AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ‘ਚ ਗੁਰਦੁਆਰਾ ਸਾਹਿਬ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਪੁਲਿਸ ਹਿਰਾਸਤ ‘ਚ ਮੌਤ, ਪੁੱਛਗਿੱਛ ਦੌਰਾਨ ਵਿਗੜੀ ਸੀ ਤਬੀਅਤ

ਮੁੱਢਲੀ ਜਾਣਕਾਰੀ ਅਨੁਸਾਰ ਰਾਜੂ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ।

ਲੁਧਿਆਣਾ 'ਚ ਗੁਰਦੁਆਰਾ ਸਾਹਿਬ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਪੁਲਿਸ ਹਿਰਾਸਤ 'ਚ ਮੌਤ, ਪੁੱਛਗਿੱਛ ਦੌਰਾਨ ਵਿਗੜੀ ਸੀ ਤਬੀਅਤ
rajinder-arora-ludhiana
| Updated On: 03 Nov 2026 11:55 AM IST
Share

ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਸ਼ੂਟਰ ਰਾਜ ਸਿੰਘ ਉਰਫ਼ ਰਾਜੂ ਦੀ ਪੁਲਿਸ ਹਿਰਾਸਤ ਦੌਰਾਨ ਮੌਤ ਹੋ ਗਈ ਹੈ। ਸੋਮਵਾਰ ਦੇਰ ਰਾਤ ਉਸ ਦੀ ਤਬੀਅਤ ਅਚਾਨਕ ਵਿਗੜ ਗਈ ਤੇ ਸੀਨੇ ‘ਚ ਦਰਦ ਹੋਣ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮੁੱਢਲੀ ਜਾਣਕਾਰੀ ਅਨੁਸਾਰ ਰਾਜੂ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ।

ਸੀਨੇ ‘ਚ ਦਰਦ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ

ਥਾਣਾ ਸੁਧਾਰ ਦੇ ਐਸਐਚਓ ਰਵਿੰਦਰਪਾਲ ਸਿੰਘ ਅਨੁਸਾਰ ਸੋਮਵਾਰ ਰਾਤ ਮੁਲਜ਼ਮ ਰਾਜ ਸਿੰਘ ਦੇ ਬਲੱਡ ਪ੍ਰੈਸ਼ਰ ‘ਚ ਕਮੀ ਆਉਣ ਦੀ ਸ਼ਿਕਾਇਤ ਹੋਈ ਸੀ। ਇਸ ਤੋਂ ਬਾਅਦ ਉਸ ਨੂੰ ਪਹਿਲਾਂ ਸੁਧਾਰ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ‘ਚ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਗਲੋਬਲ ਹਾਰਟ ਹਸਪਤਾਲ ਰੈਫਰ ਕੀਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਰਾਜ ਸਿੰਘ ਉਰਫ਼ ਰਾਜੂ ਮੂਲ ਰੂਪ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਮਾਛੀਵਾੜਾ ਦਾ ਰਹਿਣ ਵਾਲਾ ਸੀ।

28 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਹੋਈ ਸੀ ਫਾਇਰਿੰਗ

ਜ਼ਿਕਰਯੋਗ ਹੈ ਕਿ 28 ਅਕਤੂਬਰ ਦੀ ਤੜਕਸਾਰ ਕਰੀਬ 3:15 ਵਜੇ ਪਿੰਡ ਰਾਜੋਆਣਾ ਕਲਾਂ ਸਥਿਤ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਹਮਲਾਵਰਾਂ ਨੇ ਗੋਲੀਬਾਰੀ ਕੀਤੀ ਸੀ। ਹਮਲਾਵਰਾਂ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਦੇ ਰਿਹਾਇਸ਼ੀ ਕਮਰੇ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾਈਆਂ ਸਨ।

ਇਸ ਦੌਰਾਨ ਇੱਕ ਗੋਲੀ ਸ਼ੀਸ਼ੇ ਤੇ ਲੱਕੜ ਦੇ ਦਰਵਾਜ਼ੇ ਨੂੰ ਚੀਰਦੀ ਹੋਈ ਕੰਧ ‘ਚ ਜਾ ਲੱਗੀ ਸੀ। ਘਟਨਾ ਸਮੇਂ ਬਾਬਾ ਬਲਦੇਵ ਸਿੰਘ ਬਾਥਰੂਮ ‘ਚ ਇਸ਼ਨਾਨ ਕਰ ਰਹੇ ਸਨ, ਜਿਸ ਕਾਰਨ ਉਹ ਵਾਲ-ਵਾਲ ਬਚ ਗਏ ਸਨ।

ਵਿਦੇਸ਼ੀ ਨੰਬਰ ਤੋਂ ਮਿਲੀਆਂ ਸਨ ਜਾਨੋਂ ਮਾਰਨ ਦੀਆਂ ਧਮਕੀਆਂ

ਸੂਤਰਾਂ ਮੁਤਾਬਕ, ਜਾਂਚ ਦੌਰਾਨ ਸਾਹਮਣੇ ਆਇਆ ਸੀ ਕਿ ਸੰਤ ਬਾਬਾ ਬਲਦੇਵ ਸਿੰਘ ਨੂੰ ਵਿਦੇਸ਼ੀ ਇੰਟਰਨੈੱਟ ਨੰਬਰ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਇਸ ਦੇ ਨਾਲ ਹੀ ਕਥਿਤ ਤੌਰ ‘ਤੇ ਫਿਰੌਤੀ ਦੀ ਮੰਗ ਵੀ ਕੀਤੀ ਗਈ ਸੀ। ਮੰਗ ਪੂਰੀ ਨਾ ਹੋਣ ‘ਤੇ ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖ ਕੇ ਗੋਲੀਬਾਰੀ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਪੁਲਿਸ ਨੇ ਕਰੀਬ 200 ਕਿਲੋਮੀਟਰ ਦੇ ਰਸਤੇ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਅਤੇ ਸਾਈਬਰ ਜਾਂਚ ਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਫਿਰੋਜ਼ਪੁਰ ‘ਚ ਛਾਪੇਮਾਰੀ ਕਰਕੇ ਸ਼ੂਟਰ ਰਾਜੂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ‘ਚ ਗੁਰਦਾਸਪੁਰ ਦੇ ਦੋ ਹੋਰ ਸ਼ੱਕੀ ਵਿਅਕਤੀਆਂ ਨੂੰ ਵੀ ਪੁੱਛਗਿੱਛ ਲਈ ਹਿਰਾਸਤ ‘ਚ ਲੈਣ ਦੀ ਜਾਣਕਾਰੀ ਸਾਹਮਣੇ ਆਈ ਸੀ।

Follow Us
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...