AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖੰਨਾ ਹਿਰਾਸਤੀ ਤਸ਼ੱਦਦ ਮਾਮਲਾ: ਪਿਤਾ-ਪੁੱਤਰ ਨੂੰ ਨਗਨ ਕਰਕੇ ਕੁੱਟਣ ਦੇ ਮਾਮਲੇ ‘ਚ ਸਾਬਕਾ SHO ਦੋਸ਼ੀ ਕਰਾਰ, ਵੀਡੀਓ ਬਣਾ ਕੀਤੀ ਸੀ ਵਾਇਰਲ

ਲੁਧਿਆਣਾ ਦੀ ਸੈਸ਼ਨ ਅਦਾਲਤ ਨੇ ਖੰਨਾ ਦੇ ਸਾਬਕਾ ਐੱਸ.ਐੱਚ.ਓ. ਬਲਜਿੰਦਰ ਸਿੰਘ ਨੂੰ 3 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ 2019 ਵਿੱਚ ਥਾਣੇ ਅੰਦਰ ਅੰਮ੍ਰਿਤਧਾਰੀ ਵਿਅਕਤੀ ਤੇ ਉਸ ਦੇ ਪੁੱਤਰ ਨੂੰ ਨਗਨ ਕਰਕੇ ਕੁੱਟਣ ਅਤੇ ਵੀਡੀਓ ਵਾਇਰਲ ਕਰਨ ਦਾ ਹੈ। ਪੀੜਤ ਧਿਰ ਸਜ਼ਾ ਵਧਾਉਣ ਲਈ ਹਾਈ ਕੋਰਟ ਜਾਵੇਗੀ।

ਖੰਨਾ ਹਿਰਾਸਤੀ ਤਸ਼ੱਦਦ ਮਾਮਲਾ: ਪਿਤਾ-ਪੁੱਤਰ ਨੂੰ ਨਗਨ ਕਰਕੇ ਕੁੱਟਣ ਦੇ ਮਾਮਲੇ 'ਚ ਸਾਬਕਾ SHO ਦੋਸ਼ੀ ਕਰਾਰ, ਵੀਡੀਓ ਬਣਾ ਕੀਤੀ ਸੀ ਵਾਇਰਲ
tv9-punjabi
| Updated On: 27 Aug 2026 23:37 PM IST
Share

ਲੁਧਿਆਣਾ ਦੀ ਸੈਸ਼ਨ ਅਦਾਲਤ ਨੇ ਪੰਜਾਬ ਪੁਲਿਸ ਦੇ ਤਤਕਾਲੀ ਇੰਸਪੈਕਟਰ ਅਤੇ ਐੱਸ.ਐੱਚ.ਓ. (SHO) ਬਲਜਿੰਦਰ ਸਿੰਘ ਨੂੰ ਕਰੀਬ ਛੇ ਸਾਲ ਪੁਰਾਣੇ ਇੱਕ ਬੇਹੱਦ ਸੰਵੇਦਨਸ਼ੀਲ ਅਤੇ ਚਰਚਿਤ ਮਾਮਲੇ ਵਿੱਚ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਖੰਨਾ ਦੇ ਸਦਰ ਥਾਣੇ ਅੰਦਰ ਇੱਕ ਅੰਮ੍ਰਿਤਧਾਰੀ ਵਿਅਕਤੀ, ਉਸ ਦੇ ਪੁੱਤਰ ਅਤੇ ਇੱਕ ਹੋਰ ਸਾਥੀ ਨੂੰ ਨਗਨ ਕਰਕੇ ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਨਾਲ ਜੁੜਿਆ ਹੋਇਆ ਹੈ।

ਇਹ ਘਟਨਾ ਜੂਨ 2019 ਦੀ ਹੈ। ਖੰਨਾ ਦੇ ਸਦਰ ਥਾਣੇ ਦੇ ਤਤਕਾਲੀ ਐੱਸ.ਐੱਚ.ਓ. ਬਲਜਿੰਦਰ ਸਿੰਘ ‘ਤੇ ਇਲਜ਼ਾਮ ਲੱਗੇ ਸਨ ਕਿ ਉਨ੍ਹਾਂ ਨੇ ਆਪਣੇ ਸਰਕਾਰੀ ਦਫ਼ਤਰ ਵਿੱਚ ਅੰਮ੍ਰਿਤਧਾਰੀ ਵਿਅਕਤੀ, ਉਸ ਦੇ ਨੌਜਵਾਨ ਪੁੱਤਰ ਅਤੇ ਇਕ ਹੋਰ ਸਾਥੀ ਦੇ ਜ਼ਬਰਦਸਤੀ ਕੱਪੜੇ ਉਤਰਵਾਏ, ਉਨ੍ਹਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਇਸ ਸਮੁੱਚੀ ਤਸ਼ੱਦਦ ਦੀ ਵੀਡੀਓ ਵੀ ਰਿਕਾਰਡ ਕੀਤੀ। ਬਾਅਦ ਵਿੱਚ ਜਦੋਂ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਤਾਂ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਸਨ ਅਤੇ ਸੂਬਾ ਭਰ ਵਿੱਚ ਲੋਕਾਂ ਅੰਦਰ ਭਾਰੀ ਰੋਸ ਫੈਲ ਗਿਆ ਸੀ।

ਹਾਈ ਕੋਰਟ ਦੇ ਦਖ਼ਲ ਮਗਰੋਂ ਬਣੀ ਸੀ ਵਿਸ਼ੇਸ਼ ਜਾਂਚ ਟੀਮ

ਪੀੜਤ ਪਰਿਵਾਰ ਨੂੰ ਇਨਸਾਫ਼ ਹਾਸਲ ਕਰਨ ਲਈ ਲੰਮਾ ਕਾਨੂੰਨੀ ਸੰਘਰਸ਼ ਲੜਨਾ ਪਿਆ। ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਸ਼ੁਰੂਆਤ ਵਿੱਚ ਬਣਦੀ ਸੁਣਵਾਈ ਨਾ ਕੀਤੇ ਜਾਣ ‘ਤੇ ਪੀੜਤਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਹਾਈ ਕੋਰਟ ਦੇ ਸਖ਼ਤ ਰੁਖ਼ ਅਤੇ ਲਗਾਤਾਰ ਉੱਠ ਰਹੀਆਂ ਮੰਗਾਂ ਤੋਂ ਬਾਅਦ ਮਾਮਲੇ ਦੀ ਨਿਰਪੱਖ ਪੜਤਾਲ ਲਈ ਏ.ਡੀ.ਜੀ.ਪੀ. (ADGP) ਡਾ. ਨਰੇਸ਼ ਅਰੋੜਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਸੀ।

ਸਾਲ 2020 ਵਿੱਚ ਦਰਜ ਹੋਇਆ ਸੀ ਮੁਕੱਦਮਾ

ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਡੂੰਘਾਈ ਨਾਲ ਜਾਂਚ ਮੁਕੰਮਲ ਕਰਨ ਉਪਰੰਤ ਸਾਲ 2020 ਵਿੱਚ ਖੰਨਾ ਦੇ ਸਿਟੀ ਥਾਣਾ-1 ਵਿਖੇ ਤਤਕਾਲੀ ਇੰਸਪੈਕਟਰ ਬਲਜਿੰਦਰ ਸਿੰਘ ਅਤੇ ਹੌਲਦਾਰ ਵਰੁਣ ਕੁਮਾਰ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਵਿਰੁੱਧ ਗ਼ੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ, ਕੁੱਟਮਾਰ ਕਰਨ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ, ਐੱਸਸੀ-ਐੱਸਟੀ (SC-ST) ਐਕਟ ਦੀ ਉਲੰਘਣਾ ਅਤੇ ਆਈ.ਟੀ. (IT) ਐਕਟ ਤਹਿਤ ਵੀਡੀਓ ਵਾਇਰਲ ਕਰਨ ਸਮੇਤ ਕਈ ਗੰਭੀਰ ਅਤੇ ਗ਼ੈਰ-ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਸਜ਼ਾ ਵਧਾਉਣ ਲਈ ਹਾਈ ਕੋਰਟ ਦਾ ਰੁਖ਼ ਕਰੇਗਾ ਪੀੜਤ ਪੱਖ

ਸ਼ਿਕਾਇਤਕਰਤਾ ਧਿਰ ਦੇ ਸੀਨੀਅਰ ਵਕੀਲ ਗੁਰਵਿੰਦਰ ਸਿੰਘ ਬਰਾੜ ਨੇ ਲੁਧਿਆਣਾ ਸੈਸ਼ਨ ਅਦਾਲਤ ਵੱਲੋਂ ਸੁਣਾਈ ਗਈ 3 ਸਾਲ ਦੀ ਸਜ਼ਾ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਪੀੜਤ ਧਿਰ ਇਸ ਸਜ਼ਾ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਨਜ਼ਰ ਨਹੀਂ ਆ ਰਹੀ। ਐਡਵੋਕੇਟ ਬਰਾੜ ਨੇ ਸਪੱਸ਼ਟ ਕੀਤਾ ਕਿ ਉਹ ਪੰਜਾਬ ਦੇ ਡੀਜੀਪੀ (DGP) ਨਾਲ ਮੁਲਾਕਾਤ ਕਰਕੇ ਦੋਸ਼ੀ ਕਰਾਰ ਦਿੱਤੇ ਗਏ ਇੰਸਪੈਕਟਰ ਬਲਜਿੰਦਰ ਸਿੰਘ ਨੂੰ ਤੁਰੰਤ ਪੁਲਿਸ ਸੇਵਾ ਵਿੱਚੋਂ ਬਰਖ਼ਾਸਤ ਕਰਨ ਦੀ ਮੰਗ ਕਰਨਗੇ।

ਇਸ ਦੇ ਨਾਲ ਹੀ, ਆਈ.ਟੀ. ਐਕਟ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਸਜ਼ਾ ਦੀ ਮਿਆਦ ਵਿੱਚ ਹੋਰ ਵਾਧਾ ਕਰਵਾਉਣ ਲਈ ਜਲਦ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੁਨਰ-ਵਿਚਾਰ ਪਟੀਸ਼ਨ ਦਾਇਰ ਕੀਤੀ ਜਾਵੇਗੀ। ਫ਼ਿਲਹਾਲ ਅਦਾਲਤ ਦੇ ਵਿਸਤ੍ਰਿਤ ਹੁਕਮਾਂ ਦੀ ਲਿਖਤੀ ਕਾਪੀ ਆਉਣੀ ਬਾਕੀ ਹੈ। ਲਿਖਤੀ ਫ਼ੈਸਲਾ ਸਾਹਮਣੇ ਆਉਣ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਤਿੰਨ ਸਾਲ ਦੀ ਕੈਦ ਤੋਂ ਇਲਾਵਾ ਦੋਸ਼ੀ ‘ਤੇ ਕਿੰਨਾ ਜੁਰਮਾਨਾ ਲਗਾਇਆ ਗਿਆ ਹੈ ਅਤੇ ਸਹਿ-ਮੁਲਜ਼ਮ ਹੌਲਦਾਰ ਵਰੁਣ ਕੁਮਾਰ ਨੂੰ ਲੈ ਕੇ ਅਦਾਲਤ ਨੇ ਕੀ ਨਿਰਦੇਸ਼ ਜਾਰੀ ਕੀਤੇ ਹਨ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...