ਲੁਧਿਆਣਾ ‘ਚ ਦਰਦਨਾਕ ਹਾਦਸਾ, ਬੱਸ ‘ਚੋਂ ਉੱਤਰ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

Updated On: 

17 Oct 2026 10:27 AM IST

ਲੁਧਿਆਣਾ ਦੇ ਪ੍ਰਤਾਪ ਚੌਂਕ ਨੇੜੇ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਬੱਸ ਵਿੱਚੋਂ ਉੱਤਰ ਕੇ ਪੈਦਲ ਸੜਕ ਪਾਰ ਕਰ ਰਹੀ ਇੱਕ ਮਹਿਲਾ ਨੂੰ ਬੇਕਾਬੂ ਤੇਜ਼ ਰਫ਼ਤਾਰ ਟਰੱਕ ਨੇ ਬੁਰੀ ਤਰ੍ਹਾਂ ਦਰੜ ਦਿੱਤਾ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮਹਿਲਾ ਨੇ ਘਟਨਾ ਵਾਲੀ ਥਾਂ ਤੇ ਹੀ ਤੜਫ਼ ਕੇ ਦਮ ਤੋੜ ਦਿੱਤਾ।

ਲੁਧਿਆਣਾ ਚ ਦਰਦਨਾਕ ਹਾਦਸਾ, ਬੱਸ ਚੋਂ ਉੱਤਰ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ਤੇ ਮੌਤ

ਲੁਧਿਆਣਾ ਦੇ ਪ੍ਰਤਾਪ ਚੌਂਕ ਨੇੜੇ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਬੱਸ ਵਿੱਚੋਂ ਉੱਤਰ ਕੇ ਪੈਦਲ ਸੜਕ ਪਾਰ ਕਰ ਰਹੀ ਇੱਕ ਮਹਿਲਾ ਨੂੰ ਬੇਕਾਬੂ ਤੇਜ਼ ਰਫ਼ਤਾਰ ਟਰੱਕ ਨੇ ਬੁਰੀ ਤਰ੍ਹਾਂ ਦਰੜ ਦਿੱਤਾ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮਹਿਲਾ ਨੇ ਘਟਨਾ ਵਾਲੀ ਥਾਂ ਤੇ ਹੀ ਤੜਫ਼ ਕੇ ਦਮ ਤੋੜ ਦਿੱਤਾ। ਇਸ ਰੂਹ ਕੰਬਾਊ ਹਾਦਸੇ ਦੀਆਂ ਖ਼ੌਫ਼ਨਾਕ ਤਸਵੀਰਾਂ ਨੇੜੇ ਲੱਗੇ ਸੀਸੀਟੀਵੀ (CCTV) ਕੈਮਰੇ ਵਿੱਚ ਕੈਦ ਹੋ ਗਈਆਂ ਹਨ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਮਗਰੋਂ ਮੌਕੇ ਤੇ ਪਹੁੰਚੀ ਪੁਲਿਸ ਟੀਮ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਰਿਸ਼ਤੇਦਾਰ ਦੇ ਭੋਗ ਤੇ ਆਈ ਸੀ ਮ੍ਰਿਤਕ ਮਹਿਲਾ

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਮਹਿਲਾ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਮੌਕੇ ਤੇ ਮੌਜੂਦ ਰਾਹਗੀਰਾਂ ਨੇ ਦੱਸਿਆ ਕਿ ਉਹ ਸਾਰੇ ਪਟਿਆਲਾ ਤੋਂ ਲੁਧਿਆਣਾ ਵਿਖੇ ਇੱਕ ਰਿਸ਼ਤੇਦਾਰ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਜਿਵੇਂ ਹੀ ਉਹ ਪ੍ਰਤਾਪ ਚੌਂਕ ਨੇੜੇ ਬੱਸ ਵਿੱਚੋਂ ਹੇਠਾਂ ਉੱਤਰੇ ਅਤੇ ਸੜਕ ਪਾਰ ਕਰਨ ਲੱਗੇ, ਤਾਂ ਅਚਾਨਕ ਸਾਹਮਣਿਓਂ ਆਏ ਇੱਕ ਤੇਜ਼ ਰਫ਼ਤਾਰ ਟਰੱਕ ਨੇ ਮਹਿਲਾ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟਰੱਕ ਦੇ ਪਹੀਆਂ ਹੇਠ ਆਉਣ ਕਾਰਨ ਮਹਿਲਾ ਗੰਭੀਰ ਜ਼ਖ਼ਮੀ ਹੋ ਗਈ ਅਤੇ ਮੌਕੇ ਤੇ ਹੀ ਉਸ ਦੀ ਮੌਤ ਹੋ ਗਈ।

ਮੁਲਜ਼ਮ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ

ਮੌਕੇ ਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪਾਰਟੀ ਤੁਰੰਤ ਮੌਕੇ ਤੇ ਪਹੁੰਚ ਗਈ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸੜਕ ਪਾਰ ਕਰਦੇ ਸਮੇਂ ਮਹਿਲਾ ਟਰੱਕ ਦੇ ਹੇਠਾਂ ਆ ਗਈ ਸੀ। ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਟਰੱਕ ਦਾ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਰਿਹਾ। ਪੁਲਿਸ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਵਾਹਨ ਦੇ ਨੰਬਰ ਅਤੇ ਮੁਲਜ਼ਮ ਡਰਾਈਵਰ ਦੀ ਪਛਾਣ ਕੀਤੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਫ਼ਰਾਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Loading...
Unable to load recommendations.
Follow Us