PM ਦੇ ਨਾਲ ‘ਪ੍ਰੀਖਿਆ ‘ਤੇ ਚਰਚਾ’ ਪ੍ਰੋਗਰਾਮ ਦਾ ਹਿੱਸਾ ਬਣੇਗਾ ਲੁਧਿਆਣਾ ਦਾ ਵਿਦਿਆਰਥੀ ਦੀਪਕ
PM ਦੇ ਨਾਲ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ ਦਾ ਹਿੱਸਾ ਬਣੇਗਾ ਲੁਧਿਆਣਾ ਦਾ ਵਿਦਿਆਰਥੀ ਦੀਪਕ, ਪਹਿਲੀ ਵਾਰ ਲੁਧਿਆਣਾ ਤੋਂ ਹੋਈ ਚੋਣ

ਪ੍ਰਧਾਨਮੰਤਰੀ ਦੇ ਨਾਲ ਪਰੀਖਿਆ ਤੇ ਚਰਚਾ ਪ੍ਰੋਗਰਾਮ ਦਾ ਹਿੱਸਾ ਬਣੇਗਾ ਲੁਧਿਆਣਾ ਦੇ ਸਰਕਾਰੀ ਸਕੂਲ ਦਾ ਵਿਦਿਆਰਥੀ ਦੀਪਕ, ਪਹਿਲੀ ਵਾਰ ਲੁਧਿਆਣਾ ਤੋਂ ਹੋਈ ਚੋਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਦੇ ਲਈ ਚਲਾਏ ਜਾ ਰਹੇ ਪ੍ਰੋਗਰਾਂਮ ਪ੍ਰੀਖਿਆ ਤੇ ਚਰਚਾ ਦੇ ਵਿੱਚ ਲੁਧਿਆਣਾ ਦੇ ਸਰਕਾਰੀ ਸਕੂਲ ਦਾ ਬਾਰਵੀਂ ਜਮਾਤ ਦਾ ਵਿਦਿਆਰਥੀ ਦੀਪਕ ਸ਼ਰਮਾ ਹਿੱਸਾ ਲੈਣ ਜਾ ਰਿਹਾ ਹੈ ਉਸ ਦੀ ਚੋਣ ਬਾਰ੍ਹਵੀਂ ਜਮਾਤ ਤੋਂ ਬਾਅਦ ਪੜ੍ਹਾਈ ਛੁੱਟ ਜਾਣ ਸਬੰਧੀ ਚੁੱਕੇ ਗਏ ਮੁੱਦੇ ਨੂੰ ਲੈ ਕੇ ਹੋਈ ਹੈ, ਹੁਣ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੂਬਰੂ ਹੋਵੇਗਾ ਅਤੇ ਪ੍ਰੀਖਿਆ ਤੋਂ ਲੈ ਕੇ ਹੋਰ ਚਰਚਾ ਕਰੇਗਾ, ਇਸ ਪ੍ਰੋਗਰਾਮ ਦੇ ਵਿੱਚ ਪੂਰੇ ਦੇਸ਼ ਭਰ ਤੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀ ਚੋਣ ਹੁੰਦੀ ਹੈ, ਇਸ ਪ੍ਰੋਗਰਾਮ ਵਿਚ ਪਹਿਲੀ ਵਾਰ ਲੁਧਿਆਣਾ ਦੇ ਕਿਸੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੀ ਚੋਣ ਹੋਈ ਹੈ ਦੀਪਕ ਲੁਧਿਆਣਾ ਦੇ ਜਵਾਹਰ ਨਗਰ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਵਿਦਿਆਰਥੀ ਹੈ, ਇੱਕ ਪਾਸੇ ਜਿੱਥੇ ਪ੍ਰਧਾਨ ਮੰਤਰੀ ਦੇ ਨਾਲ ਮੁਲਾਕਾਤ ਨੂੰ ਲੈ ਕੇ ਦੀਪਕ ਕਾਫੀ ਉਤਸ਼ਾਹਿਤ ਹੈ ਉੱਥੇ ਹੀ ਉਸ ਦੇ ਸਕੂਲ ਵਾਲੇ ਵੀ ਕਾਫੀ ਮਾਣ ਮਹਿਸੂਸ ਕਰ ਰਹੇ ਨੇ।