AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲੁਧਿਆਣਾ ‘ਚ ਟ੍ਰੇਨ ਯਾਤਰੀਆਂ ਕੋਲੋਂ ਮੋਬਾਈਲ ਖੋਹਣ ਵਾਲੇ ਗੈਂਗ ਦਾ ਪਰਦਾਫਾਸ਼, 7 ਫੋਨ ਸਣੇ ਮੁਲਜ਼ਮ ਕਾਬੂ

ਲੁਧਿਆਣਾ ਵਿੱਚ ਰੇਲਵੇ ਯਾਤਰੀਆਂ ਨੂੰ ਨਿਸ਼ਾਨਾ ਬਣਾ ਕੇ ਮੋਬਾਈਲ ਖੋਹਣ ਵਾਲੇ ਇੱਕ ਸਰਗਰਮ ਗੈਂਗ ਖ਼ਿਲਾਫ਼ ਰੇਲਵੇ ਸੁਰੱਖਿਆ ਬਲ (RPF) ਅਤੇ ਥਾਣਾ ਕੋਤਵਾਲੀ ਪੁਲਿਸ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਇਸ ਗੈਂਗ ਦੇ ਇੱਕ ਮੁੱਖ ਮੈਂਬਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਵੱਖ-ਵੱਖ ਨਾਮੀ ਕੰਪਨੀਆਂ ਦੇ 7 ਮੋਬਾਈਲ ਫੋਨ ਬਰਾਮਦ ਕੀਤੇ ਹਨ।

ਲੁਧਿਆਣਾ 'ਚ ਟ੍ਰੇਨ ਯਾਤਰੀਆਂ ਕੋਲੋਂ ਮੋਬਾਈਲ ਖੋਹਣ ਵਾਲੇ ਗੈਂਗ ਦਾ ਪਰਦਾਫਾਸ਼, 7 ਫੋਨ ਸਣੇ ਮੁਲਜ਼ਮ ਕਾਬੂ
rajinder-arora-ludhiana
| Updated On: 25 Jun 2026 21:11 PM IST
Share

ਲੁਧਿਆਣਾ ਵਿੱਚ ਰੇਲਵੇ ਯਾਤਰੀਆਂ ਨੂੰ ਨਿਸ਼ਾਨਾ ਬਣਾ ਕੇ ਮੋਬਾਈਲ ਖੋਹਣ ਵਾਲੇ ਇੱਕ ਸਰਗਰਮ ਗੈਂਗ ਖ਼ਿਲਾਫ਼ ਰੇਲਵੇ ਸੁਰੱਖਿਆ ਬਲ (RPF) ਅਤੇ ਥਾਣਾ ਕੋਤਵਾਲੀ ਪੁਲਿਸ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਇਸ ਗੈਂਗ ਦੇ ਇੱਕ ਮੁੱਖ ਮੈਂਬਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਵੱਖ-ਵੱਖ ਨਾਮੀ ਕੰਪਨੀਆਂ ਦੇ 7 ਮੋਬਾਈਲ ਫੋਨ ਬਰਾਮਦ ਕੀਤੇ ਹਨ।

ਫੜਿਆ ਗਿਆ ਮੁਲਜ਼ਮ ਰੇਲਵੇ ਸਟੇਸ਼ਨ ਦੇ ਆਊਟਰ ‘ਤੇ ਗੱਡੀ ਦੀ ਰਫ਼ਤਾਰ ਹੌਲੀ ਹੋਣ ਦਾ ਫ਼ਾਇਦਾ ਉਠਾ ਕੇ ਆਪਣੇ ਸਾਥੀਆਂ ਨਾਲ ਮਿਲ ਕੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਪੁਲਿਸ ਹੁਣ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਲ ਕਰੇਗੀ, ਤਾਂ ਜੋ ਗੈਂਗ ਦੇ ਬਾਕੀ ਫ਼ਰਾਰ ਮੈਂਬਰਾਂ ਅਤੇ ਚੋਰੀ ਦੇ ਮੋਬਾਈਲ ਖਰੀਦਣ ਵਾਲੇ ਲੋਕਾਂ ਬਾਰੇ ਪੁਖ਼ਤਾ ਜਾਣਕਾਰੀ ਇਕੱਠੀ ਕੀਤੀ ਜਾ ਸਕੇ।

ਡੰਡਾ ਮਾਰ ਕੇ ਯਾਤਰੀਆਂ ਦੇ ਹੱਥੋਂ ਖੋਹ ਲੈਂਦੇ ਸੀ ਮੋਬਾਈਲ

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸ਼ਿਵ ਕੁਮਾਰ ਉਰਫ਼ ਸ਼ਿਬੂ ਵਜੋਂ ਹੋਈ ਹੈ। ਪੁਲਿਸ ਜਾਂਚ ਦੌਰਾਨ ਇਸ ਗੈਂਗ ਦੇ ਕੰਮ ਕਰਨ ਦੇ ਬੇਹੱਦ ਖ਼ਤਰਨਾਕ ਤਰੀਕੇ ਦਾ ਖੁਲਾਸਾ ਹੋਇਆ ਹੈ। ਗੈਂਗ ਦੇ ਮੈਂਬਰ ਰੇਲਵੇ ਲਾਈਨ ਦੇ ਆਊਟਰ ਕੋਲ ਲੁਕ ਕੇ ਟ੍ਰੇਨ ਦੇ ਹੌਲੀ ਹੋਣ ਦਾ ਇੰਤਜ਼ਾਰ ਕਰਦੇ ਸਨ। ਜਿਵੇਂ ਹੀ ਕੋਈ ਮੁਸਾਫ਼ਰ ਟ੍ਰੇਨ ਦੇ ਦਰਵਾਜ਼ੇ ‘ਤੇ ਖੜ੍ਹਾ ਹੋ ਕੇ ਫੋਨ ‘ਤੇ ਗੱਲ ਕਰਦਾ ਜਾਂ ਹੱਥ ਵਿੱਚ ਮੋਬਾਈਲ ਫੜੀ ਦਿਖਾਈ ਦਿੰਦਾ, ਤਾਂ ਇਹ ਬਦਮਾਸ਼ ਹੇਠਾਂ ਤੋਂ ਡੰਡਾ ਮਾਰ ਕੇ ਉਸ ਦੇ ਹੱਥੋਂ ਮੋਬਾਈਲ ਖੋਹ ਲੈਂਦੇ ਸਨ ਅਤੇ ਪਲਕ ਝਪਕਦਿਆਂ ਹੀ ਪਟੜੀਆਂ ਦੇ ਰਸਤੇ ਫ਼ਰਾਰ ਹੋ ਜਾਂਦੇ ਸਨ।

ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਦਰਜ ਹਨ 5 ਮੁਕੱਦਮੇ

ਏ.ਡੀ.ਸੀ.ਪੀ. (ADCP) ਸਮੀਰ ਵਰਮਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਰੇਲਵੇ ਯਾਤਰੀਆਂ ਕੋਲੋਂ ਮੋਬਾਈਲ ਝਪਟਣ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਰ.ਪੀ.ਐਫ. (RPF) ਅਤੇ ਥਾਣਾ ਕੋਤਵਾਲੀ ਪੁਲਿਸ ਦੀ ਇੱਕ ਸਾਂਝੀ ਟੀਮ ਗਠਿਤ ਕਰਕੇ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸ਼ਿਵ ਕੁਮਾਰ ਉਰਫ਼ ਸ਼ਿਬੂ ਨੂੰ ਦਬੋਚ ਲਿਆ ਗਿਆ।

ਪੁਲਿਸ ਨੇ ਜਦੋਂ ਮੁਲਜ਼ਮ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਵੱਖ-ਵੱਖ ਬ੍ਰਾਂਡਾਂ ਦੇ 7 ਖੋਹੇ ਹੋਏ ਮੋਬਾਈਲ ਫੋਨ ਮਿਲੇ। ਮੁਢਲੀ ਜਾਂਚ ਵਿੱਚ ਇਹ ਵੱਡੀ ਗੱਲ ਸਾਹਮਣੇ ਆਈ ਹੈ ਕਿ ਫੜਿਆ ਗਿਆ ਮੁਲਜ਼ਮ ਪੇਸ਼ੇਵਰ ਅਪਰਾਧੀ ਹੈ ਅਤੇ ਉਸ ਦੇ ਖ਼ਿਲਾਫ਼ ਸਾਲ 2017 ਤੋਂ ਲੈ ਕੇ ਹੁਣ ਤੱਕ ਲੁੱਟ-ਖੋਹ, ਚੋਰੀ ਅਤੇ ਹੋਰ ਅਪਰਾਧਿਕ ਧਾਰਾਵਾਂ ਤਹਿਤ 5 ਮਾਮਲੇ ਪਹਿਲਾਂ ਹੀ ਦਰਜ ਚੱਲ ਰਹੇ ਹਨ। ਏ.ਡੀ.ਸੀ.ਪੀ. ਨੇ ਦੱਸਿਆ ਕਿ ਰਿਮਾਂਡ ਦੌਰਾਨ ਪੁੱਛਗਿੱਛ ਕਰਕੇ ਪੁਲਿਸ ਇਸ ਗੈਂਗ ਦੇ ਪੂਰੇ ਨੈੱਟਵਰਕ ਨੂੰ ਖੰਗਾਲਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਲੁੱਟ ਦੀਆਂ ਹੋਰ ਵਾਰਦਾਤਾਂ ਦੇ ਵੀ ਖੁਲਾਸੇ ਕੀਤੇ ਜਾ ਸਕਣ।

24 ਦਿਨ ਪਹਿਲਾਂ ਹੋਈ ਵਾਰਦਾਤ ਦੌਰਾਨ ਯਾਤਰੀ ਹੋਇਆ ਸੀ ਗੰਭੀਰ ਜ਼ਖ਼ਮੀ

ਇਸ ਗੈਂਗ ਦੀ ਬੇਰਹਿਮੀ ਦਾ ਅੰਦਾਜ਼ਾ ਕਰੀਬ 24 ਦਿਨ ਪਹਿਲਾਂ ਵਾਪਰੀ ਇੱਕ ਘਟਨਾ ਤੋਂ ਲਗਾਇਆ ਜਾ ਸਕਦਾ ਹੈ। ਢੰਡਾਰੀ ਰੇਲਵੇ ਸਟੇਸ਼ਨ ਦੇ ਨੇੜੇ ਬਿਹਾਰ ਦੇ ਖਗੜੀਆ ਦਾ ਰਹਿਣ ਵਾਲਾ ਸੁਮਿਤ ਨਾਂ ਦਾ ਯਾਤਰੀ ਟ੍ਰੇਨ ਦੇ ਦਰਵਾਜ਼ੇ ਕੋਲ ਖੜ੍ਹਾ ਸੀ। ਇਸੇ ਦੌਰਾਨ ਬਾਹਰ ਖੜ੍ਹੇ ਇੱਕ ਬਦਮਾਸ਼ ਨੇ ਉਸ ਦੇ ਹੱਥ ‘ਤੇ ਜ਼ੋਰਦਾਰ ਡੰਡਾ ਮਾਰਿਆ, ਜਿਸ ਨਾਲ ਉਸ ਦਾ ਮੋਬਾਈਲ ਹੇਠਾਂ ਡਿੱਗ ਗਿਆ।

ਆਪਣਾ ਮੋਬਾਈਲ ਬਚਾਉਣ ਅਤੇ ਝਪਟਮਾਰ ਨੂੰ ਫੜਨ ਲਈ ਯਾਤਰੀ ਸੁਮਿਤ ਨੇ ਚਲਦੀ ਟ੍ਰੇਨ ਵਿੱਚੋਂ ਹੀ ਹੇਠਾਂ ਛਾਲ ਮਾਰ ਦਿੱਤੀ, ਪਰ ਬਦਮਾਸ਼ ਹਨੇਰੇ ਦਾ ਫ਼ਾਇਦਾ ਉਠਾ ਕੇ ਭੱਜਣ ਵਿੱਚ ਕਾਮਯਾਬ ਰਿਹਾ। ਚਲਦੀ ਗੱਡੀ ‘ਚੋਂ ਕੁੱਦਣ ਕਾਰਨ ਯਾਤਰੀ ਦੇ ਸੱਜੇ ਹੱਥ ਦੀ ਬਾਂਹ ਦੀ ਹੱਡੀ ਟੁੱਟ ਗਈ ਅਤੇ ਮੱਥੇ ‘ਤੇ ਗੰਭੀਰ ਸੱਟ ਲੱਗਣ ਕਾਰਨ ਹਸਪਤਾਲ ਵਿੱਚ ਉਸ ਦੇ ਸਿਰ ‘ਤੇ ਕਰੀਬ 6 ਟਾਂਕੇ ਲਗਾਉਣੇ ਪਏ ਸਨ। ਪੁਲਿਸ ਹੁਣ ਇਸ ਮਾਮਲੇ ਵਿੱਚ ਵੀ ਮੁਲਜ਼ਮ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ।

Follow Us
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...