ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ, ਅਵਾਰਾ ਪਸ਼ੂ ਨਾਲ ਟਕਰਾਇਆ ਮੋਟਰਸਾਇਕਲ, ਹਸਪਤਾਲ ਵਿੱਚ ਤੋੜਿਆ ਦਮ
ਗੁਰਜੋਤ ਦੇ ਪਰਿਵਾਰ ਦਾ ਕਹਿਣਾ ਹੈ ਕਿ ਅਵਾਰਾ ਜਾਨਵਰ ਰੋਜ਼ਾਨਾ ਲੋਕਾਂ ਨੂੰ ਮਾਰ ਰਹੇ ਹਨ। ਉਨ੍ਹਾਂ ਨੇ ਆਪਣਾ ਬੱਚਾ ਗੁਆ ਦਿੱਤਾ ਹੈ। ਉਹ ਹੈਰਾਨ ਹਨ ਕਿ ਅਵਾਰਾ ਜਾਨਵਰ ਕਦੋਂ ਤੱਕ ਜਾਨਾਂ ਲੈਂਦੇ ਰਹਿਣਗੇ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਵਾਰਾ ਜਾਨਵਰਾਂ ਨੂੰ ਸੜਕ ਤੋਂ ਹਟਾਇਆ ਜਾਵੇ ਅਤੇ ਮਾਸੂਮ ਲੋਕਾਂ ਦੀ ਰੱਖਿਆ ਕੀਤੀ ਜਾਵੇ।
ਲੁਧਿਆਣਾ ਦੇ ਮਾਛੀਵਾੜਾ ਵਿੱਚ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ, ਇਹ ਸੜਕ ਹਾਦਸਾ ਆਵਾਰਾ ਪਸ਼ੂ ਨਾਲ ਟਕਰਾਅ ਜਾਣ ਕਾਰਨ ਹੋਇਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੀ ਮੋਟਰਸਾਈਕਲ ਤੇ ਜਾ ਰਿਹਾ ਸੀ, ਅਚਾਨਕ ਇੱਕ ਅਵਾਰਾ ਜਾਨਵਰ ਸੜਕ ‘ਤੇ ਆ ਗਿਆ ਅਤੇ ਜ਼ੋਰਦਾਰ ਟੱਕਰ ਹੋ ਗਈ। ਜਿਸ ਕਾਰਨ ਮੋਟਰਸਾਇਕਲ ਸਵਾਰ ਨੌਜਵਾਨ ਹੇਠਾਂ ਡਿੱਗ ਪਿਆ ਅਤੇ ਉਸ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ।
ਜਿਸ ਮਗਰੋਂ ਉਸਨੂੰ ਜ਼ਖਮੀ ਹਾਲਤ ਵਿੱਚ ਸਮਰਾਲਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਉਸਨੇ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਗੁਰਜੋਤ ਸਿੰਘ ਵਾਸੀ ਉਧੋਵਾਲ ਵਜੋਂ ਹੋਈ ਹੈ।
ਇਹ ਘਟਨਾ ਦੀਵਾਲੀ ਦੀ ਰਾਤ ਵਾਪਰੀ। ਗੁਰਜੋਤ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਹ ਰਾਤ ਨੂੰ ਆਪਣੀ ਨਾਨੀ ਦੇ ਘਰ ਜਾ ਰਿਹਾ ਸੀ ਅਤੇ ਹਾਦਸੇ ਵਿੱਚ ਉਸਦੀ ਮੌਤ ਹੋ ਗਈ। ਉਹ ਲਗਭਗ 24 ਸਾਲ ਦਾ ਸੀ ਅਤੇ ਮਜ਼ਦੂਰੀ ਕਰਦਾ ਸੀ।
ਪਰਿਵਾਰ ਨੂੰ ਸੌਂਪੀ ਗਈ ਲਾਸ਼
ਪਰਿਵਾਰ ਵੱਲੋਂ ਹਾਦਸੇ ਬਾਰੇ ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ, ਪੁਲਿਸ ਸਿਵਲ ਹਸਪਤਾਲ ਸਮਰਾਲਾ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁਰਦਾਘਰ ਵਿੱਚ ਰੱਖ ਦਿੱਤਾ, ਪਰਿਵਾਰ ਦੀ ਸਹਿਮਤੀ ਮਿਲਣ ਤੋਂ ਬਾਅਦ ਨੌਜਵਾਨ ਦਾ ਪੋਸਟਮਾਰਟਮ ਕੀਤਾ ਗਿਆ। ਪੋਸਟਮਾਰਟਮ ਤੋਂ ਬਾਅਦ, ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਪਰਿਵਾਰ ਨੇ ਅੰਤਿਮ ਸੰਸਕਾਰ ਕਰ ਦਿੱਤਾ।