AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਵੱਡਾ ਐਕਸ਼ਨ, ਲੁਧਿਆਣਾ ‘ਚ 25 ਹਜ਼ਾਰ ਜੁਰਮਾਨਾ ਤੇ ਫ਼ਰੀਦਕੋਟ ‘ਚ 6 ਕਿਸਾਨਾਂ ‘ਤੇ ਪਰਚੇ ਦਰਜ

ਝੋਨੇ ਦੀ ਵਾਢੀ ਦੇ ਮੌਜੂਦਾ ਸੀਜ਼ਨ ਦੌਰਾਨ ਲੁਧਿਆਣਾ ਵਿੱਚ ਖੇਤਾਂ ਅੰਦਰ ਪਰਾਲੀ ਸਾੜਨ ਦੇ ਹੁਣ ਤੱਕ ਕੁੱਲ 27 ਮਾਮਲੇ ਸਾਹਮਣੇ ਆ ਚੁੱਕੇ ਹਨ। ਪ੍ਰਸ਼ਾਸਨ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਚੁੱਕੇ ਜਾ ਰਹੇ ਸਖ਼ਤ ਕਦਮਾਂ ਦੇ ਤਹਿਤ ਇਸ ਮਾਮਲੇ ਵਿੱਚ ਦੋ ਕਿਸਾਨਾਂ ਉੱਤੇ 25,000 ਰੁਪਏ ਦਾ ਵਾਤਾਵਰਣ ਜੁਰਮਾਨਾ ਲਗਾਇਆ ਗਿਆ ਹੈ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਪੰਜ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਮਾਲ ਵਿਭਾਗ ਵੱਲੋਂ ਰੈੱਡ ਐਂਟਰੀ ਦਰਜ ਕਰ ਦਿੱਤੀ ਗਈ ਹੈ।

ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਵੱਡਾ ਐਕਸ਼ਨ, ਲੁਧਿਆਣਾ 'ਚ 25 ਹਜ਼ਾਰ ਜੁਰਮਾਨਾ ਤੇ ਫ਼ਰੀਦਕੋਟ 'ਚ 6 ਕਿਸਾਨਾਂ 'ਤੇ ਪਰਚੇ ਦਰਜ
ਸੰਕੇਤਕ ਤਸਵੀਰ
rajinder-arora-ludhiana
| Updated On: 02 Nov 2026 16:10 PM IST
Share
ਪੰਜਾਬ ਅੰਦਰ ਝੋਨੇ ਦੀ ਵਾਢੀ ਦੇ ਚੱਲ ਰਹੇ ਸੀਜ਼ਨ ਦੌਰਾਨ ਵਾਤਾਵਰਣ ਦੀ ਸੰਭਾਲ ਅਤੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਲੁਧਿਆਣਾ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜੁਰਮਾਨੇ, ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਅਤੇ ਪੁਲਿਸ ਕੇਸ ਦਰਜ ਕਰਨ ਵਰਗੀਆਂ ਸਖ਼ਤ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ, ਜਦਕਿ ਦੂਜੇ ਪਾਸੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵੀ ਤੇਜ਼ੀ ਨਾਲ ਜਾਰੀ ਹੈ।

ਲੁਧਿਆਣਾ ‘ਚ ਹੁਣ ਤੱਕ 27 ਮਾਮਲੇ ਆਏ ਸਾਹਮਣੇ

ਜ਼ਿਲ੍ਹਾ ਲੁਧਿਆਣਾ ਵਿੱਚ ਖੇਤਾਂ ਅੰਦਰ ਪਰਾਲੀ ਸਾੜਨ ਦੇ ਹੁਣ ਤੱਕ ਕੁੱਲ 27 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਪ੍ਰਸ਼ਾਸਨ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਦੋ ਕਿਸਾਨਾਂ ਉੱਤੇ 25,000 ਰੁਪਏ ਦਾ ਵਾਤਾਵਰਣ ਮੁਆਵਜ਼ਾ (ਜੁਰਮਾਨਾ) ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਪੰਜ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਮਾਲ ਵਿਭਾਗ ਵੱਲੋਂ ਰੈੱਡ ਐਂਟਰੀ (ਲਾਲ ਇੰਦਰਾਜ) ਦਰਜ ਕਰ ਦਿੱਤੀ ਗਈ ਹੈ।

ਪਿਛਲੇ ਸਾਲਾਂ ਨਾਲੋਂ ਕੇਸਾਂ ਵਿੱਚ ਆਈ ਵੱਡੀ ਗਿਰਾਵਟ

ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਜੌਹਲ ਨੇ ਅਧਿਕਾਰਤ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਜ਼ਮੀਨੀ ਪੱਧਰ ‘ਤੇ ਲਗਾਤਾਰ ਡਟੀਆਂ ਹੋਈਆਂ ਹਨ ਅਤੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਵਿਭਾਗ ਦੇ ਇਹਨਾਂ ਉਪਰਾਲਿਆਂ ਸਦਕਾ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਾਫ਼ੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਅਣਦੇਖੀ ਕਰਨ ਵਾਲਿਆਂ ਪ੍ਰਤੀ ਕੋਈ ਨਰਮੀ ਨਹੀਂ ਵਰਤੀ ਜਾਵੇਗੀ ਅਤੇ ਜ਼ਿਲ੍ਹਾ ਪੁਲਿਸ ਨੂੰ ਵੀ ਸਖ਼ਤ ਕਾਨੂੰਨੀ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਫ਼ਰੀਦਕੋਟ ‘ਚ ਪਰਾਲੀ ਸਾੜਨ ਕਰਕੇ 6 ਕਿਸਾਨਾਂ ‘ਤੇ ਮਾਮਲਾ ਦਰਜ

ਦੂਜੇ ਪਾਸੇ, ਫ਼ਰੀਦਕੋਟ ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਵੀ ਪਰਾਲੀ ਸਾੜਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਿਆ ਗਿਆ ਹੈ। ਖੇਤਾਂ ਦੀ ਨਿਗਰਾਨੀ ਦੌਰਾਨ ਨੋਡਲ ਅਫ਼ਸਰਾਂ ਵੱਲੋਂ ਦਿੱਤੀਆਂ ਗਈਆਂ ਸ਼ਿਕਾਇਤਾਂ ਦੇ ਆਧਾਰ ‘ਤੇ ਜ਼ਿਲ੍ਹਾ ਪੁਲਿਸ ਨੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਵੱਖ-ਵੱਖ ਥਾਣਿਆਂ ਵਿੱਚ 6 ਕਿਸਾਨਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਪ੍ਰਸ਼ਾਸਨਿਕ ਜਾਣਕਾਰੀ ਅਨੁਸਾਰ, ਇਸ ਸਮੱਸਿਆ ਦੀ ਰੋਕਥਾਮ ਲਈ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਸਨ ਅਤੇ ਪਿੰਡ ਪੱਧਰ ‘ਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਸਨ।

ਇਨ੍ਹਾਂ ਕਿਸਾਨਾਂ ਵਿਰੁੱਧ ਹੋਈ ਕਾਰਵਾਈ

ਥਾਣਾ ਸਦਰ ਫ਼ਰੀਦਕੋਟ: ਪਿੰਡ ਪਹਿਲੂਵਾਲਾ ਦੇ ਬੂਟਾ ਸਿੰਘ, ਪਿੰਡ ਝੋਟੀਵਾਲਾ ਦੇ ਕਰਤਾਰ ਸਿੰਘ, ਪਿੰਡ ਹਰਦਿਆਲੇਆਣਾ ਦੇ ਨੱਥਾ ਸਿੰਘ ਅਤੇ ਪਿੰਡ ਨੱਥਲਵਾਲਾ ਦੇ ਅਮੋਲਕ ਸਿੰਘ ਵਿਰੁੱਧ ਪਰਚਾ ਦਰਜ ਕੀਤਾ ਗਿਆ। ਥਾਣਾ ਸਾਦਿਕ: ਪਿੰਡ ਢਾਬ ਸ਼ੇਰ ਸਿੰਘ ਵਾਲਾ ਦੇ ਸਬਦਿਲ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਗਈ। ਥਾਣਾ ਸਦਰ ਕੋਟਕਪੂਰਾ: ਪਿੰਡ ਫਿੱਡੇ ਕਲਾਂ ਦੇ ਜਗਜੀਤ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ ਗਿਆ।

SSP ਵੱਲੋਂ ਕਿਸਾਨਾਂ ਨੂੰ ਖ਼ਾਸ ਅਪੀਲ

ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਦੀਆਂ ਹਦਾਇਤਾਂ ‘ਤੇ ਪੁਲਿਸ ਟੀਮਾਂ ਵੱਲੋਂ ਦਰਜਨ ਤੋਂ ਵੱਧ ਪਿੰਡਾਂ—ਜਿਨ੍ਹਾਂ ਵਿੱਚ ਰੋਮਾਣਾ ਅਜੀਤ ਸਿੰਘ, ਪੱਕਾ, ਅਰਾਈਆਂਵਾਲਾ, ਪਿੱਪਲੀ, ਬਰਗਾੜੀ, ਮੱਤਾ, ਮੌੜ ਅਤੇ ਡੋਡ ਸ਼ਾਮਲ ਹਨ—ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ। ਪੁਲਿਸ ਅਧਿਕਾਰੀਆਂ ਨੇ ਕਿਸਾਨਾਂ ਅਤੇ ਪਿੰਡ ਵਾਸੀਆਂ ਨਾਲ ਬੈਠਕਾਂ ਕਰਕੇ ਉਨ੍ਹਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਪਰਾਲੀ ਦੇ ਜ਼ਹਿਰੀਲੇ ਧੂੰਏਂ ਨਾਲ ਨਾ ਸਿਰਫ਼ ਵਾਤਾਵਰਣ ਗੰਧਲਾ ਹੁੰਦਾ ਹੈ, ਸਗੋਂ ਇਹ ਆਮ ਲੋਕਾਂ ਦੀ ਸਿਹਤ ਲਈ ਵੀ ਗੰਭੀਰ ਸੰਕਟ ਪੈਦਾ ਕਰਦਾ ਹੈ। ਇਸ ਤੋਂ ਇਲਾਵਾ ਖੇਤਾਂ ਵਿੱਚ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਕਮਜ਼ੋਰ ਪੈ ਜਾਂਦੀ ਹੈ ਅਤੇ ਜ਼ਮੀਨ ਅੰਦਰਲੇ ਮਿੱਤਰ ਕੀੜੇ ਤੇ ਸੂਖ਼ਮ ਜੀਵ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿੱਚ ਅੱਗ ਲਗਾਉਣ ਦੀ ਬਜਾਏ ਆਧੁਨਿਕ ਤਕਨੀਕਾਂ ਅਤੇ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ।

Follow Us
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ...
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...