AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਲੁਧਿਆਣਾ ਵਿੱਚ ਦੁਕਾਨਦਾਰ ਨੇ ਲਗਾਏ ਗੈਂਗਸਟਰ ਤੇ ਕੁੱਟਮਾਰ ਕਰਨ ਦੇ ਇਲਜ਼ਾਮ, ਕਾਰਵਾਈ ਦੀ ਮੰਗ

ਪੀੜਤ ਧੜ੍ਹੇ ਅਨੁਸਾਰ ਦਸ ਦਿਨ ਪਹਿਲਾਂ ਟਿੱਬਾ ਰੋਡ 'ਤੇ ਇਕ ਦੁਕਾਨਦਾਰ ਸਾਹਿਲ ਵਰਮਾ 'ਤੇ ਗੈਂਗਸਟਰ ਨਿਹਾਲ ਨੇ ਜਾਨਲੇਵਾ ਹਮਲਾ ਕੀਤਾ ਸੀ। ਜਿਸ ਤੋਂ ਬਾਅਦ ਉਹਨਾਂ ਵੱਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਪਰ ਮਾਮਲੇ ਵਿੱਚ 10 ਦਿਨ ਬਾਅਦ ਵੀ ਪੁਲਿਸ ਨੇ ਕੇਸ ਦਰਜ ਨਹੀਂ ਕੀਤਾ। ਪੀੜਤਾਂ ਅਨੁਸਾਰ ਜਦੋਂਕਿ ਪੁਲਿਸ ਵੱਲੋਂ ਵੀ ਮੁਲਜ਼ਮਾਂ ਨਾਲ ਸਮਝੌਤਾ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ।

ਲੁਧਿਆਣਾ ਵਿੱਚ ਦੁਕਾਨਦਾਰ ਨੇ ਲਗਾਏ ਗੈਂਗਸਟਰ ਤੇ ਕੁੱਟਮਾਰ ਕਰਨ ਦੇ ਇਲਜ਼ਾਮ, ਕਾਰਵਾਈ ਦੀ ਮੰਗ
ਲੁਧਿਆਣਾ ਵਿੱਚ ਦੁਕਾਨਦਾਰ ਨੇ ਲਗਾਏ ਗੈਂਗਸਟਰ ਤੇ ਕੁੱਟਮਾਰ ਕਰਨ ਦੇ ਇਲਜ਼ਾਮ, ਕਾਰਵਾਈ ਦੀ ਮੰਗ
rajinder-arora-ludhiana
| Published: 28 Jul 2024 07:19 AM IST
ਲੁਧਿਆਣਾ ਦੇ ਇੱਕ ਪਰਿਵਾਰ ਨੇ ਗੈਂਗਸਟਰ ਤੇ ਗੰਭੀਰ ਇਲਜ਼ਾਮ ਲਗਾਏ ਹਨ। ਜਾਣਕਾਰੀ ਅਨੁਸਾਰ ਗੈਂਗਸਟਰ ਜੋ ਕਿ ਥੋੜਾ ਸਮਾਂ ਪਹਿਲਾਂ ਹੀ ਜੇਲ ਤੋਂ ਬਾਹਰ ਆਇਆ ਸੀ ਅਤੇ ਬਾਹਰ ਆਉਣ ਦੇ ਦੋ ਮਹੀਨੇ ਬਾਅਦ ਹੀ ਉਸਨੇ ਨੇ ਇਕ ਦੁਕਾਨਦਾਰ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਸੀ ਪਰ ਪੁਲਸ ਨੇ ਹਮਲੇ ਦੀ ਘਟਨਾ ਦੇ ਦਸ ਦਿਨ ਬਾਅਦ ਵੀ ਮਾਮਲਾ ਦਰਜ ਨਹੀਂ ਕੀਤਾ। ਉਧਰ, ਪੀੜਤ ਧਿਰ ਨੇ ਬੀਤੇ ਦਿਨ ਇਸ ਮਾਮਲੇ ‘ਚ ਪ੍ਰੈੱਸ ਕਾਨਫਰੰਸ ਕਰਕੇ ਪੁਲਿਸ ‘ਤੇ ਗੈਂਗਸਟਰ ਵਿਚਾਲੇ ਸਮਝੌਤਾ ਕਰਨ ਲਈ ਦਬਾਅ ਪਾਉਣ ਦਾ ਇਲਜ਼ਾਮ ਲਗਾਉਂਦਿਆਂ ਅਤੇ ਮੁੱਖ ਮੰਤਰੀ ਤੋਂ ਇਨਸਾਫ ਦੀ ਅਪੀਲ ਕੀਤੀ। ਪੀੜਤ ਧੜ੍ਹੇ ਅਨੁਸਾਰ 20 ਫਰਵਰੀ ਨੂੰ ਲੁਧਿਆਣਾ ਦੇ ਸੁਭਾਨੀ ਬਿਲਡਿੰਗ ਰੋਡ ‘ਤੇ ਗੈਂਗਸਟਰਾਂ ਦੇ ਦੋ ਧੜਿਆਂ ਵਿਚਾਲੇ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਜਿਸ ਵਿੱਚ ਗੈਂਗਸਟਰ ਨਿਹਾਲ ਸ਼ਰਮਾ ਵੀ ਸ਼ਾਮਲ ਸੀ। ਉਸ ਸਮੇਂ ਨਿਹਾਲ ਨੇ ਸਭ ਤੋਂ ਵੱਧ ਫਾਇਰਿੰਗ ਕੀਤੀ ਸੀ। ਪੁਲਿਸ ਨੇ 15 ਦਿਨਾਂ ਬਾਅਦ ਨਿਹਾਲ ਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ। ਉਹ ਇਸ ਅਪ੍ਰੈਲ 2024 ਨੂੰ ਜੇਲ੍ਹ ਤੋਂ ਬਾਹਰ ਆਇਆ ਸੀ।

ਦੁਕਾਨਦਾਰ ‘ਤੇ ਜਾਨਲੇਵਾ ਹਮਲਾ

ਦਸ ਦਿਨ ਪਹਿਲਾਂ ਟਿੱਬਾ ਰੋਡ ‘ਤੇ ਇਕ ਦੁਕਾਨਦਾਰ ਸਾਹਿਲ ਵਰਮਾ ‘ਤੇ ਗੈਂਗਸਟਰ ਨਿਹਾਲ ਨੇ ਜਾਨਲੇਵਾ ਹਮਲਾ ਕੀਤਾ ਸੀ। ਜਿਸ ਤੋਂ ਬਾਅਦ ਵਾਪਰੀ ਘਟਨਾ ਸਬੰਧੀ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੀੜਤ ਦੁਕਾਨਦਾਰ ਸਾਹਿਲ ਵਰਮਾ ਅਤੇ ਉਸ ਦੇ ਪਿਤਾ ਪ੍ਰਕਾਸ਼ੀ ਲਾਲ ਨੇ ਦੱਸਿਆ ਕਿ 18 ਜੁਲਾਈ ਨੂੰ ਸਾਹਿਲ ਵਰਮਾ ‘ਤੇ ਬੇਰਹਿਮੀ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਗਿਆ ਸੀ। ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇਣ ਦੇ 10 ਦਿਨ ਬਾਅਦ ਵੀ ਪੁਲਿਸ ਨੇ ਕੇਸ ਦਰਜ ਨਹੀਂ ਕੀਤਾ। ਮੁਲਜ਼ਮ ਉਸ ਨੂੰ ਅਤੇ ਉਸ ਦੇ ਪਿਤਾ ਨੂੰ ਵਾਰ-ਵਾਰ ਧਮਕੀਆਂ ਦੇ ਰਹੇ ਹਨ। ਜਦੋਂਕਿ ਪੁਲਿਸ ਵੱਲੋਂ ਵੀ ਮੁਲਜ਼ਮਾਂ ਨਾਲ ਸਮਝੌਤਾ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ।

ਜੇਲ੍ਹ ਅੰਦਰ ਦੀ ਵੀਡੀਓ ਵਾਇਰਲ

ਪ੍ਰੈਸ ਕਾਨਫਰੰਸ ਦੌਰਾਨ ਸਾਹਿਲ ਵਰਮਾ ਵੱਲੋਂ ਗੈਂਗਸਟਰ ਨਿਹਾਲ ਦੇ ਜੇਲ੍ਹ ਅੰਦਰ ਹੋਣ ਦੀ ਵੀਡੀਓ ਵੀ ਮੀਡੀਆ ਸਾਹਮਣੇ ਪੇਸ਼ ਕੀਤੀ ਗਈ, ਜਿਸ ਵਿੱਚ ਦਿਖਾਇਆ ਗਿਆ ਕਿ ਗੈਂਗਸਟਰ ਨਿਹਾਲ ਜੇਲ੍ਹ ਦੇ ਅੰਦਰੋਂ ਹੀ ਵੀਡੀਓ ਵਾਇਰਲ ਕਰ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਗੈਂਗਸਟਰਾਂ ਨੂੰ ਜੇਲ੍ਹ ‘ਚ ਬੰਦ ਹੋਣ ‘ਤੇ ਮੋਬਾਈਲ ਫ਼ੋਨ ਸਮੇਤ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਦਕਿ ਸਰਕਾਰ ਅਤੇ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ |

ਮੁੱਖ ਮੰਤਰੀ ਨੂੰ ਇਨਸਾਫ਼ ਦਿਵਾਉਣ ਦੀ ਅਪੀਲ

ਪੀੜਤ ਸਾਹਿਲ ਵਰਮਾ ਅਤੇ ਉਸਦੇ ਪਿਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਮੁਲਜ਼ਮ ਨੂੰ ਫੜ ਕੇ ਜੇਲ ‘ਚ ਡੱਕਿਆ ਜਾਵੇ ਅਤੇ ਜੋ ਮੋਬਾਇਲ ਫੋਨ ਉਹ ਜੇਲ ‘ਚ ਵਰਤ ਰਿਹਾ ਹੈ, ਉਸ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ।

ਪੁਲਿਸ ਕਰ ਰਹੀ ਹੈ ਜਾਂਚ – ਡੀ.ਸੀ.ਪੀ

ਲੁਧਿਆਣਾ ਦੇ ਡੀਸੀਪੀ ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਵੀਡੀਓ ਨਵਾਂ ਹੈ ਜਾਂ ਪੁਰਾਣਾ। ਜੇਕਰ ਵੀਡੀਓ ਹਾਲ ਦੀ ਨਿਕਲੀ ਤਾਂ ਜਾਂਚ ਤੋਂ ਬਾਅਦ ਸਖ਼ਤ ਕਾਰਵਾਈ ਕੀਤੀ ਜਾਵੇਗੀ।

Follow Us
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ...
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...