ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ਵਿੱਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਣ ‘ਤੇ FIR, ਪ੍ਰਦਰਸ਼ਨ ਕਰ ਰਹੇ ਸਨ ਲੋਕ

ਸੈਕਟਰ 32-ਏ ਦੇ ਵਸਨੀਕ ਅਰਵਿੰਦ ਕੁਮਾਰ ਨੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਕੁਝ ਦੋਸਤਾਂ ਨਾਲ ਮਿਲ ਕੇ ਪਹਿਲਗਾਮ ਅੱਤਵਾਦੀ ਹਮਲੇ ਦਾ ਵਿਰੋਧ ਕਰ ਰਹੇ ਸਨ ਅਤੇ ਸੈਕਟਰ 32 ਦੇ ਮੁੱਖ ਚੌਕ ਵਿੱਚ ਦੁਸ਼ਮਣ ਦੇਸ਼ ਪਾਕਿਸਤਾਨ ਦਾ ਝੰਡਾ ਲਹਿਰਾ ਕੇ ਅਤੇ ਜੁੱਤੀਆਂ ਨਾਲ ਮਾਰ-ਮਾਰ ਕੇ ਪ੍ਰਦਰਸ਼ਨ ਕਰ ਰਹੇ ਸਨ।

ਲੁਧਿਆਣਾ ਵਿੱਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਣ ‘ਤੇ FIR, ਪ੍ਰਦਰਸ਼ਨ ਕਰ ਰਹੇ ਸਨ ਲੋਕ
Follow Us
rajinder-arora-ludhiana
| Updated On: 28 Apr 2025 13:17 PM

ਲੁਧਿਆਣਾ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਕੁਝ ਲੋਕਾਂ ਨੇ ਚੰਡੀਗੜ੍ਹ ਰੋਡ ‘ਤੇ ਸੈਕਟਰ 32 ਦੇ ਨੇੜੇ ਸੜਕ ‘ਤੇ ਪਾਕਿਸਤਾਨ ਦਾ ਝੰਡਾ ਲਹਿਰਾ ਦਿੱਤਾ ਸੀ ਅਤੇ ਉਸ ਨੂੰ ਪੈਰਾਂ ਹੇਠ ਲਤਾੜਿਆ, ਜਦੋਂ ਪ੍ਰਦਰਸ਼ਨਕਾਰੀ ਉੱਥੋਂ ਚਲੇ ਗਏ ਤਾਂ ਐਕਟਿਵਾ ਅਤੇ ਕਾਰ ‘ਤੇ ਸਵਾਰ ਕੁਝ ਲੋਕ ਉੱਥੇ ਆਏ ਅਤੇ ਜ਼ਮੀਨ ਤੋਂ ਪਾਕਿਸਤਾਨੀ ਝੰਡਾ ਚੁੱਕਿਆ ਅਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ।

ਜਦੋਂ ਪ੍ਰਦਰਸ਼ਨਕਾਰੀਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਹ ਮੌਕੇ ‘ਤੇ ਪਹੁੰਚ ਗਏ। ਇਸ ਤੋਂ ਬਾਅਦ ਨਾਅਰੇਬਾਜ਼ੀ ਕਰ ਰਹੇ ਲੋਕਾਂ ਨਾਲ ਜ਼ਬਰਦਸਤ ਝੜਪ ਹੋਈ। ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਅੱਤਵਾਦੀ ਧਮਕੀਆਂ ਦਿੰਦੇ ਅਤੇ ਹਮਲੇ ਦੇ ਸਬੂਤ ਮੰਗਦੇ ਹੋਏ ਚਲੇ ਗਏ।

ਪੁਲਿਸ ਨੇ ਮਾਮਲਾ ਕੀਤਾ ਦਰਜ

ਸੈਕਟਰ 32-ਏ ਦੇ ਵਸਨੀਕ ਅਰਵਿੰਦ ਕੁਮਾਰ ਨੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਕੁਝ ਦੋਸਤਾਂ ਨਾਲ ਮਿਲ ਕੇ ਪਹਿਲਗਾਮ ਅੱਤਵਾਦੀ ਹਮਲੇ ਦਾ ਵਿਰੋਧ ਕਰ ਰਹੇ ਸਨ ਅਤੇ ਸੈਕਟਰ 32 ਦੇ ਮੁੱਖ ਚੌਕ ਵਿੱਚ ਦੁਸ਼ਮਣ ਦੇਸ਼ ਪਾਕਿਸਤਾਨ ਦਾ ਝੰਡਾ ਲਹਿਰਾ ਕੇ ਅਤੇ ਜੁੱਤੀਆਂ ਨਾਲ ਮਾਰ-ਮਾਰ ਕੇ ਪ੍ਰਦਰਸ਼ਨ ਕਰ ਰਹੇ ਸਨ। ਉਹਨਾਂ ਦੇ ਜਾਣ ਤੋਂ ਬਾਅਦ, ਇੱਕ ਸ਼ਰਾਰਤੀ ਵਿਅਕਤੀ ਨੇ ਉਥੋਂ ਝੰਡਾ ਉਖਾੜ ਦਿੱਤਾ। ਜਦੋਂ ਇਸ ਗੱਲ ਦਾ ਪਤਾ ਲੱਗਾ ਤਾਂ ਸਾਰੇ ਮੌਕੇ ‘ਤੇ ਪਹੁੰਚ ਗਏ।

ਵਹੀਕਲਾਂ ਤੇ ਆਏ ਮੁਲਜ਼ਮ

ਫਿਰ ਦੋ ਵਹੀਕਲਾਂ ਤੇ ਵਿਅਕਤੀ ਐਕਟਿਵਾ ਨੰਬਰ PB10GM-1522 ਅਤੇ ਕਾਰ ਨੰਬਰ PB91-Q8998 ‘ਤੇ ਆਏ ਅਤੇ ਲੜਾਈ ਸ਼ੁਰੂ ਕਰ ਦਿੱਤੀ। ਉਕਤ ਲੋਕਾਂ ਨੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਅਤੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਸਬੂਤ ਮੰਗਦੇ ਹੋਏ ਧਮਕੀਆਂ ਦੇਣ ਤੋਂ ਬਾਅਦ ਭੱਜ ਗਏ। ਇਸ ਮਾਮਲੇ ਵਿੱਚ, ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਆਈਪੀਸੀ ਦੀ ਧਾਰਾ 194(2), 115(2), 126(2), 351(2), 3(5) ਤਹਿਤ ਮਾਮਲਾ ਦਰਜ ਕੀਤਾ ਹੈ।

ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!
ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!...
Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼
Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼...
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ...
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...