AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲੁਧਿਆਣਾ ਦੇ ਪਿੰਡ ਸਸਰਾਲੀ ‘ਚ ਪਹੁੰਚੀ ਫੌਜ, ਸਤਲੁਜ ਦਰਿਆ ਦੇ ਕਾਬੂ ਪਾਉਣ ਦੀ ਕੋਸ਼ਿਸ਼

Ludhiana Sasrali: ਹੁਣ ਤੱਕ 300 ਏਕੜ ਫਸਲ ਦਾ ਨੁਕਸਾਨ ਹੋ ਚੁੱਕਿਆ ਹੈ ਤੇ ਕਈ ਏਕੜ ਜ਼ਮੀਨ ਦਰਿਆ 'ਚ ਸਮਾ ਗਈ ਹੈ। ਹੁਣ ਵੀ ਲਗਾਤਾਰ ਸਤਲੁਜ ਦਰਿਆ ਦਾ ਪਾਣੀ ਜ਼ਮੀਨਾਂ ਨੂੰ ਖੋਰਾ ਲਗਾ ਰਿਹਾ ਹੈ। ਲਗਾਤਾਰ ਹੋ ਰਹੇ ਕਟਾਅ ਨੂੰ ਦੇਖਦੇ ਹੋਏ 22 ਪਿੰਡਾਂ ਦੀਆਂ ਪੰਚਾਇਤਾਂ ਨੇ ਪੰਜਾਬ ਦੇ ਗਵਰਨਰ ਨੂੰ ਚਿੱਠੀ ਲਿੱਖੀ ਸੀ। ਇਸ ਦੇ ਨਾਲ ਹੀ ਲੁਧਿਆਣਾ ਦੇ ਡੀਸੀ ਦੇ ਕਹਿਣ 'ਤੇ ਐਸਡੀਐਮ ਜਸਲੀਨ ਕੌਰ ਨੇ ਸੈਨਾ ਤੋਂ ਮਦਦ ਦੀ ਮੰਗ ਕੀਤੀ ਸੀ।

ਲੁਧਿਆਣਾ ਦੇ ਪਿੰਡ ਸਸਰਾਲੀ 'ਚ ਪਹੁੰਚੀ ਫੌਜ, ਸਤਲੁਜ ਦਰਿਆ ਦੇ ਕਾਬੂ ਪਾਉਣ ਦੀ ਕੋਸ਼ਿਸ਼
ਪੁਰਾਣੀ ਤਸਵੀਰ
rajinder-arora-ludhiana
| Published: 25 Sep 2025 15:09 PM IST
Share

ਇੱਕ ਪਾਸੇ ਪੰਜਾਬ ਚ ਹੜ੍ਹਾਂ ਤੋਂ ਬਾਅਦ, ਨੁਕਸਾਨ ਦੀ ਭਰਪਾਈ ਲਈ ਕੰਮ ਜ਼ੋਰਾਂ-ਸ਼ੋਰਾਂ ਤੇ ਚੱਲ ਰਿਹਾ ਹੈ। ਦੂਜੇ ਪਾਸੇ, ਲੁਧਿਆਣਾ ਦੇ ਪਿੰਡ ਸਸਰਾਲੀ ਚ ਅਜੇ ਵੀ ਸਤਲੁਜ ਨੇ ਭਿਆਨਕ ਰੂਪ ਲੈ ਰੱਖਿਆ ਹੈ। ਸਤਲੁਜ ਦਾ ਵਹਾਅ ਇੱਕ ਪਾਸੇ ਹੋਣ ਕਾਰਨ ਕਿਸਾਨਾਂ ਦੀਆਂ ਜ਼ਮੀਨਾਂ ਕਟਾਅ ਕਾਰਨ ਦਰਿਆ ਚ ਸਮਾ ਰਹੀਆਂ ਹਨ।

ਹੁਣ ਤੱਕ 300 ਏਕੜ ਫਸਲ ਦਾ ਨੁਕਸਾਨ ਹੋ ਚੁੱਕਿਆ ਹੈ ਤੇ ਕਈ ਏਕੜ ਜ਼ਮੀਨ ਦਰਿਆ ਚ ਸਮਾ ਗਈ ਹੈ। ਹੁਣ ਵੀ ਲਗਾਤਾਰ ਸਤਲੁਜ ਦਰਿਆ ਦਾ ਪਾਣੀ ਜ਼ਮੀਨਾਂ ਨੂੰ ਖੋਰਾ ਲਗਾ ਰਿਹਾ ਹੈ। ਲਗਾਤਾਰ ਹੋ ਰਹੇ ਕਟਾਅ ਨੂੰ ਦੇਖਦੇ ਹੋਏ 22 ਪਿੰਡਾਂ ਦੀਆਂ ਪੰਚਾਇਤਾਂ ਨੇ ਪੰਜਾਬ ਦੇ ਗਵਰਨਰ ਨੂੰ ਚਿੱਠੀ ਲਿੱਖੀ ਸੀ। ਇਸ ਦੇ ਨਾਲ ਹੀ ਲੁਧਿਆਣਾ ਦੇ ਡੀਸੀ ਦੇ ਕਹਿਣ ਤੇ ਐਸਡੀਐਮ ਜਸਲੀਨ ਕੌਰ ਨੇ ਸੈਨਾ ਤੋਂ ਮਦਦ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਹੁਣ ਅੱਜ ਫੌਜ ਦੇ ਅਧਿਕਾਰੀ ਮੌਕਾ ਦੇਖਣ ਲਈ ਪਹੁੰਚੇ ਹਨ।

ਉੱਥੇ ਹੀ ਰੈਵਨਿਊ ਡਿਪਾਰਟਮੈਂਟ ਦੇ ਅਧਿਕਾਰੀ ਵੀ ਮੌਕੇ ਤੇ ਪਹੁੰਚੇ ਹਨ, ਜਿਨ੍ਹਾਂ ਨੇ ਕਿਹਾ ਕਿ ਅਸੀਂ ਇੱਕ ਪਲੈਟਫਾਰਮ ਬਣਾ ਰਹੇ ਹੈ। ਦਰਿਆ ਦੇ ਦੋਵੇਂ ਪਾਸੇ ਪਲੈਟਫਾਰਮ ਬਣਾਇਆ ਜਾਵੇਗਾ ਤਾਂ ਜੋ ਵਿਚਕਾਰ ਰੇਤ ਦਾ ਬੈੱਡ ਬਣ ਕੇ ਤਿਆਰ ਹੋ ਗਿਆ ਹੈ। ਉਸ ਨੂੰ ਹਟਾਇਆ ਜਾਵੇਗਾ ਤਾਂ ਜੋ ਸਤਲੁਜ ਦੇ ਵਹਾਅ ਨੂੰ ਮੁੜ ਤੋਂ ਵਿਚਕਾਰ ਕੀਤਾ ਜਾਵੇ।

ਦੂਜੇ ਪਾਸੇ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਸਾਡੀਆਂ ਜ਼ਮੀਨਾਂ ਰੁੜ ਗਈਆਂ ਹਨ। ਸਾਡੇ ਕੋਲ ਮਸ਼ੀਨਾਂ ਹਨ ਜੇਕਰ ਸਾਨੂੰ ਫੌਜ ਇੱਕ ਪੁੱਲ ਬਣਾ ਕੇ ਦੇ ਦੇਵੇ ਤਾਂ ਅਸੀਂ ਦੂਜੇ ਪਾਸੇ ਮਸ਼ੀਨਾਂ ਲਗਾ ਕੇ ਮਿੱਟੀ ਨੂੰ ਤੇ ਰੇਤ ਨੂੰ ਹਟਾ ਦੇਵਾਂਗੇ, ਜਿਸ ਨਾਲ ਪਾਣੀ ਦਾ ਵਹਾ ਦੂਜੇ ਪਾਸੇ ਨੂੰ ਹੋ ਜਾਵੇਗਾ। ਲੋਕਾਂ ਦਾ ਕਹਿਣਾ ਹੈ ਕਿ ਹੁਣ ਜ਼ਮੀਨਾਂ ਹੀ ਨਹੀਂ ਰਹੀਆਂ ਤਾਂ ਉਸ ਦੀ ਗਿਰਦਾਵਰੀ ਵੀ ਕੀ ਹੋਵੇਗੀ ਤੇ ਉਸਦਾ ਮੁਆਵਜ਼ਾ ਵੀ ਕੀ ਮਿਲੇਗਾ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...