ਲੁਧਿਆਣਾ: ਤੇਜ਼ ਰਫਤਾਰ ਟਰੱਕ ਨੇ ਦਰੜਿਆ ਮੋਟਰਸਾਈਕਲ ਸਵਾਰ ਨੌਜਵਾਨ, ਮੌਕੇ ‘ਤੇ ਹੀ ਮੌਤ; ਨਹੀਂ ਪਾਇਆ ਸੀ ਹੈਲਮਟ

Updated On: 

11 Jan 2026 16:51 PM IST

ਮੌਕੇ 'ਤੇ ਪਹੁੰਚੇ ਏਐਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਨਾਕੇ ਦੇ ਕੋਲ ਹੀ ਇੱਕ ਟਰੱਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਟਰੱਕ ਦੇ ਟਾਇਰ ਹੇਠਾਂ ਆ ਗਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਹੈ ਤੇ ਜਾਂਚ ਜਾਰੀ ਹੈ।

ਲੁਧਿਆਣਾ: ਤੇਜ਼ ਰਫਤਾਰ ਟਰੱਕ ਨੇ ਦਰੜਿਆ ਮੋਟਰਸਾਈਕਲ ਸਵਾਰ ਨੌਜਵਾਨ, ਮੌਕੇ ਤੇ ਹੀ ਮੌਤ; ਨਹੀਂ ਪਾਇਆ ਸੀ ਹੈਲਮਟ

ਲੁਧਿਆਣਾ: ਤੇਜ਼ ਰਫਤਾਰ ਟਰੱਕ ਨੇ ਦਰੜਿਆ ਮੋਟਰਸਾਈਕਲ ਸਵਾਰ ਨੌਜਵਾਨ, ਮੌਕੇ 'ਤੇ ਹੀ ਮੌਤ

Follow Us On

ਲੁਧਿਆਣਾ ਦੇ ਸਮਰਾਲਾ ਚੌਂਕ ਨਜ਼ਦੀਕ ਫਲਾਈ ਓਵਰ ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਦਰੜ ਦਿੱਤਾ। ਮੋਟਰਸਾਈਕਲ ਸਵਾਰ ਨੌਜਵਾਨ ਦੀ ਟਾਇਰ ਹੇਠਾਂ ਆਉਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਉੱਧਰ, ਟਰੱਕ ਚਾਲਕ ਵੱਲੋਂ ਮੌਕੇ ਦਾ ਫਾਇਦਾ ਚੁੱਕਦੇ ਹੋਏ ਭੱਜਣ ਦੀ ਕੋਸ਼ਿਸ਼ ਕੀਤੀ ਗਈ, ਪਰ ਪੁਲਿਸ ਵੱਲੋਂ ਉਸ ਨੂੰ ਕਾਬੂ ਕਰ ਲਿਆ ਗਿਆ। ਮ੍ਰਿਤਕ ਨੌਜਵਾਨ ਦੀ ਉਮਰ 35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਤੇ ਉਹ ਟਾਟਾ ਕੰਪਨੀ ਚ ਕੰਮ ਕਰਦਾ ਹੈ।

ਮੌਕੇ ਤੇ ਪਹੁੰਚੇ ਏਐਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਨਾਕੇ ਦੇ ਕੋਲ ਹੀ ਇੱਕ ਟਰੱਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਟਰੱਕ ਦੇ ਟਾਇਰ ਹੇਠਾਂ ਆ ਗਿਆ ਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਹੈ ਤੇ ਜਾਂਚ ਜਾਰੀ ਹੈ। ਇਸ ਦੌਰਾਨ ਉਨ੍ਹਾਂ ਨੇ ਜ਼ਿਕਰ ਕੀਤਾ ਕਿ ਮੋਟਰਸਾਈਕਲ ਸਵਾਰ ਨੌਜਵਾਨ ਨੇ ਹੈਲਮਟ ਨਾ ਪਾਏ ਹੋਣ ਕਾਰਨ ਉਸ ਦਾ ਸਿਰ ਟਾਇਰ ਹੇਠਾਂ ਆਇਆ ਹੈ। ਜਿਸ ਕਾਰਨ ਉਸ ਦੀ ਮੌਕੇ ਤੇ ਮੌਤ ਹੋਈ ਹੈ।

ਦੂਜੇ ਪਾਸੇ, ਮੌਕੇ ਤੇ ਮੌਜੂਦ ਚਸ਼ਮਦੀਦ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਉਸ ਦਾ ਜਾਣਕਾਰ ਸੀ। ਉਸ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਸਲੇਮ ਟਾਵਰੀ ਇਲਾਕੇ ਦਾ ਰਹਿਣ ਵਾਲਾ ਹੈ। ਜੋ ਟਾਟਾ ਕੰਪਨੀ ਚ ਕੰਮ ਕਰਦਾ ਸੀ। ਉਸ ਨੇ ਦੱਸਿਆ ਕਿ ਅਚਾਨਕ ਹੀ ਤੇਜ਼ ਰਫਤਾਰ ਟਰੱਕ ਨੇ ਉਸ ਨੂੰ ਟੱਕਰ ਮਾਰੀ ਤੇ ਉਸ ਦੀ ਮੌਕੇ ਤੇ ਮੌਤ ਹੋ ਗਈ। ਇਸ ਦੌਰਾਨ ਉਸ ਨੇ ਟਰੱਕ ਚਾਲਕ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।