ਲੁਧਿਆਣਾ ਦੇ ਅਕਾਲੀ ਦਲ ਪ੍ਰਧਾਨ ਭੁਪਿੰਦਰ ਭਿੰਦਾ ਨੇ ਦਿੱਤਾ ਅਸਤੀਫਾ, ਬੋਲੇ- ਨੈਤਿਕ ਫਰਜ਼ ਸਮਝ ਕੇ ਲਿਆ ਫੈਸਲਾ
ਭੁਪਿੰਦਰ ਸਿੰਘ ਭਿੰਦਾ ਨੇ ਅਪਣੇ ਅਸਤੀਫੇ ਵਿੱਚ ਲਿਖਿਆ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਤੋਂ ਬਾਅਦ ਆਪਣਾ ਨੈਤਿਕ ਫਰਜ਼ ਸਮਝਦੇ ਹੋਏ ਮੈਂ ਆਪਣੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ, ਤਾਂ ਜੋ ਜੋ ਵੀ ਪਾਰਟੀ ਦਾ ਨਵਾਂ ਪ੍ਰਧਾਨ ਬਣੇ, ਉਹ ਆਪਣੀ ਪਸੰਦ ਦੇ ਕਿਸੇ ਵੀ ਵਿਅਕਤੀ ਨੂੰ ਪ੍ਰਧਾਨ ਨਿਯੁਕਤ ਕਰ ਸਕੇ।
ਲੁਧਿਆਣਾ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਿੰਦਾ ਨੇ ਇਹ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਤੋਂ ਬਾਅਦ ਲਿਆ ਹੈ। ਇਸ ਫੈਸਲੇ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਵੀ ਨਿਰਾਸ਼ਾ ਪਾਈ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਭੁਪਿੰਦਰ ਸਿੰਘ ਭਿੰਦਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੇ ਨਾਂ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ ਭਿੰਦਾ ਨੇ ਲਿਖਿਆ ਕਿ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦੀ ਲੀਡਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਹੀ ਮੈਨੂੰ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਸੀ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਮੈਂ ਪਾਰਟੀ ਦੇ ਹਿੱਤ ਵਿੱਚ ਪੂਰੀ ਤਨਦੇਹੀ ਨਾਲ ਕੰਮ ਕੀਤਾ।
ਨੈਤਿਕ ਫਰਜ਼ ਸਮਝਦੇ ਹੋਏ ਦਿੱਤਾ ਅਸਤੀਫਾ- ਭਿੰਦਾ
ਭੁਪਿੰਦਰ ਸਿੰਘ ਭਿੰਦਾ ਨੇ ਅਪਣੇ ਅਸਤੀਫੇ ਵਿੱਚ ਲਿਖਿਆ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਤੋਂ ਬਾਅਦ ਆਪਣਾ ਨੈਤਿਕ ਫਰਜ਼ ਸਮਝਦੇ ਹੋਏ ਮੈਂ ਆਪਣੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ, ਤਾਂ ਜੋ ਜੋ ਵੀ ਪਾਰਟੀ ਦਾ ਨਵਾਂ ਪ੍ਰਧਾਨ ਬਣੇ, ਉਹ ਆਪਣੀ ਪਸੰਦ ਦੇ ਕਿਸੇ ਵੀ ਵਿਅਕਤੀ ਨੂੰ ਪ੍ਰਧਾਨ ਨਿਯੁਕਤ ਕਰ ਸਕੇ। ਮੈਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਜ਼ਿਲ੍ਹਾ ਲੁਧਿਆਣਾ ਦੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਹਮੇਸ਼ਾ ਮੇਰਾ ਸਾਥ ਦਿੱਤਾ।
3 ਮਹੀਨੇ ਪਹਿਲਾਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ
ਦੱਸ ਦੇਈਏ ਕਿ ਸੁਖਬੀਰ ਬਾਦਲ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ 3 ਮਹੀਨੇ ਪਹਿਲਾਂ ਧਾਰਮਿਕ ਸਜ਼ਾ ਦਿੱਤੀ ਗਈ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆ ਕਰਾਰ ਦਿੱਤਾ ਸੀ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ, ਸੁਮੇਧ ਸੈਣੀ ਨੂੰ ਡੀਜੀਪੀ ਨਿਯੁਕਤ ਕਰਨ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਕਾਰਵਾਈ ਨਾ ਕਰਨ ਦੇ ਦੋਸ਼ ਲੱਗੇ ਸਨ।
ਲਵਿੰਦਰ ਸਿੰਘ ਭੂੰਦੜ ਨੂੰ ਬਣਾਇਆ ਸੀ ਕਾਰਜਕਾਰੀ ਪ੍ਰਧਾਨ
ਅਕਾਲੀ ਦਲ ਦੇ ਪੰਜ ਤਖ਼ਤਾਂ ਦੀ ਬੈਠਕ ਤੋਂ ਇੱਕ ਦਿਨ ਪਹਿਲਾਂ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਸੀ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਬਗਾਵਤ ਦਾ ਸਾਹਮਣਾ ਕਰ ਰਹੇ ਅਕਾਲੀ ਦਲ ਨੇ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। ਕਾਰਜਕਾਰੀ ਮੁਖੀ ਨਿਯੁਕਤ ਕੀਤੇ ਗਏ ਬਲਵਿੰਦਰ ਸਿੰਘ ਭੂੰਦੜ ਬਾਦਲ ਪਰਿਵਾਰ ਦੇ ਕਰੀਬੀ ਹਨ।
ਇਹ ਵੀ ਪੜ੍ਹੋ