NEET ਪੇਪਰ ਲੀਕ ਤੇ ਜੰਤਰ-ਮੰਤਰ ਲਾਠੀਚਾਰਜ ਖ਼ਿਲਾਫ਼ ਲੁਧਿਆਣਾ ‘ਚ ਪ੍ਰਦਰਸ਼ਨ, ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
ਦਿੱਲੀ ਦੇ ਜੰਤਰ-ਮੰਤਰ 'ਤੇ ਵਿਦਿਆਰਥੀਆਂ 'ਤੇ ਹੋਏ ਤਸ਼ੱਦਦ ਅਤੇ ਲਾਠੀਚਾਰਜ ਤੋਂ ਬਾਅਦ ਅੱਜ ਲੁਧਿਆਣਾ ਵਿਖੇ ਵਿਦਿਆਰਥੀਆਂ ਦਾ ਗੁੱਸਾ ਭੜਕ ਗਿਆ। ਸਟੂਡੈਂਟਸ ਕੌਕਰੋਚ ਜਨਤਾ ਪਾਰਟੀ (CJP) ਦੇ ਸਮਰਥਨ ਵਿੱਚ ਬੁੱਧਵਾਰ ਨੂੰ ਵੱਡੀ ਗਿਣਤੀ ਵਿੱਚ ਵਿਦਿਆਰਥੀ ਸੜਕਾਂ 'ਤੇ ਉੱਤਰੇ। ਉਨ੍ਹਾਂ ਨੇ ਸ਼ਹਿਰ ਦੀ ਪ੍ਰਸਿੱਧ ਕਿੱਪਸ ਮਾਰਕੀਟ ਵਿਖੇ ਇੱਕ ਵਿਸ਼ਾਲ ਰੋਸ਼ ਮਾਰਚ ਕੱਢਦਿਆਂ ਕੇਂਦਰ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਦਿੱਲੀ ਦੇ ਜੰਤਰ-ਮੰਤਰ ‘ਤੇ ਵਿਦਿਆਰਥੀਆਂ ‘ਤੇ ਹੋਏ ਤਸ਼ੱਦਦ ਅਤੇ ਲਾਠੀਚਾਰਜ ਤੋਂ ਬਾਅਦ ਅੱਜ ਲੁਧਿਆਣਾ ਵਿਖੇ ਵਿਦਿਆਰਥੀਆਂ ਦਾ ਗੁੱਸਾ ਭੜਕ ਗਿਆ। ਸਟੂਡੈਂਟਸ ਕੌਕਰੋਚ ਜਨਤਾ ਪਾਰਟੀ (CJP) ਦੇ ਸਮਰਥਨ ਵਿੱਚ ਬੁੱਧਵਾਰ ਨੂੰ ਵੱਡੀ ਗਿਣਤੀ ਵਿੱਚ ਵਿਦਿਆਰਥੀ ਸੜਕਾਂ ‘ਤੇ ਉੱਤਰੇ। ਉਨ੍ਹਾਂ ਨੇ ਸ਼ਹਿਰ ਦੀ ਪ੍ਰਸਿੱਧ ਕਿੱਪਸ ਮਾਰਕੀਟ ਵਿਖੇ ਇੱਕ ਵਿਸ਼ਾਲ ਰੋਸ਼ ਮਾਰਚ ਕੱਢਦਿਆਂ ਕੇਂਦਰ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਵੀ ਭੜਕਾਊ ਨਾਅਰੇਬਾਜ਼ੀ ਕੀਤੀ ਗਈ।
ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਸਵਾਲ ਚੁੱਕਦਿਆਂ ਕਿਹਾ ਕਿ ਮੋਦੀ ਸਰਕਾਰ ਆਖ਼ਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਕਿਉਂ ਬਚਾ ਰਹੀ ਹੈ? ਉਨ੍ਹਾਂ ਕਿਹਾ ਕਿ ਪੇਪਰ ਲੀਕ ਅਤੇ ਸਿੱਖਿਆ ਪ੍ਰਣਾਲੀ ਦੀਆਂ ਖ਼ਾਮੀਆਂ ਕਾਰਨ ਕਈ ਵਿਦਿਆਰਥੀਆਂ ਨੇ ਖ਼ੁਦਕੁਸ਼ੀਆਂ ਕੀਤੀਆਂ ਹਨ, ਜਿਨ੍ਹਾਂ ਦੀ ਮੌਤ ਲਈ ਸਰਕਾਰ ਅਤੇ ਸਿੱਖਿਆ ਵਿਭਾਗ ਜ਼ਿੰਮੇਵਾਰ ਹੈ। ਵਿਦਿਆਰਥੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੇ ਐਜੂਕੇਸ਼ਨ ਸਿਸਟਮ ਵਿੱਚ ਤੁਰੰਤ ਵੱਡੇ ਸੁਧਾਰ ਕੀਤੇ ਜਾਣੇ ਚਾਹੀਦੇ ਹਨ।
ਵਿਦਿਆਰਥੀਆਂ ਨੇ ਆਪਣਾ ਦਰਦ ਬਿਆਨ ਕਰਦਿਆਂ ਕਿਹਾ ਕਿ ਮਾਪੇ ਬੈਂਕਾਂ ਤੋਂ ਭਾਰੀ ਕਰਜ਼ੇ ਲੈ ਕੇ ਆਪਣੇ ਬੱਚਿਆਂ ਨੂੰ ਪੜ੍ਹਾ ਰਹੇ ਹਨ, ਪਰ ਪ੍ਰੀਖਿਆ ਤੋਂ ਬਾਅਦ ਪਤਾ ਲੱਗਦਾ ਹੈ ਕਿ ਪੇਪਰ ਲੀਕ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਬੱਚਿਆਂ ਨੂੰ ਆਪਣੇ ਹੱਕਾਂ ਲਈ ਆਪ ਲੜਾਈ ਲੜਨੀ ਪਵੇਗੀ। ਇਸ ਦੇ ਨਾਲ ਹੀ ਉਨ੍ਹਾਂ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ। ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਬੱਚਿਆਂ ‘ਤੇ ਹੋਏ ਲਾਠੀਚਾਰਜ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਇਸ ਪ੍ਰਦਰਸ਼ਨ ਦੌਰਾਨ ‘ਸੋਨਮ ਵਾਂਗਚੁਕ ਜ਼ਿੰਦਾਬਾਦ’ ਦੇ ਨਾਅਰੇ ਵੀ ਗੂੰਜੇ।
ਖ਼ੂਨ ਨਾਲ ਲਿਖੀ ਚਿੱਠੀ ਦਾ ਮੰਗਿਆ ਜਵਾਬ
ਦੂਜੇ ਪਾਸੇ, ਜੰਤਰ-ਮੰਤਰ ‘ਤੇ ਹੋਏ ਅੱਤਿਆਚਾਰ ਦੇ ਖ਼ਿਲਾਫ਼ ਆਵਾਜ਼ ਚੁੱਕਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਆਪਣੇ ਖ਼ੂਨ ਨਾਲ ਲਿਖ ਕੇ ਇੱਕ ਚਿੱਠੀ ਭੇਜੀ ਗਈ ਸੀ, ਪਰ ਅਜੇ ਤੱਕ ਸਰਕਾਰ ਵੱਲੋਂ ਉਸ ਦਾ ਕੋਈ ਜਵਾਬ ਨਹੀਂ ਆਇਆ।
ਵਿਦਿਆਰਥੀਆਂ ਨੇ ਪੁਲਿਸ ਅਤੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸਿਵਲ ਡਰੈੱਸ ਵਿੱਚ ਆਰ.ਐੱਸ.ਐੱਸ. ਦੇ ਗੁੰਡੇ ਵਿਦਿਆਰਥੀਆਂ ‘ਤੇ ਅੱਤਿਆਚਾਰ ਅਤੇ ਤਸ਼ੱਦਦ ਕਰ ਰਹੇ ਹਨ।
ਇਹ ਵੀ ਪੜ੍ਹੋ
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਇਸ ਪੂਰੇ ਮਾਮਲੇ ‘ਤੇ ਦੇਸ਼ ਦੇ ਵਿਦਿਆਰਥੀਆਂ ਨੂੰ ਜਵਾਬ ਦੇਣ।
- ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ।
- ਪੇਪਰ ਲੀਕ ਅਤੇ ਸਿੱਖਿਆ ਪ੍ਰਣਾਲੀ ਦੇ ਸ਼ਿਕਾਰ ਹੋਏ ਪੀੜਤਾਂ ਨੂੰ ਇਨਸਾਫ਼ ਵਜੋਂ 2-2 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।
- ਬਾਕੀ ਪ੍ਰਭਾਵਿਤ ਵਿਦਿਆਰਥੀਆਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।
