ਅੱਜ ਤੋਂ ਸ਼ੁਰੂ ਹੋਵੇਗੀ ਕਣਕ ਦੀ ਖ਼ਰੀਦ, ਲੁਧਿਆਣਾ ਵਿੱਚ ਪ੍ਰਸ਼ਾਸਨ ਨੇ ਕੀਤੀ ਤਿਆਰੀ
ਕਣਕ ਦੀ ਫਸਲ ਮੰਡੀਆਂ ਵਿੱਚ ਆਉਣ ਸ਼ੁਰੂ ਹੋ ਗਈ ਹੈ। ਜਿਸ ਲਈ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਹੋਣ ਦਾ ਦਾਅਵਾ ਕੀਤਾ ਦਾ ਰਿਹਾ ਹੈ। ਅੱਜ ਤੋਂ ਲੁਧਿਆਣਾ ਜ਼ਿਲ੍ਹੇ ਦੀਆਂ 108 ਅਨਾਜ ਮੰਡੀਆਂ ਵਿੱਚ ਫ਼ਸਲ ਦੀ ਖਰੀਦ ਪ੍ਰੀਕਿਆ ਸ਼ੁਰੂ ਹੋ ਜਾਵੇਗੀ। ਇਸ ਸਬੰਧੀ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਮੰਡੀਆਂ ਵਿੱਚ ਫ਼ਸਲ ਦੀ ਸੰਕੇਤਕ ਤਸਵੀਰ
ਖਰੀਦ ਕੇਂਦਰਾਂ ‘ਤੇ ਕਣਕ ਦੀ ਲਿਫਟਿੰਗ ਦੇ ਪੁਖਤਾ ਪ੍ਰਬੰਧ ਕੀਤੇ ਜਾਣ
ਸਾਹਨੀ ਨੇ ਦੱਸਿਆ ਕਿ ਸਾਰੇ ਖਰੀਦ ਕੇਂਦਰਾਂ ‘ਤੇ ਲਿਫਟਿੰਗ ਦੇ ਪੁਖਤਾ ਪ੍ਰਬੰਧ ਕਰਨ ਤੋਂ ਇਲਾਵਾ ਬਾਰਦਾਨਾ ਵੀ ਕਾਫੀ ਮਾਤਰਾ ‘ਚ ਉਪਲੱਬਧ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਦਾਣਾ ਮੰਡੀਆਂ ਵਿੱਚੋਂ ਤੁਰੰਤ ਚੁੱਕਣ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਪ੍ਰਬੰਧਾਂ ਦੀ ਨਿਗਰਾਨੀ ਕਰਨਗੇ SDM
ਸਾਹਨੀ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਪ ਮੰਡਲ ਮੈਜਿਸਟ੍ਰੇਟ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਖਰੀਦ ਕਾਰਜਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਨਾਜ ਉਤਪਾਦਕਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਫਾਈ, ਸ਼ੈੱਡ, ਪਖਾਨੇ, ਫਲੱਡ ਲਾਈਟਾਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।
Follow Us
