AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਗਰਾਓਂ ‘ਚ ਗੁਰਦੁਆਰਾ ਸਾਹਿਬ ‘ਤੇ ਗੋਲ਼ੀ ਚਲਾਉਣ ਵਾਲਾ ਮੁੱਖ ਮੁਲਜ਼ਮ ਕਾਬੂ, 200 KM ਦੇ CCTV ਖੰਗਾਲ ਕੇ ਪੁਲਿਸ ਨੇ ਦਬੋਚਿਆ

ਲੁਧਿਆਣਾ ਦੇ ਕਸਬਾ ਜਗਰਾਓਂ ਅਧੀਨ ਪੈਂਦੇ ਪਿੰਡ ਰਾਜੋਆਣਾ ਕਲਾਂ ਸਥਿਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਮੰਜੀ ਸਾਹਿਬ ਵਿਖੇ ਫ਼ਾਇਰਿੰਗ ਕਰਨ ਦੀ ਸਨਸਨੀਖੇਜ਼ ਵਾਰਦਾਤ ਨੂੰ ਸੁਲਝਾਉਂਦਿਆਂ ਪੁਲਿਸ ਨੇ ਮੁੱਖ ਸ਼ੂਟਰ ਨੂੰ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਜ ਸਿੰਘ ਉਰਫ਼ ਰਾਜੂ ਵਾਸੀ ਨੂਰਪੁਰ (ਮਾਛੀਵਾੜਾ), ਫ਼ਿਰੋਜ਼ਪੁਰ ਵਜੋਂ ਹੋਈ ਹੈ।

ਜਗਰਾਓਂ 'ਚ ਗੁਰਦੁਆਰਾ ਸਾਹਿਬ 'ਤੇ ਗੋਲ਼ੀ ਚਲਾਉਣ ਵਾਲਾ ਮੁੱਖ ਮੁਲਜ਼ਮ ਕਾਬੂ, 200 KM ਦੇ CCTV ਖੰਗਾਲ ਕੇ ਪੁਲਿਸ ਨੇ ਦਬੋਚਿਆ
rajinder-arora-ludhiana
| Published: 02 Nov 2026 17:57 PM IST
Share

ਲੁਧਿਆਣਾ ਦੇ ਕਸਬਾ ਜਗਰਾਓਂ ਅਧੀਨ ਪੈਂਦੇ ਪਿੰਡ ਰਾਜੋਆਣਾ ਕਲਾਂ ਸਥਿਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਮੰਜੀ ਸਾਹਿਬ ਵਿਖੇ ਫ਼ਾਇਰਿੰਗ ਕਰਨ ਦੀ ਸਨਸਨੀਖੇਜ਼ ਵਾਰਦਾਤ ਨੂੰ ਸੁਲਝਾਉਂਦਿਆਂ ਪੁਲਿਸ ਨੇ ਮੁੱਖ ਸ਼ੂਟਰ ਨੂੰ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਜ ਸਿੰਘ ਉਰਫ਼ ਰਾਜੂ ਵਾਸੀ ਨੂਰਪੁਰ (ਮਾਛੀਵਾੜਾ), ਫ਼ਿਰੋਜ਼ਪੁਰ ਵਜੋਂ ਹੋਈ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮ ਮਹਿਜ਼ 5 ਦਿਨ ਪਹਿਲਾਂ ਹੀ ਨਸ਼ਾ ਤਸਕਰੀ ਦੇ ਇੱਕ ਕੇਸ ਵਿੱਚ ਜ਼ਮਾਨਤ ‘ਤੇ ਜੇਲ੍ਹ ਤੋਂ ਰਿਹਾਅ ਹੋ ਕੇ ਆਇਆ ਸੀ ਅਤੇ ਬਾਹਰ ਆਉਂਦੇ ਸਾਰ ਹੀ ਉਸ ਨੇ ਦੁਬਾਰਾ ਜੁਰਮ ਦੀ ਦੁਨੀਆ ਦਾ ਰੁਖ਼ ਕਰ ਲਿਆ।

ਪੁਲਿਸ ਟੀਮਾਂ ਨੇ ਤਕਨੀਕੀ ਜਾਂਚ ਅਤੇ ਹਿਊਮਨ ਇੰਟੈਲੀਜੈਂਸ ਦੀ ਵਰਤੋਂ ਕਰਦਿਆਂ ਕਰੀਬ 200 ਕਿਲੋਮੀਟਰ ਦੇ ਬੈਕਵਰਡ ਅਤੇ ਫ਼ਾਰਵਰਡ ਰੂਟ ਦੀ ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ, ਜਿਸ ਉਪਰੰਤ ਮੁਲਜ਼ਮ ਨੂੰ ਦਬੋਚਿਆ ਗਿਆ। ਪੁਲਿਸ ਅਨੁਸਾਰ ਇਹ ਸਮੁੱਚੀ ਵਾਰਦਾਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਨੂੰ ਬਲੈਕਮੇਲ ਕਰਕੇ ਮੋਟੀ ਰੰਗਦਾਰੀ (ਫ਼ਿਰੌਤੀ) ਵਸੂਲਣ ਦੀ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਅੰਜਾਮ ਦਿੱਤੀ ਗਈ ਸੀ।

ਮੱਥਾ ਟੇਕਣ ਦੇ ਬਹਾਨੇ ਅੰਦਰ ਹੋਇਆ ਦਾਖ਼ਲ

ਜਾਣਕਾਰੀ ਮੁਤਾਬਕ 28 ਅਕਤੂਬਰ ਦੀ ਤੜਕਸਾਰ ਕਰੀਬ 3:10 ਵਜੇ ਦੋ ਨਕਾਬਪੋਸ਼ ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਪੁੱਜੇ ਸਨ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਮੱਥਾ ਟੇਕਣ ਦਾ ਢੌਂਗ ਰਚ ਕੇ ਗੁਰਦੁਆਰਾ ਕੰਪਲੈਕਸ ਦੇ ਅੰਦਰ ਦਾਖ਼ਲ ਹੋ ਗਿਆ। ਉਸ ਵੇਲੇ ਮੌਕੇ ‘ਤੇ ਮੌਜੂਦ ਹੈੱਡ ਗ੍ਰੰਥੀ ਭਾਈ ਕੁਲਵੰਤ ਸਿੰਘ ਨੇ ਜਦੋਂ ਇੰਨੀ ਰਾਤ ਨੂੰ ਆਉਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਮੱਥਾ ਟੇਕਣ ਦੀ ਗੱਲ ਕਹੀ ਅਤੇ ਦੱਸਿਆ ਕਿ ਉਸ ਦਾ ਦੂਜਾ ਸਾਥੀ ਵੀ ਪਿੱਛੇ ਆ ਰਿਹਾ ਹੈ। ਹੈੱਡ ਗ੍ਰੰਥੀ ਨੇ ਉਸ ਨੂੰ ਚਾਹ-ਪਾਣੀ ਛਕਣ ਦੀ ਪੇਸ਼ਕਸ਼ ਵੀ ਕੀਤੀ।

ਇਸ ਦੌਰਾਨ ਜਿਉਂ ਹੀ ਹੈੱਡ ਗ੍ਰੰਥੀ ਦੂਜੇ ਪਾਸੇ ਗਏ, ਮੁਲਜ਼ਮ ਨੇ ਤੁਰੰਤ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਦੇ ਰਿਹਾਇਸ਼ੀ ਕਮਰੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਿੱਧਾ ਫ਼ਾਇਰ ਕਰ ਦਿੱਤਾ। ਗੋਲ਼ੀ ਲੱਕੜ ਅਤੇ ਐਲੂਮੀਨੀਅਮ ਦੇ ਦਰਵਾਜ਼ੇ ਨੂੰ ਚੀਰਦੀ ਹੋਈ ਕਮਰੇ ਦੀ ਕੰਧ ਵਿੱਚ ਜਾ ਧੱਸੀ। ਖ਼ੁਸ਼ਕਿਸਮਤੀ ਨਾਲ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਕੋਈ ਜ਼ਖ਼ਮੀ ਹੋਇਆ। ਘਟਨਾ ਨੂੰ ਅੰਜਾਮ ਦੇਣ ਉਪਰੰਤ ਦੋਵੇਂ ਮੁਲਜ਼ਮ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ ਸਨ। ਇਸ ਮੰਦਭਾਗੀ ਘਟਨਾ ਕਾਰਨ ਸਿੱਖ ਸੰਗਤ ਅੰਦਰ ਭਾਰੀ ਰੋਸ ਅਤੇ ਗੁੱਸਾ ਫੈਲ ਗਿਆ ਸੀ।

16 ਸਾਲਾਂ ‘ਚ 8ਵਾਂ ਪਰਚਾ ਦਰਜ

ਜ਼ਿਲ੍ਹਾ ਪੁਲਿਸ ਮੁਖੀ (ਐੱਸ.ਐੱਸ.ਪੀ.) ਡਾ. ਅੰਕੁਰ ਗੁਪਤਾ ਨੇ ਪ੍ਰੈੱਸ ਨੂੰ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਰਾਜੂ ਦਾ ਅਪਰਾਧਿਕ ਪਿਛੋਕੜ ਕਾਫ਼ੀ ਗੰਭੀਰ ਰਿਹਾ ਹੈ। ਸਾਲ 2010 ਤੋਂ ਲੈ ਕੇ ਹੁਣ ਤੱਕ ਉਸ ਵਿਰੁੱਧ ਅਸਲਾ ਐਕਟ, ਜਬਰਨ ਵਸੂਲੀ ਅਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ 7 ਅਪਰਾਧਿਕ ਮਾਮਲੇ ਪਹਿਲਾਂ ਹੀ ਦਰਜ ਹਨ। ਉਹ ਬੀਤੀ 23 ਅਕਤੂਬਰ ਨੂੰ ਹੀ ਜ਼ਮਾਨਤ ‘ਤੇ ਜੇਲ੍ਹ ਵਿੱਚੋਂ ਬਾਹਰ ਆਇਆ ਸੀ ਅਤੇ ਬਾਹਰ ਆਉਂਦਿਆਂ ਹੀ 28 ਅਕਤੂਬਰ ਨੂੰ ਉਸ ਨੇ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ। ਹੁਣ ਉਸ ਖ਼ਿਲਾਫ਼ ਇਹ 8ਵਾਂ ਅਪਰਾਧਿਕ ਮਾਮਲਾ ਦਰਜ ਹੋਇਆ ਹੈ।

ਫ਼ੋਨ ‘ਤੇ ਦਿੱਤੀਆਂ ਗਈਆਂ ਸੀ ਜਾਨੋਂ ਮਾਰਨ ਦੀਆਂ ਧਮਕੀਆਂ

ਮੁੱਢਲੀ ਪੁੱਛਗਿੱਛ ਦੌਰਾਨ ਇਹ ਖ਼ੁਲਾਸਾ ਹੋਇਆ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਕੁਝ ਦਿਨ ਪਹਿਲਾਂ ਮੁਲਜ਼ਮਾਂ ਵੱਲੋਂ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਨੂੰ ਬਲੈਕਮੇਲ ਕਰਨ ਦੀ ਨੀਅਤ ਨਾਲ ਫ਼ੋਨ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫ਼ਿਰੌਤੀ ਮੰਗੀ ਗਈ ਸੀ। ਪੁਲਿਸ ਵੱਲੋਂ ਹੁਣ ਤੱਕ ਇਸ ਪੂਰੀ ਸਾਜ਼ਿਸ਼ ਵਿੱਚ ਸ਼ਾਮਲ 4 ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ, ਜਿਨ੍ਹਾਂ ਵਿੱਚੋਂ ਮੁੱਖ ਸ਼ੂਟਰ ਰਾਜੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੂਜੇ ਸ਼ੂਟਰ ਅਤੇ ਧਮਕੀਆਂ ਦੇ ਕੇ ਇਹ ਘਟਨਾ ਕਰਵਾਉਣ ਵਾਲੇ ਬਾਕੀ ਸਾਜ਼ਿਸ਼ਘਾੜਿਆਂ ਨੂੰ ਕਾਬੂ ਕਰਨ ਲਈ ਵੱਖ-ਵੱਖ ਥਾਵਾਂ ‘ਤੇ ਲਗਾਤਾਰ ਛਾਪੇਮਾਰੀ ਜਾਰੀ ਹੈ।

Follow Us
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ...
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!...
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...