ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੱਜ ਤੋਂ ਸ਼ੁਰੂ ਹੋਵੇਗੀ ਕਣਕ ਦੀ ਖ਼ਰੀਦ, ਲੁਧਿਆਣਾ ਵਿੱਚ ਪ੍ਰਸ਼ਾਸਨ ਨੇ ਕੀਤੀ ਤਿਆਰੀ

ਕਣਕ ਦੀ ਫਸਲ ਮੰਡੀਆਂ ਵਿੱਚ ਆਉਣ ਸ਼ੁਰੂ ਹੋ ਗਈ ਹੈ। ਜਿਸ ਲਈ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਹੋਣ ਦਾ ਦਾਅਵਾ ਕੀਤਾ ਦਾ ਰਿਹਾ ਹੈ। ਅੱਜ ਤੋਂ ਲੁਧਿਆਣਾ ਜ਼ਿਲ੍ਹੇ ਦੀਆਂ 108 ਅਨਾਜ ਮੰਡੀਆਂ ਵਿੱਚ ਫ਼ਸਲ ਦੀ ਖਰੀਦ ਪ੍ਰੀਕਿਆ ਸ਼ੁਰੂ ਹੋ ਜਾਵੇਗੀ। ਇਸ ਸਬੰਧੀ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਅੱਜ ਤੋਂ ਸ਼ੁਰੂ ਹੋਵੇਗੀ ਕਣਕ ਦੀ ਖ਼ਰੀਦ, ਲੁਧਿਆਣਾ ਵਿੱਚ ਪ੍ਰਸ਼ਾਸਨ ਨੇ ਕੀਤੀ ਤਿਆਰੀ
ਮੰਡੀਆਂ ਵਿੱਚ ਫ਼ਸਲ ਦੀ ਸੰਕੇਤਕ ਤਸਵੀਰ
Follow Us
rajinder-arora-ludhiana
| Updated On: 01 Apr 2024 08:50 AM

ਪੰਜਾਬ ਦੀਆਂ ਮੰਡੀਆਂ ਵਿੱਚ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ। ਜੇਕਰ ਗੱਲ ਲੁਧਿਆਣਾ ਦੀ ਕਰੀਏ ਤਾਂ ਲੁਧਿਆਣਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਕਣਕ ਦੀ ਸਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਦਾਅਵਾ ਕੀਤਾ ਹੈ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ। ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਕਿਸਾਨਾਂ ਤੋਂ ਫ਼ਸਲ ਦਾ ਹਰ ਦਾਣਾ ਖਰੀਦਣ ਲਈ ਪ੍ਰਸ਼ਾਸਨ ਦੀ ਵਚਨਬੱਧ ਹੈ ਉਹਨਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਸਾਹਨੀ ਨੇ ਕਿਹਾ ਕਿ ਲੁਧਿਆਣਾ ਦੀਆਂ ਦਾਣਾ ਮੰਡੀਆਂ ਵਿੱਚ 8.11 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਉਮੀਦ ਹੈ ਅਤੇ ਜਿਣਸ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਕਿਉਂਕਿ ਇਹ ਸਿਰਫ਼ ਫ਼ਸਲ ਨਹੀਂ ਹੁੰਦੀ ਸਗੋਂ ਕਿਸਾਨਾਂ ਦੀ ਛੇ ਮਹੀਨਿਆਂ ਦੀ ਮਿਹਨਤ ਵੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਾਰੀਆਂ 108 ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਨਿਰਵਿਘਨ ਅਤੇ ਨਿਰਵਿਘਨ ਖ਼ਰੀਦ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ।

ਖਰੀਦ ਕੇਂਦਰਾਂ ‘ਤੇ ਕਣਕ ਦੀ ਲਿਫਟਿੰਗ ਦੇ ਪੁਖਤਾ ਪ੍ਰਬੰਧ ਕੀਤੇ ਜਾਣ

ਸਾਹਨੀ ਨੇ ਦੱਸਿਆ ਕਿ ਸਾਰੇ ਖਰੀਦ ਕੇਂਦਰਾਂ ‘ਤੇ ਲਿਫਟਿੰਗ ਦੇ ਪੁਖਤਾ ਪ੍ਰਬੰਧ ਕਰਨ ਤੋਂ ਇਲਾਵਾ ਬਾਰਦਾਨਾ ਵੀ ਕਾਫੀ ਮਾਤਰਾ ‘ਚ ਉਪਲੱਬਧ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਦਾਣਾ ਮੰਡੀਆਂ ਵਿੱਚੋਂ ਤੁਰੰਤ ਚੁੱਕਣ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਪ੍ਰਬੰਧਾਂ ਦੀ ਨਿਗਰਾਨੀ ਕਰਨਗੇ SDM

ਸਾਹਨੀ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਪ ਮੰਡਲ ਮੈਜਿਸਟ੍ਰੇਟ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਖਰੀਦ ਕਾਰਜਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਨਾਜ ਉਤਪਾਦਕਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਫਾਈ, ਸ਼ੈੱਡ, ਪਖਾਨੇ, ਫਲੱਡ ਲਾਈਟਾਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।