AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲੁਧਿਆਣਾ ‘ਚ ਬੰਦ ਘਰ ‘ਚੋਂ ਮਿਲੀ ਬਜ਼ੁਰਗ ਜੋੜੇ ਦੀ ਲਹੂ-ਲੁਹਾਨ ਲਾਸ਼, ਸਿਰ ‘ਤੇ ਗੰਭੀਰ ਸੱਟਾਂ ਦੇ ਨਿਸ਼ਾਨ

ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਅਧੀਨ ਪੈਂਦੇ ਜਨਤਾ ਨਗਰ ਤੋਂ ਇੱਕ ਬੇਹੱਦ ਦਿਲ ਕੰਬਾਊ ਅਤੇ ਰਹੱਸਮਈ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਬੰਦ ਮਕਾਨ ਦੇ ਅੰਦਰੋਂ ਬਜ਼ੁਰਗ ਪਤੀ-ਪਤਨੀ ਦੀਆਂ ਲਹੂ-ਲੁਹਾਨ ਲਾਸ਼ਾਂ ਬਰਾਮਦ ਹੋਈਆਂ ਹਨ। ਮ੍ਰਿਤਕਾਂ ਦੀ ਪਛਾਣ 75 ਸਾਲਾ ਕੁਲਦੀਪ ਸਿੰਘ ਅਤੇ ਉਨ੍ਹਾਂ ਦੀ ਪਤਨੀ 73 ਸਾਲਾ ਹਰਮੀਤ ਕੌਰ ਵਜੋਂ ਹੋਈ ਹੈ।

ਲੁਧਿਆਣਾ 'ਚ ਬੰਦ ਘਰ 'ਚੋਂ ਮਿਲੀ ਬਜ਼ੁਰਗ ਜੋੜੇ ਦੀ ਲਹੂ-ਲੁਹਾਨ ਲਾਸ਼, ਸਿਰ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ
rajinder-arora-ludhiana
| Published: 30 May 2026 19:44 PM IST
Share

ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਅਧੀਨ ਪੈਂਦੇ ਜਨਤਾ ਨਗਰ ਤੋਂ ਇੱਕ ਬੇਹੱਦ ਦਿਲ ਕੰਬਾਊ ਅਤੇ ਰਹੱਸਮਈ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਬੰਦ ਮਕਾਨ ਦੇ ਅੰਦਰੋਂ ਬਜ਼ੁਰਗ ਪਤੀ-ਪਤਨੀ ਦੀਆਂ ਲਹੂ-ਲੁਹਾਨ ਲਾਸ਼ਾਂ ਬਰਾਮਦ ਹੋਈਆਂ ਹਨ। ਮ੍ਰਿਤਕਾਂ ਦੀ ਪਛਾਣ 75 ਸਾਲਾ ਕੁਲਦੀਪ ਸਿੰਘ ਅਤੇ ਉਨ੍ਹਾਂ ਦੀ ਪਤਨੀ 73 ਸਾਲਾ ਹਰਮੀਤ ਕੌਰ ਵਜੋਂ ਹੋਈ ਹੈ। ਦੋਵਾਂ ਦੀਆਂ ਲਾਸ਼ਾਂ ਬੈੱਡ ਦੇ ਕੋਲ ਜ਼ਮੀਨ ‘ਤੇ ਪਈਆਂ ਹੋਈਆਂ ਸਨ ਅਤੇ ਉਨ੍ਹਾਂ ਦੇ ਸਿਰ ਵਿੱਚੋਂ ਖ਼ੂਨ ਵਹਿ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਅਤੇ ਫੋਰੈਂਸਿਕ ਮਾਹਿਰਾਂ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ।

ਮ੍ਰਿਤਕ ਬਜ਼ੁਰਗ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸਵੇਰੇ ਕਰੀਬ 10:40 ਵਜੇ ਉਨ੍ਹਾਂ ਦੀ ਬੇਟੀ ਦਾ ਫ਼ੋਨ ਆਇਆ ਕਿ ਮਾਤਾ-ਪਿਤਾ ਫ਼ੋਨ ਨਹੀਂ ਚੁੱਕ ਰਹੇ, ਇਸ ਲਈ ਘਰ ਜਾ ਕੇ ਦੇਖਿਆ ਜਾਵੇ। ਜਦੋਂ ਉਹ ਆਪਣੇ ਸਾਢੂ ਦੇ ਬੇਟੇ ਨਾਲ ਜਨਤਾ ਨਗਰ ਸਥਿਤ ਘਰ ਪਹੁੰਚੇ ਤਾਂ ਬਾਹਰਲਾ ਗੇਟ ਅੰਦਰੋਂ ਬੰਦ ਸੀ। ਘਰ ਦੇ ਅੰਦਰ ਖੜ੍ਹੀ ਐਕਟਿਵਾ ਅਤੇ ਕਾਰ ਉੱਥੇ ਹੀ ਮੌਜੂਦ ਸਨ। ਜਦੋਂ ਉਹ ਅੰਦਰਲੇ ਕਮਰੇ ਦੇ ਦਰਵਾਜ਼ੇ ਕੋਲ ਗਏ ਤਾਂ ਉਹ ਵੀ ਬੰਦ ਸੀ ਅਤੇ ਉੱਥੋਂ ਹਲਕੀ ਬਦਬੂ ਆ ਰਹੀ ਸੀ।

ਦਰਵਾਜ਼ੇ ਨੂੰ ਅੰਦਰੋਂ ਬਹੁਤ ਹਲਕੀ ਕੁੰਡੀ ਲੱਗੀ ਹੋਈ ਸੀ, ਜਿਸ ਨੂੰ ਜਿਵੇਂ ਹੀ ਧੱਕਾ ਮਾਰਿਆ ਤਾਂ ਉਹ ਖੁੱਲ੍ਹ ਗਿਆ। ਅੰਦਰ ਦਾ ਦ੍ਰਿਸ਼ ਬੇਹੱਦ ਖ਼ੌਫ਼ਨਾਕ ਸੀ; ਦੋਵਾਂ ਬਜ਼ੁਰਗਾਂ ਦੇ ਸਿਰ ‘ਤੇ ਤੇਜ਼ਧਾਰ ਜਾਂ ਭਾਰੀ ਹਥਿਆਰ ਨਾਲ ਗੰਭੀਰ ਸੱਟਾਂ ਮਾਰੀਆਂ ਹੋਈਆਂ ਸਨ, ਜਿਸ ਤੋਂ ਸਾਫ਼ ਲੱਗਦਾ ਹੈ ਕਿ ਉਨ੍ਹਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਦੀ ਪਹਿਲਾਂ ਪੱਖੇ ਬਣਾਉਣ ਦੀ ਫੈਕਟਰੀ ਸੀ, ਜੋ ਹੁਣ ਬੰਦ ਹੋ ਚੁੱਕੀ ਹੈ।

ਦੋ ਦਿਨ ਪਹਿਲਾਂ ਤੱਕ ਬਿਲਕੁਲ ਠੀਕ-ਠਾਕ ਸਨ ਦੋਵੇਂ ਬਜ਼ੁਰਗ

ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਕੁਲਦੀਪ ਸਿੰਘ ਅਤੇ ਉਨ੍ਹਾਂ ਦੀ ਪਤਨੀ ਹਰਮੀਤ ਕੌਰ ਦੋ ਦਿਨ ਪਹਿਲਾਂ ਤੱਕ ਗਲੀ ਵਿੱਚ ਆਮ ਵਾਂਗ ਘੁੰਮਦੇ-ਫਿਰਦੇ ਦੇਖੇ ਗਏ ਸਨ। ਉਸ ਸਮੇਂ ਤੱਕ ਸਭ ਕੁਝ ਬਿਲਕੁਲ ਆਮ ਸੀ। ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਜਦੋਂ ਦੋਵਾਂ ਵਿੱਚੋਂ ਕੋਈ ਵੀ ਘਰੋਂ ਬਾਹਰ ਨਹੀਂ ਨਿਕਲਿਆ ਅਤੇ ਨਾ ਹੀ ਗਲੀ ਵਿੱਚ ਦਿਖਾਈ ਦਿੱਤਾ, ਤਾਂ ਗੁਆਂਢੀਆਂ ਨੂੰ ਲੱਗਿਆ ਕਿ ਉਹ ਘਰ ਦੇ ਅੰਦਰ ਹੀ ਹੋਣਗੇ। ਪਰ ਸ਼ਨੀਵਾਰ ਦੁਪਹਿਰ ਨੂੰ ਜਦੋਂ ਘਰ ਦੇ ਅੰਦਰੋਂ ਤੇਜ਼ ਬਦਬੂ ਫੈਲਣੀ ਸ਼ੁਰੂ ਹੋਈ, ਤਾਂ ਲੋਕਾਂ ਨੂੰ ਕਿਸੇ ਅਣਹੋਣੀ ਦਾ ਸ਼ੱਕ ਹੋਇਆ ਅਤੇ ਇਸ ਖ਼ੌਫ਼ਨਾਕ ਮਾਮਲੇ ਦਾ ਖ਼ੁਲਾਸਾ ਹੋਇਆ।

ਮ੍ਰਿਤਕ ਕੁਲਦੀਪ ਸਿੰਘ ਦੀ ਭੈਣ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਦੇ ਬੱਚੇ ਬਾਹਰ ਰਹਿੰਦੇ ਹਨ। ਜਦੋਂ ਵਿਦੇਸ਼ ਤੋਂ ਬੇਟੀ ਦਾ ਫ਼ੋਨ ਆਇਆ ਕਿ ਕੋਈ ਫ਼ੋਨ ਦਾ ਜਵਾਬ ਨਹੀਂ ਦੇ ਰਿਹਾ, ਤਾਂ ਉਹ ਇੱਥੇ ਪਤਾ ਕਰਨ ਆਏ ਸਨ। ਜਦੋਂ ਅੰਦਰੋਂ ਕੋਈ ਹੁੰਗਾਰਾ ਨਾ ਮਿਲਿਆ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸ਼ੁਰੂਆਤੀ ਜਾਂਚ ਵਿੱਚ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਜਿਸ ਕਾਰਨ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਧੀਆ ਵਿਦੇਸ਼ ‘ਚ, ਇਕਲੌਤੇ ਪੁੱਤਰ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਮ੍ਰਿਤਕ ਦੇ ਇੱਕ ਹੋਰ ਰਿਸ਼ਤੇਦਾਰ ਬੱਬਲ ਨੇ ਦੱਸਿਆ ਕਿ ਇਹ ਪਰਿਵਾਰ ਪਿਛਲੇ 55 ਸਾਲਾਂ ਤੋਂ ਸ਼ਿਮਲਾਪੁਰੀ ਇਲਾਕੇ ਵਿੱਚ ਰਹਿ ਰਿਹਾ ਸੀ। ਬਜ਼ੁਰਗ ਜੋੜੇ ਦੀਆਂ 5 ਬੇਟੀਆਂ ਹਨ, ਜਿਨ੍ਹਾਂ ਵਿੱਚੋਂ ਦੋ ਕੈਨੇਡਾ, ਇੱਕ ਅਮਰੀਕਾ ਅਤੇ ਇੱਕ ਇੰਗਲੈਂਡ ਵਿੱਚ ਰਹਿੰਦੀ ਹੈ, ਜਦਕਿ ਇੱਕ ਬੇਟੀ ਗਾਜ਼ੀਆਬਾਦ ਵਿੱਚ ਰਹਿੰਦੀ ਹੈ। ਪਰਿਵਾਰ ਵਿੱਚ ਇੱਕਲੌਤਾ ਪੁੱਤਰ ਸੀ, ਜਿਸ ਦੀ ਸਾਲ 2006 ਵਿੱਚ ਮੌਤ ਹੋ ਚੁੱਕੀ ਸੀ। ਬੱਚਿਆਂ ਦੇ ਬਾਹਰ ਹੋਣ ਕਾਰਨ ਦੋਵੇਂ ਬਜ਼ੁਰਗ ਘਰ ਵਿੱਚ ਇਕੱਲੇ ਹੀ ਰਹਿੰਦੇ ਸਨ।

ਹਰ ਐਂਗਲ ਤੋਂ ਜਾਂਚ ਕਰ ਰਹੀ ਹੈ ਪੁਲਿਸ: ACP

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. (ACP) ਅਨੁਭਵ ਜੈਨ ਨੇ ਦੱਸਿਆ ਕਿ ਪੁਲਿਸ ਕੰਟਰੋਲ ਰੂਮ ਵਿੱਚ ਸੂਚਨਾ ਮਿਲੀ ਸੀ ਕਿ ਜਨਤਾ ਨਗਰ ਦੇ ਇੱਕ ਘਰ ਵਿੱਚ ਪਿਛਲੇ ਦੋ ਦਿਨਾਂ ਤੋਂ ਬਜ਼ੁਰਗਾਂ ਦੀ ਕੋਈ ਹਲਚਲ ਨਹੀਂ ਦੇਖੀ ਗਈ। ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਿਸ ਤੁਰੰਤ ਹਰਕਤ ਵਿੱਚ ਆਈ ਅਤੇ ਮੌਕੇ ‘ਤੇ ਪਹੁੰਚੀ। ਉੱਥੇ ਜਾ ਕੇ ਪਤਾ ਲੱਗਿਆ ਕਿ ਦੋਵਾਂ ਬਜ਼ੁਰਗਾਂ ਦੀ ਮੌਤ ਹੋ ਚੁੱਕੀ ਹੈ।

ਏ.ਸੀ.ਪੀ. ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਜਾਂਚ ਹੱਤਿਆ ਦੇ ਐਂਗਲ ਤੋਂ ਵੀ ਕੀਤੀ ਜਾ ਰਹੀ ਹੈ। ਇਸ ਦੇ ਲਈ ਵਿਸ਼ੇਸ਼ ਕ੍ਰਾਈਮ ਇਨਵੈਸਟੀਗੇਸ਼ਨ ਟੀਮ ਨੂੰ ਕੰਮ ‘ਤੇ ਲਗਾਇਆ ਗਿਆ ਹੈ। ਪੁਲਿਸ ਆਲੇ-ਦੁਆਲੇ ਦੇ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲ ਰਹੀ ਹੈ ਤਾਂ ਜੋ ਘਰ ਵਿੱਚ ਆਉਣ-ਜਾਣ ਵਾਲਿਆਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ਅਤੇ ਬਹੁਤ ਜਲਦ ਇਸ ਗੁੱਥੀ ਨੂੰ ਸੁਲਝਾ ਲਿਆ ਜਾਵੇਗਾ।

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......