AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ‘ਚ ਪ੍ਰਾਪਰਟੀ ਡੀਲਰ ਨੇ ਨਹਿਰ ‘ਚ ਮਾਰੀ ਛਾਲ, ਮੌਤ ਤੋਂ ਪਹਿਲਾਂ ਵੀਡੀਓ ਬਣਾ ਖੋਲ੍ਹੇ ਰਾਜ਼

ਲੁਧਿਆਣਾ ਦੇ ਇੱਕ 42 ਸਾਲਾ ਪ੍ਰਾਪਰਟੀ ਡੀਲਰ ਵੱਲੋਂ ਨੀਲੋਂ ਪੁਲ ਤੋਂ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਬੇਹੰਦ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਖ਼ੌਫਨਾਕ ਕਦਮ ਨੂੰ ਚੁੱਕਣ ਤੋਂ ਪਹਿਲਾਂ ਕਾਰੋਬਾਰੀ ਨੇ ਇੱਕ ਵੀਡੀਓ ਰਿਕਾਰਡ ਕੀਤਾ ਸੀ, ਜਿਸ ਵਿੱਚ ਉਸਨੇ ਆਪਣੀ ਮੌਤ ਲਈ ਜ਼ਿੰਮੇਵਾਰ ਲੋਕਾਂ ਦੇ ਨਾਮਾਂ ਦਾ ਖ਼ੁਲਾਸਾ ਕੀਤਾ ਹੈ।

ਲੁਧਿਆਣਾ 'ਚ ਪ੍ਰਾਪਰਟੀ ਡੀਲਰ ਨੇ ਨਹਿਰ 'ਚ ਮਾਰੀ ਛਾਲ, ਮੌਤ ਤੋਂ ਪਹਿਲਾਂ ਵੀਡੀਓ ਬਣਾ ਖੋਲ੍ਹੇ ਰਾਜ਼
rajinder-arora-ludhiana
| Updated On: 17 May 2026 20:02 PM IST
Share

ਲੁਧਿਆਣਾ ਦੇ ਇੱਕ 42 ਸਾਲਾ ਪ੍ਰਾਪਰਟੀ ਡੀਲਰ ਵੱਲੋਂ ਨੀਲੋਂ ਪੁਲ ਤੋਂ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਬੇਹੰਦ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਖ਼ੌਫਨਾਕ ਕਦਮ ਨੂੰ ਚੁੱਕਣ ਤੋਂ ਪਹਿਲਾਂ ਕਾਰੋਬਾਰੀ ਨੇ ਇੱਕ ਵੀਡੀਓ ਰਿਕਾਰਡ ਕੀਤਾ ਸੀ, ਜਿਸ ਵਿੱਚ ਉਸਨੇ ਆਪਣੀ ਮੌਤ ਲਈ ਜ਼ਿੰਮੇਵਾਰ ਲੋਕਾਂ ਦੇ ਨਾਮਾਂ ਦਾ ਖ਼ੁਲਾਸਾ ਕੀਤਾ ਹੈ। ਪੁਲਿਸ ਅਤੇ ਗੋਤਾਖੋਰਾਂ ਦੀਆਂ ਟੀਮਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਭਾਲ ਤੋਂ ਬਾਅਦ ਐਤਵਾਰ ਨੂੰ ਪਿੰਡ ਗੁਰਥਲੀ ਨੇੜੇ ਸਰਹਿੰਦ ਨਹਿਰ ਵਿੱਚੋਂ ਕਾਰੋਬਾਰੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਅਮਿਤ ਕੁਮਾਰ ਘਰੋਂ ਰੋਟੀ ਖਾਣ ਤੋਂ ਬਾਅਦ ਆਪਣੀ ਦੁਕਾਨ ਲਈ ਨਿਕਲਿਆ ਸੀ, ਪਰ ਉਹ ਉੱਥੇ ਨਹੀਂ ਪਹੁੰਚਿਆ। ਕੁਝ ਸਮੇਂ ਬਾਅਦ ਉਸ ਦੇ ਮੋਬਾਈਲ ਨੰਬਰ ਤੋਂ ਉਸ ਦੇ ਵੱਡੇ ਭਾਈ ਦੇ ਵਟਸਐਪ ‘ਤੇ ਦੋ ਵੀਡੀਓ ਆਏ, ਜਿਸ ਨੂੰ ਦੇਖ ਕੇ ਪਰਿਵਾਰ ਦੇ ਹੋਸ਼ ਉੱਡ ਗਏ ਅਤੇ ਉਨ੍ਹਾਂ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ।

ਕਾਰੋਬਾਰ ਹੜੱਪਣ ਦੀ ਸਾਜ਼ਿਸ਼

ਮ੍ਰਿਤਕ ਦੇ ਭਰਾ ਵਿਵੇਕ ਅਗਰਵਾਲ ਨੇ ਦੱਸਿਆ ਕਿ ਫੂਫਾ ਦੀ ਮੌਤ ਤੋਂ ਬਾਅਦ ਦੂਜੀ ਧਿਰ, ਜਿਸ ਵਿੱਚ ਉਨ੍ਹਾਂ ਦੀ ਮਾਸੀ ਦਾ ਲੜਕਾ ਗੋਲੂ ਅਤੇ ਭੂਆ ਦਾ ਲੜਕਾ ਦੀਪਕ ਗੋਇਲ ਸ਼ਾਮਲ ਹਨ, ਉਨ੍ਹਾਂ ਦੇ ਸਾਂਝੇ ਕਾਰੋਬਾਰ ਨੂੰ ਹੜੱਪਣ ਲਈ ਲਗਾਤਾਰ ਚਾਲਾਂ ਚੱਲ ਰਹੇ ਸਨ। ਪਰਿਵਾਰ ਮੁਤਾਬਕ, ਪਿਛਲੇ ਕਾਫੀ ਸਮੇਂ ਤੋਂ ਅਮਿਤ ਕੁਮਾਰ ‘ਤੇ ਲਗਾਤਾਰ ਮਾਨਸਿਕ ਦਬਾਅ ਬਣਾਇਆ ਜਾ ਰਿਹਾ ਸੀ। ਅਮਿਤ ਵੱਲੋਂ ਪਿਛਲੇ 25-27 ਸਾਲਾਂ ਤੋਂ ਦਿਨ-ਰਾਤ ਕੀਤੀ ਗਈ ਸਖ਼ਤ ਮਿਹਨਤ ਨੂੰ ਸਿਰੇ ਤੋਂ ਨਕਾਰਦਿਆਂ ਉਸ ਨੂੰ ਲਗਾਤਾਰ ਤਾਣੇ ਮਾਰੇ ਜਾਂਦੇ ਸਨ ਕਿ ‘ਤੁਸੀਂ ਕੀਤਾ ਹੀ ਕੀ ਹੈ’।

ਇਸੇ ਮਾਨਸਿਕ ਪ੍ਰੇਸ਼ਾਨੀ ਅਤੇ ਆਪਣੇ ਵੱਡੇ ਭਰਾ ਦੀਆਂ ਅੱਖਾਂ ਵਿੱਚ ਹੰਝੂ ਨਾ ਦੇਖ ਪਾਉਣ ਕਾਰਨ ਅਮਿਤ ਅੰਦਰੋਂ ਪੂਰੀ ਤਰ੍ਹਾਂ ਟੁੱਟ ਚੁੱਕਾ ਸੀ। ਇਸੇ ਕਾਰਨ 15 ਮਈ ਨੂੰ ਖਾਣਾ ਖਾਣ ਤੋਂ ਬਾਅਦ ਉਹ ਦੁਕਾਨ ‘ਤੇ ਜਾਣ ਦੀ ਬਜਾਏ ਨਹਿਰ ਵੱਲ ਚਲਾ ਗਿਆ ਅਤੇ ਨਹਿਰ ‘ਚ ਛਾਲ ਮਾਰਨ ਤੋਂ ਪਹਿਲਾਂ ਦੋ ਵੀਡੀਓ ਬਣਾ ਕੇ ਵਟਸਐਪ ‘ਤੇ ਭੇਜ ਦਿੱਤੇ।

ਪੁਲਿਸ ਵੱਲੋਂ ਮਾਮਲਾ ਦਰਜ

ਇਸ ਮਾਮਲੇ ਦੀ ਜਾਂਚ ਕਰ ਰਹੇ ਸਮਰਾਲਾ ਪੁਲਿਸ ਦੇ ਅਧਿਕਾਰੀ ਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਵਿਵੇਕ ਅਗਰਵਾਲ ਦੀ ਸ਼ਿਕਾਇਤ ਅਤੇ ਵੀਡੀਓ ਸਬੂਤਾਂ ਦੇ ਆਧਾਰ ‘ਤੇ ਨਾਮਜ਼ਦ ਮੁਲਜ਼ਮਾਂ ਦੀਪਕ ਗੋਇਲ, ਗੋਲੂ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੋਵੇਂ ਵੀਡੀਓਜ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

Follow Us