ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ, ਲੁਧਿਆਣਾ ‘ਚ ਹੋਇਆ ਭਰਵਾਂ ਸਵਾਗਤ

Updated On: 

26 Nov 2024 17:43 PM

AAP Yatra: ਸੂਬੇ ਦੇ ਕਈ ਵਿਧਾਨ ਸਭਾ ਹਲਕਿਆਂ ਵਿੱਚ ਸ਼ੁਕਰਾਨਾ ਯਾਤਰਾ ਦਾ ਸਵਾਗਤ ਕੀਤਾ ਜਾ ਰਿਹਾ ਹੈ। ਪਾਰਟੀ ਨੇ ਜ਼ਿਮਨੀ ਚੋਣ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ, ਪਾਰਟੀ ਕੋਲ ਹੁਣ ਕੁੱਲ 95 ਵਿਧਾਇਕ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪ ਪਾਰਟੀ ਇਸ ਬਹਾਨੇ ਵਰਕਰਾਂ ਵਿੱਚ ਜੋਸ਼ ਭਰਨ ਦੀ ਕੋਸ਼ਿਸ਼ ਕਰੇਗੀ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ, ਲੁਧਿਆਣਾ ਚ ਹੋਇਆ ਭਰਵਾਂ ਸਵਾਗਤ

AAP ਦੀ ਸ਼ੁਕਰਾਨਾ ਯਾਤਰਾ, ਲੁਧਿਆਣਾ 'ਚ ਹੋਇਆ ਭਰਵਾਂ ਸਵਾਗਤ

Follow Us On

ਪੰਜਾਬ ਵਿੱਚ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਹੋਈਆਂ ਉਪ ਚੋਣਾਂ ਵਿੱਚ ਆਮ ਆਦਮੀ ਪਾਰਟੀ (AAP) ਦੀ ਜਿੱਤ ਦਾ ਜਸ਼ਨ ਮਨਾਉਣ ਲਈ ਅੱਜ (26 ਨਵੰਬਰ) ਤੋਂ ਸ਼ੁਕਰਾਨਾ ਯਾਤਰਾ ਕੱਢ ਰਹੀ ਹੈ। ਸੂਬਾ ਪ੍ਰਧਾਨ ਅਮਨ ਅਰੋੜਾ ਦੀ ਦੇਖ-ਰੇਖ ਹੇਠ ਪਟਿਆਲਾ ਦੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋਈ ਯਾਤਰਾ ਲੁਧਿਆਣਾ ਪਹੁੰਚ ਗਈ ਹੈ। ਜੋ ਸ਼ਾਮ ਨੂੰ ਅੰਮ੍ਰਿਤਸਰ ਪਹੁੰਚ ਕੇ ਸਮਾਪਤ ਹੋਵੇਗੀ। ਸਾਫ਼ ਹੈ ਕਿ ਸੀਐਮ ਭਗਵੰਤ ਮਾਨ ਤੋਂ ਬਾਅਦ ਪਾਰਟੀ ਹੁਣ ਦੂਜੀ ਲਾਈਨ ਦੀ ਤਿਆਰੀ ਕਰ ਰਹੀ ਹੈ।

ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਜ਼ਿਮਨੀ ਚੋਣ ਵਿਚ ਮਿਲੀ ਜਿੱਤ ਲਈ ਵਰਕਰਾਂ ਤੇ ਲੋਕਾਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਪਾਰਟੀ ਵੱਲੋਂ ਕੀਤੇ ਵਾਅਦੇ ਆਉਣ ਵਾਲੇ ਸਮੇਂ ਵਿੱਚ ਪੂਰੇ ਕੀਤੇ ਜਾਣਗੇ। ਹਰ ਕਿਸੇ ਦਾ ਕੰਮ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ, ਤਾਂ ਜੋ ਕੁਝ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾ ਸਕੇ।

ਸੂਬੇ ਦੇ ਕਈ ਵਿਧਾਨ ਸਭਾ ਹਲਕਿਆਂ ਵਿੱਚ ਸ਼ੁਕਰਾਨਾ ਯਾਤਰਾ ਦਾ ਸਵਾਗਤ ਕੀਤਾ ਜਾ ਰਿਹਾ ਹੈ। ਪਾਰਟੀ ਨੇ ਜ਼ਿਮਨੀ ਚੋਣ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ, ਪਾਰਟੀ ਕੋਲ ਹੁਣ ਕੁੱਲ 95 ਵਿਧਾਇਕ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪ ਪਾਰਟੀ ਇਸ ਬਹਾਨੇ ਵਰਕਰਾਂ ਵਿੱਚ ਜੋਸ਼ ਭਰਨ ਦੀ ਕੋਸ਼ਿਸ਼ ਕਰੇਗੀ। ਇਹ ਯਾਤਰਾ ਉਨ੍ਹਾਂ ਵਿਰੋਧੀਆਂ ਨੂੰ ਵੀ ਜਵਾਬ ਹੈ, ਜੋ ਹਮੇਸ਼ਾ ਹੀ ਪੰਜਾਬ ‘ਆਪ’ ‘ਤੇ ਵਨ ਮੈਨ ਸ਼ੋਅ ਹੋਣ ਦਾ ਇਲਜ਼ਾਮ ਲਗਾਉਂਦੇ ਰਹੇ ਹਨ।

ਹਿੰਦੂ ਚਿਹਰੇ ਤੇ AAP ਦਾ ਦਾਅ

ਹਿੰਦੂ ਚਿਹਰੇ ਅਮਨ ਅਰੋੜਾ ਨੂੰ ਪ੍ਰਧਾਨ ਬਣਾ ਕੇ ਪਾਰਟੀ ਦਿੱਲੀ ਵਿਚ ਹੋਣ ਵਾਲੀਆਂ ਚੋਣਾਂ ਅਤੇ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਨਿਗਮ ਚੋਣਾਂ ਤੋਂ ਪਹਿਲਾਂ ਹਿੰਦੂ ਵੋਟਰਾਂ ਨੂੰ ਆਪਣੇ ਹੱਕ ਵਿਚ ਲੁਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸੂਬੇ ਵਿੱਚ ਦੂਜੀ ਲਾਈਨ ਵੀ ਤਿਆਰ ਕੀਤੀ ਜਾ ਰਹੀ ਹੈ। ਤਾਂ ਜੋ ਇਹ ਸੰਦੇਸ਼ ਜਾਵੇ ਕਿ ਆਮ ਆਦਮੀ ਪਾਰਟੀ ਇੱਕ ਸੰਗਠਨ ਵਾਂਗ ਕੰਮ ਕਰ ਰਹੀ ਹੈ। ਸਾਢੇ ਤਿੰਨ ਸਾਲਾਂ ਵਿੱਚ ਪਾਰਟੀ ਦੀ ਇਹ ਪਹਿਲੀ ਅਜਿਹੀ ਫੇਰੀ ਹੈ।

ਇਹਨਾਂ ਥਾਂ ਤੋਂ ਗੁਜਰੇਗੀ ਯਾਤਰਾ

‘ਆਪ’ ਦੀ ਇਹ ਸ਼ੁਕਰਾਨਾ ਯਾਤਰਾ ਪਟਿਆਲਾ ਦੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋਈ। ਇਸ ਤੋਂ ਬਾਅਦ ਇਹ ਸਰਹਿੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ ਤੋਂ ਹੁੰਦੀ ਹੋਈ ਲੁਧਿਆਣਾ ਪਹੁੰਚੀ। ਜਦੋਂ ਇਹ ਲਾਡੋਵਾਲ ਟੋਲ ਪਲਾਜ਼ਾ, ਫਿਲੌਰ, ਫਗਵਾੜਾ, ਜਲੰਧਰ ਅਤੇ ਕਰਤਾਰਪੁਰ ਸਾਹਿਬ ਤੋਂ ਹੁੰਦੀ ਹੋਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇਗੀ। ਉਥੇ ਮੱਥਾ ਟੇਕਣ ਤੋਂ ਬਾਅਦ ਯਾਤਰਾ ਦੁਰਗਿਆਣਾ ਮੰਦਰ ਅਤੇ ਫਿਰ ਵਾਲਮੀਕਿ ਰਾਮਤੀਰਥ ਮੰਦਰ ਦੇ ਦਰਸ਼ਨ ਕਰਕੇ ਸਮਾਪਤ ਹੋਵੇਗੀ। ਉਮੀਦ ਹੈ ਕਿ ਦੇਰ ਰਾਤ ਤੱਕ ਯਾਤਰਾ ਪੂਰੀ ਹੋ ਜਾਵੇਗੀ। ਜ਼ਿਮਨੀ ਚੋਣਾਂ ‘ਚ ਮਿਲੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਆਗੂਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਯਾਤਰਾ ਕੱਢਣ ਦਾ ਫੈਸਲਾ ਲਿਆ ਗਿਆ ਹੈ। ਯਾਤਰਾ ਦੀ ਅਗਵਾਈ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਕੀਤੀ।

Exit mobile version