AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰੱਖੜੀ ਤੋਂ ਪਹਿਲਾਂ ਪਸਰਿਆ ਮਾਤਮ, ਲੁਧਿਆਣਾ ‘ਚ ਸੱਪ ਦੇ ਡੰਗਣ ਨਾਲ ਮਾਸੂਮ ਭੈਣ-ਭਰਾ ਦੀ ਮੌਤ; ਇੱਕੋ ਚਿਤਾ ‘ਤੇ ਹੋਇਆ ਅੰਤਿਮ ਸਸਕਾਰ

ਰੱਖੜੀ ਦੇ ਪਵਿੱਤਰ ਤਿਉਹਾਰ ਤੋਂ ਠੀਕ ਪਹਿਲਾਂ ਲੁਧਿਆਣਾ ਦੇ ਕਸਬਾ ਰਾਏਕੋਟ ਅਧੀਨ ਪੈਂਦੇ ਪਿੰਡ ਬੱਸੀਆਂ ਤੋਂ ਇੱਕ ਬੇਹੱਦ ਦਰਦਨਾਕ ਅਤੇ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਘਰ ਦੇ ਵਿਹੜੇ ਵਿੱਚ ਸੁੱਤੇ ਪਏ ਦੋ ਮਾਸੂਮ ਭੈਣ-ਭਰਾ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ, ਜਿਸ ਕਾਰਨ ਪਹਿਲਾਂ ਛੋਟੀ ਭੈਣ ਅਤੇ ਕਰੀਬ 18 ਘੰਟਿਆਂ ਬਾਅਦ ਇਲਾਜ ਦੌਰਾਨ ਭਰਾ ਨੇ ਵੀ ਦਮ ਤੋੜ ਦਿੱਤਾ।

ਰੱਖੜੀ ਤੋਂ ਪਹਿਲਾਂ ਪਸਰਿਆ ਮਾਤਮ, ਲੁਧਿਆਣਾ 'ਚ ਸੱਪ ਦੇ ਡੰਗਣ ਨਾਲ ਮਾਸੂਮ ਭੈਣ-ਭਰਾ ਦੀ ਮੌਤ; ਇੱਕੋ ਚਿਤਾ 'ਤੇ ਹੋਇਆ ਅੰਤਿਮ ਸਸਕਾਰ
rajinder-arora-ludhiana
| Updated On: 27 Aug 2026 16:43 PM IST
Share

ਰੱਖੜੀ ਦੇ ਪਵਿੱਤਰ ਤਿਉਹਾਰ ਤੋਂ ਠੀਕ ਪਹਿਲਾਂ ਲੁਧਿਆਣਾ ਦੇ ਕਸਬਾ ਰਾਏਕੋਟ ਅਧੀਨ ਪੈਂਦੇ ਪਿੰਡ ਬੱਸੀਆਂ ਤੋਂ ਇੱਕ ਬੇਹੱਦ ਦਰਦਨਾਕ ਅਤੇ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਘਰ ਦੇ ਵਿਹੜੇ ਵਿੱਚ ਸੁੱਤੇ ਪਏ ਦੋ ਮਾਸੂਮ ਭੈਣ-ਭਰਾ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ, ਜਿਸ ਕਾਰਨ ਪਹਿਲਾਂ ਛੋਟੀ ਭੈਣ ਅਤੇ ਕਰੀਬ 18 ਘੰਟਿਆਂ ਬਾਅਦ ਇਲਾਜ ਦੌਰਾਨ ਭਰਾ ਨੇ ਵੀ ਦਮ ਤੋੜ ਦਿੱਤਾ। ਮ੍ਰਿਤਕ ਬੱਚਿਆਂ ਦੀ ਪਛਾਣ ਜੋਬਨਪ੍ਰੀਤ ਸਿੰਘ (8 ਸਾਲ) ਅਤੇ ਉਸ ਦੀ ਛੋਟੀ ਭੈਣ ਜਸ਼ਨਪ੍ਰੀਤ ਕੌਰ (6 ਸਾਲ) ਵਜੋਂ ਹੋਈ ਹੈ। ਇੱਕੋ ਘਰ ਵਿੱਚੋਂ ਦੋ ਮਾਸੂਮਾਂ ਦੀਆਂ ਅਰਥੀਆਂ ਇਕੱਠੀਆਂ ਉੱਠਣ ਅਤੇ ਇੱਕੋ ਚਿਤਾ ‘ਤੇ ਅੰਤਿਮ ਸਸਕਾਰ ਹੋਣ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਗਰਮੀ ਕਾਰਨ ਵਿਹੜੇ ‘ਚ ਸੁੱਤਾ ਪਿਆ ਸੀ ਪਰਿਵਾਰ

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੱਸੀਆਂ ਦੇ ਵਸਨੀਕ ਅਮਨਦੀਪ ਸਿੰਘ ਦਾ ਪਰਿਵਾਰ ਭਾਰੀ ਗਰਮੀ ਅਤੇ ਹੁੰਮਸ ਕਾਰਨ ਘਰ ਦੇ ਵਿਹੜੇ ਵਿੱਚ ਮੰਜੇ ਡਾਹ ਕੇ ਸੁੱਤਾ ਹੋਇਆ ਸੀ। ਪਰਿਵਾਰ ਵਿੱਚ ਅਮਨਦੀਪ ਸਿੰਘ, ਉਨ੍ਹਾਂ ਦੀ ਪਤਨੀ, ਤਿੰਨ ਬੱਚੇ ਅਤੇ ਬਜ਼ੁਰਗ ਮਾਤਾ ਜਿੰਦਰ ਕੌਰ ਮੌਜੂਦ ਸਨ। 8 ਸਾਲਾ ਜੋਬਨਪ੍ਰੀਤ ਸਿੰਘ ਅਤੇ 6 ਸਾਲਾ ਜਸ਼ਨਪ੍ਰੀਤ ਕੌਰ ਆਪਣੀ ਦਾਦੀ ਦੇ ਕੋਲ ਮੰਜੇ ‘ਤੇ ਸੁੱਤੇ ਹੋਏ ਸਨ।

ਪਹਿਲਾਂ ਮੱਛਰ ਦਾ ਡੰਗ ਸਮਝਿਆ

ਬੁੱਧਵਾਰ ਤੜਕੇ ਕਰੀਬ 3 ਵਜੇ ਜੋਬਨਪ੍ਰੀਤ ਸਿੰਘ ਨੇ ਜਾਗ ਕੇ ਆਪਣੀ ਦਾਦੀ ਨੂੰ ਦੱਸਿਆ ਕਿ ਉਸ ਦੇ ਹੱਥ ‘ਤੇ ਕਿਸੇ ਕੀੜੇ ਨੇ ਕੱਟ ਲਿਆ ਹੈ। ਸ਼ੁਰੂਆਤ ਵਿੱਚ ਦਾਦੀ ਨੇ ਇਸ ਨੂੰ ਆਮ ਮੱਛਰ ਦਾ ਕੱਟਣਾ ਸਮਝਿਆ, ਪਰ ਜਦੋਂ ਬੱਚੇ ਨੇ ਦਰਦ ਨਾਲ ਚੀਕਣਾ ਅਤੇ ਜ਼ੋਰ-ਜ਼ੋਰ ਨਾਲ ਰੋਣਾ ਸ਼ੁਰੂ ਕਰ ਦਿੱਤਾ ਤਾਂ ਪਰਿਵਾਰ ਦੇ ਹੋਰ ਮੈਂਬਰ ਵੀ ਜਾਗ ਪਏ। ਬੱਚੇ ਦੇ ਹੱਥ ‘ਤੇ ਡੰਗ ਦਾ ਨਿਸ਼ਾਨ ਦੇਖ ਕੇ ਜਦੋਂ ਆਲੇ-ਦੁਆਲੇ ਜਾਂਚ ਕੀਤੀ ਗਈ ਤਾਂ ਮੰਜੇ ਦੇ ਹੇਠਾਂ ਇੱਕ ਜ਼ਹਿਰੀਲਾ ਸੱਪ ਘੁੰਮਦਾ ਨਜ਼ਰ ਆਇਆ, ਜਿਸ ਨਾਲ ਸੱਪ ਦੇ ਡੰਗਣ ਦੀ ਪੁਸ਼ਟੀ ਹੋ ਗਈ।

ਜ਼ਹਿਰ ਫੈਲਣ ਤੋਂ ਰੋਕਣ ਲਈ ਬੰਨ੍ਹਿਆ ਹੱਥ

ਸੱਪ ਦੇ ਡੰਗਣ ਦਾ ਪਤਾ ਲੱਗਦਿਆਂ ਹੀ ਦਾਦੀ ਨੇ ਜ਼ਹਿਰ ਨੂੰ ਸਰੀਰ ਵਿੱਚ ਫੈਲਣ ਤੋਂ ਰੋਕਣ ਲਈ ਜੋਬਨਪ੍ਰੀਤ ਦੇ ਹੱਥ ‘ਤੇ ਕੱਪੜਾ ਬੰਨ੍ਹ ਦਿੱਤਾ। ਇਸੇ ਦੌਰਾਨ ਉਸ ਨੂੰ ਸਾਹ ਲੈਣ ਵਿੱਚ ਭਾਰੀ ਦਿੱਕਤ ਹੋਣ ਲੱਗੀ। ਰੌਲਾ ਸੁਣ ਕੇ ਛੋਟੀ ਭੈਣ ਜਸ਼ਨਪ੍ਰੀਤ ਵੀ ਜਾਗ ਪਈ ਅਤੇ ਆਪਣੇ ਪਿਤਾ ਨੂੰ ਭਰਾ ਨੂੰ ਤੁਰੰਤ ਹਸਪਤਾਲ ਲਿਜਾਣ ਲਈ ਕਹਿਣ ਲੱਗੀ। ਹਾਲਾਂਕਿ, ਕੁਝ ਹੀ ਪਲਾਂ ਬਾਅਦ ਜਸ਼ਨਪ੍ਰੀਤ ਦੀ ਹਾਲਤ ਵੀ ਅਚਾਨਕ ਵਿਗੜਨ ਲੱਗੀ ਅਤੇ ਉਹ ਬੇਹੋਸ਼ ਹੋਣ ਲੱਗੀ, ਜਿਸ ਤੋਂ ਬਾਅਦ ਪਰਿਵਾਰ ਨੂੰ ਅਹਿਸਾਸ ਹੋਇਆ ਕਿ ਸੱਪ ਨੇ ਉਸ ਨੂੰ ਵੀ ਡੰਗ ਲਿਆ ਹੈ। ਪਰਿਵਾਰ ਬਿਨਾਂ ਸਮਾਂ ਗਵਾਏ ਦੋਵਾਂ ਬੱਚਿਆਂ ਨੂੰ ਸਿਵਲ ਹਸਪਤਾਲ ਰਾਏਕੋਟ ਲੈ ਕੇ ਪਹੁੰਚਿਆ।

ਹਸਪਤਾਲ ਪਹੁੰਚਦਿਆਂ ਹੀ ਭੈਣ ਦੀ ਮੌਤ

ਸਿਵਲ ਹਸਪਤਾਲ ਰਾਏਕੋਟ ਦੇ ਡਾਕਟਰਾਂ ਨੇ ਸੱਪ ਦੇ ਡੰਗਣ ਦੀ ਪੁਸ਼ਟੀ ਕਰਦਿਆਂ 6 ਸਾਲਾ ਜਸ਼ਨਪ੍ਰੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ 8 ਸਾਲਾ ਜੋਬਨਪ੍ਰੀਤ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਲੁਧਿਆਣਾ ਦੇ ਸੀ.ਐੱਮ.ਸੀ. (CMC) ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਉੱਥੇ ਬੱਚਿਆਂ ਦੇ ਆਈ.ਸੀ.ਯੂ. (ICU) ਵਿੱਚ ਉਸ ਨੂੰ ਵੈਂਟੀਲੇਟਰ ‘ਤੇ ਰੱਖ ਕੇ ਬਚਾਉਣ ਦੇ ਪੂਰੇ ਯਤਨ ਕੀਤੇ ਗਏ, ਪਰ ਸਰੀਰ ਵਿੱਚ ਜ਼ਹਿਰ ਬਹੁਤ ਜ਼ਿਆਦਾ ਫੈਲ ਚੁੱਕਾ ਸੀ। ਬੁੱਧਵਾਰ ਦੇਰ ਰਾਤ ਕਰੀਬ 11 ਵਜੇ ਜੋਬਨਪ੍ਰੀਤ ਨੇ ਵੀ ਆਈ.ਸੀ.ਯੂ. ਵਿੱਚ ਦਮ ਤੋੜ ਦਿੱਤਾ।

ਮਾਸੂਮ ਜਸ਼ਨਪ੍ਰੀਤ ਪਹਿਲੀ ਜਮਾਤ ਵਿੱਚ ਪੜ੍ਹਦੀ ਸੀ ਜਦਕਿ ਜੋਬਨਪ੍ਰੀਤ ਤੀਜੀ ਜਮਾਤ ਦਾ ਵਿਦਿਆਰਥੀ ਸੀ। ਪਿਤਾ ਅਮਨਦੀਪ ਸਿੰਘ ਨੇ ਦੱਸਿਆ ਕਿ ਗਰਮੀ ਜ਼ਿਆਦਾ ਹੋਣ ਕਾਰਨ ਉਹ ਰੋਜ਼ਾਨਾ ਵਿਹੜੇ ਵਿੱਚ ਸੌਂਦੇ ਸਨ, ਪਰ ਉਨ੍ਹਾਂ ਨੂੰ ਅੰਦਾਜ਼ਾ ਨਹੀਂ ਸੀ ਕਿ ਇਹ ਰਾਤ ਉਨ੍ਹਾਂ ਦੇ ਹੱਸਦੇ-ਵਸਦੇ ਪਰਿਵਾਰ ਲਈ ਅਜਿਹਾ ਕਹਿਰ ਬਣ ਕੇ ਆਵੇਗੀ। ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਵਾਪਰੇ ਇਸ ਦੁਖਾਂਤ ਨੇ ਪਰਿਵਾਰ ਦੇ ਨਾਲ-ਨਾਲ ਸਮੁੱਚੇ ਇਲਾਕੇ ਨੂੰ ਗ਼ਮਗੀਨ ਕਰ ਦਿੱਤਾ ਹੈ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...