ਦੀ ਗੱਲ ਕਹੀ ਸੀ।
ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਸਕੂਲ ਪ੍ਰਸ਼ਾਸਨ ਨੂੰ ਇਹਨਾਂ ਵਧੀਆਂ ਫੀਸਾਂ ਸਬੰਧੀ ਜਾਣਕਾਰੀ ਦੇਣੀ ਹੋਵੇਗੀ। ਜੇਕਰ ਸਕੂਲ ਵਧੀ ਹੋਈ ਫੀਸ ਵਾਪਿਸ ਨਹੀਂ ਲੈਂਦਾ ਤਾਂ ਉਹਨਾਂ ਵੱਲੋਂ ਮਾਪਿਆਂ ਨਾਲ ਮਿਲ ਕੇ ਇਸ ਦੇ ਖਿਲਾਫ਼ ਸੰਘਰਸ਼ ਕੀਤਾ ਜਾਵੇਗਾ।
6 ਹਜ਼ਾਰ ਰੁਪਏ ਤੱਕ ਵਧਾਈ ਫੀਸ- ਮਾਪੇ
ਉਧਰ ਪ੍ਰਦਰਸ਼ਨਕਾਰੀ ਮਾਪਿਆਂ ਨੇ ਕਿਹਾ ਕਿ 6000 ਕੁਾਰਟਰ ਲਈ ਫੀਸ ਵਿੱਚ ਵਾਧਾ ਕੀਤਾ ਗਿਆ ਹੈ ਜੋ ਲਗਭਗ 28% ਦੇ ਕਰੀਬ ਫੀਸ ਵਿੱਚ ਵਾਧਾ ਹੈ। ਉਹਨਾਂ ਕਿਹਾ ਕਿ ਇਹ ਸਭ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਮਰਹੂਮ ਵਿਧਾਇਕ ਗੋਗੀ ਨੇ ਸਕੂਲ ਨਾਲ ਗੱਲ ਕਰਕੇ ਮਸਲਾ ਹੱਲ ਕਰਵਾਇਆ ਗਿਆ ਸੀ ਪਰ ਹੁਣ ਮੁੜ ਤੋਂ ਫੀਸਾਂ ਵਿੱਚ ਵਾਧਾ ਕੀਤਾ ਗਿਆ ਹੈ। ਉਹਨਾਂ ਨੇ ਸਰਕਾਰ ਤੋਂ ਅਪੀਲ ਕੀਤੀ ਕਿ ਉਹ ਸਕੂਲ ਖਿਲਾਫ ਬਣਦੀ ਕਾਰਵਾਈ ਕਰੇ।
ਇਹ ਵੀ ਪੜ੍ਹੋ