ਲੁਧਿਆਣਾ ਵਾਸ਼ਿੰਗ ਫੈਕਟਰੀ ‘ਚ ਲੱਗੀ ਭਿਆਨਕ ਅੱਗ: ਮਸ਼ੀਨਰੀ ਸੜ ਕੇ ਸੁਆਹ, ਕੜੀ ਮਸ਼ੱਕਤ ਤੋਂ ਬਾਅਦ ਪਾਇਆ ਕਾਬੂ

rajinder-arora-ludhiana
Updated On: 

21 May 2025 16:13 PM

ਲੁਧਿਆਣਾ ਦੇ ਤਾਜਪੁਰ ਰੋਡ ਤੇ ਆਰ ਕੇ ਵਾਸ਼ਿੰਗ ਮਸ਼ੀਨ ਫੈਕਟਰੀ ਵਿੱਚ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨ ਅੰਦਰ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ। ਉਧਰ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕੜੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਪਾਇਆ। ਦੱਸ ਦਈਏ ਕਿ ਇਸ ਅੱਗ ਲੱਗਣ ਤੋਂ ਬਾਅਦ ਛੇ ਗੱਡੀਆਂ ਨੂੰ ਮੌਕੇ 'ਤੇ ਸੱਦਿਆ ਗਿਆ। ਜਿਨਾਂ ਵੱਲੋਂ ਅੱਗ 'ਤੇ ਕਾਬੂ ਪਾਇਆ ਗਿਆ।

ਲੁਧਿਆਣਾ ਵਾਸ਼ਿੰਗ ਫੈਕਟਰੀ ਚ ਲੱਗੀ ਭਿਆਨਕ ਅੱਗ: ਮਸ਼ੀਨਰੀ ਸੜ ਕੇ ਸੁਆਹ, ਕੜੀ ਮਸ਼ੱਕਤ ਤੋਂ ਬਾਅਦ ਪਾਇਆ ਕਾਬੂ
Follow Us On

ਲੁਧਿਆਣਾ ਦੇ ਤਾਜਪੁਰ ਰੋਡ ‘ਤੇ ਅੱਜ ਸਵੇਰੇ ਇੱਕ ਵਾਸ਼ਿੰਗ ਮਸ਼ੀਨ ਫੈਕਟਰੀ ਦੇ ਯੂਨਿਟ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਜ਼ਿਆਦਾ ਫੈਲ ਗਈ ਕਿ ਵੱਡੀ ਗਿਣਤੀ ਵਿੱਚ ਮਸ਼ੀਨਰੀ ਨੁਕਸਾਨੀ ਗਈ। ਅੱਗ ਲੱਗਦੀ ਦੇਖ ਕੇ ਰਾਹਗੀਰਾਂ ਅਤੇ ਆਸ-ਪਾਸ ਦੇ ਲੋਕਾਂ ਨੇ ਤੁਰੰਤ ਅਲਾਰਮ ਵਜਾਇਆ। ਲੋਕਾਂ ਨੇ ਪਹਿਲਾਂ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਵਧਦੀ ਦੇਖ ਕੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ ਗਿਆ।

ਜਾਣਕਾਰੀ ਅਨੁਸਾਰ ਅੱਜ ਸਵੇਰੇ 8 ਵਜੇ ਦੇ ਕਰੀਬ ਆਰ ਕੇ ਵਾਸ਼ਿੰਗ ਯੂਨਿਟ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਲੋਕ ਫੈਕਟਰੀ ਦੇ ਬਾਹਰ ਇਕੱਠੇ ਹੋ ਗਏ। ਲੋਕਾਂ ਨੇ ਅੱਗ ਬੁਝਾਉਣ ਲਈ ਨੇੜਲੀਆਂ ਫੈਕਟਰੀਆਂ ਤੋਂ ਪਾਣੀ ਦੀਆਂ ਪਾਈਪਾਂ ਵੀ ਲਗਾਈਆਂ ਪਰ ਅੱਗ ਇੰਨੀ ਫੈਲ ਗਈ ਸੀ ਕਿ ਇਸ ‘ਤੇ ਕਾਬੂ ਪਾਉਣਾ ਮੁਸ਼ਕਲ ਹੁੰਦਾ ਜਾ ਰਿਹਾ ਸੀ। ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।

4 ਤੋਂ ਵੱਧ ਫਾਇਰ ਬ੍ਰਿਗੇਡ ਦੀ ਵਰਤੋਂ

ਫਾਇਰ ਫਾਈਟਰਜ਼ ਨੇ ਵਾਸ਼ਿੰਗ ਯੂਨਿਟ ਨੂੰ ਖਾਲੀ ਕਰਵਾ ਲਿਆ ਅਤੇ ਨੇੜਲੀਆਂ ਇਮਾਰਤਾਂ ਵਿੱਚ ਕੰਮ ਕਰ ਰਹੇ ਲੋਕਾਂ ਨੂੰ ਵੀ ਬਾਹਰ ਕੱਢਿਆ। ਲਗਭਗ 2 ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ, ਅੱਗ ‘ਤੇ ਥੋੜ੍ਹਾ ਕਾਬੂ ਪਾ ਲਿਆ ਗਿਆ ਹੈ ਪਰ ਬਚਾਅ ਕਾਰਜ ਅਜੇ ਵੀ ਜਾਰੀ ਹੈ। ਅੱਗ ਬੁਝਾਉਣ ਲਈ ਫਾਇਰ ਵਿਭਾਗ ਦੀਆਂ 4 ਤੋਂ ਵੱਧ ਪਾਣੀ ਦੀਆਂ ਗੱਡੀਆਂ ਦੀ ਵਰਤੋਂ ਕੀਤੀ ਗਈ ਹੈ।