AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਲੁਧਿਆਣਾ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ‘ਚ ਨਕਦੀ ਤੇ ‘ਸਕੈਚਰਜ਼’ ਦੇ ਜੁੱਤੇ ਲੈਂਦਾ ASI ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਅੱਜ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਵਿਜੀਲੈਂਸ ਨੇ ਲੁਧਿਆਣਾ ਦੀ ਇੱਕ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ (ASI) ਤਰਲੋਚਨ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ ਨੇ ਨਕਦੀ ਦੇ ਨਾਲ-ਨਾਲ ਇੱਕ ਨਾਮੀ ਬ੍ਰਾਂਡ ਦੇ ਮਹਿੰਗੇ ਜੁੱਤਿਆਂ ਦੀ ਵੀ ਮੰਗ ਕੀਤੀ ਸੀ।

ਲੁਧਿਆਣਾ 'ਚ ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ 'ਚ ਨਕਦੀ ਤੇ 'ਸਕੈਚਰਜ਼' ਦੇ ਜੁੱਤੇ ਲੈਂਦਾ ASI ਰੰਗੇ ਹੱਥੀਂ ਕਾਬੂ
ਲੁਧਿਆਣਾ: ਰਿਸ਼ਵਤ ‘ਚ ਨਕਦੀ ਤੇ ਮਹਿੰਗੇ ਜੁੱਤੇ ਲੈਂਦਾ ASI ਵਿਜੀਲੈਂਸ ਨੇ ਫੜਿਆ
rajinder-arora-ludhiana
| Published: 04 Apr 2026 20:21 PM IST

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਅੱਜ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਵਿਜੀਲੈਂਸ ਨੇ ਲੁਧਿਆਣਾ ਦੀ ਇੱਕ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ (ASI) ਤਰਲੋਚਨ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ ਨੇ ਨਕਦੀ ਦੇ ਨਾਲ-ਨਾਲ ਇੱਕ ਨਾਮੀ ਬ੍ਰਾਂਡ ਦੇ ਮਹਿੰਗੇ ਜੁੱਤਿਆਂ ਦੀ ਵੀ ਮੰਗ ਕੀਤੀ ਸੀ।

ਪਿਸਤੌਲ ਵਾਪਸ ਦਿਵਾਉਣ ਦੇ ਬਦਲੇ ਮੰਗੀ ਸੀ ਰਿਸ਼ਵਤ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਲੁਧਿਆਣਾ ਦੇ ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਵਿਰੁੱਧ ਪਹਿਲਾਂ ਇੱਕ ਮਾਮਲਾ ਦਰਜ ਹੋਇਆ ਸੀ, ਜਿਸ ਦੌਰਾਨ ਪੁਲਿਸ ਨੇ ਉਸ ਦੀ ਲਾਇਸੰਸੀ ਪਿਸਤੌਲ ਆਪਣੇ ਕਬਜ਼ੇ ਵਿੱਚ ਲੈ ਲਈ ਸੀ। ਆਪਣੀ ਪਿਸਤੌਲ ਵਾਪਸ ਲੈਣ ਲਈ ਸ਼ਿਕਾਇਤਕਰਤਾ ਨੇ ਕਾਨੂੰਨੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਸੀ।

ਸ਼ਿਕਾਇਤ ਮੁਤਾਬਕ, ਮੁਲਜ਼ਮ ਨਾਇਬ ਕੋਰਟ ਤਰਲੋਚਨ ਸਿੰਘ ਨੇ ਪਿਸਤੌਲ ਵਾਪਸ ਦਿਵਾਉਣ ਵਿੱਚ ਮਦਦ ਕਰਨ ਦੇ ਬਦਲੇ 10,000 ਰੁਪਏ ਨਕਦ ਅਤੇ ‘ਸਕੈਚਰਜ਼’ (Skechers) ਕੰਪਨੀ ਦੇ ਜੁੱਤਿਆਂ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਮੁਲਜ਼ਮ ASI ਨਾਲ ਹੋਈ ਇਸ ਸਾਰੀ ਗੱਲਬਾਤ ਨੂੰ ਆਪਣੇ ਕੋਲ ਰਿਕਾਰਡ ਕਰ ਲਿਆ ਅਤੇ ਤੁਰੰਤ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ।

ਵਿਜੀਲੈਂਸ ਵੱਲੋਂ ਵਿਛਾਇਆ ਗਿਆ ਜਾਲ

ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਮੁਲਜ਼ਮ ਨੂੰ ਫੜਨ ਲਈ ਜਾਲ ਵਿਛਾਇਆ। ਜਿਵੇਂ ਹੀ ਸ਼ਿਕਾਇਤਕਰਤਾ ਨੇ ਮੁਲਜ਼ਮ ASI ਨੂੰ 10,000 ਰੁਪਏ ਅਤੇ ਸਲੇਟੀ (Grey) ਰੰਗ ਦੇ ਸਕੈਚਰਜ਼ ਜੁੱਤੇ ਸੌਂਪੇ, ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਵਿਜੀਲੈਂਸ ਟੀਮ ਨੇ ਉਸ ਨੂੰ ਰੰਗੇ ਹੱਥੀਂ ਦਬੋਚ ਲਿਆ।

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ

ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਲੁਧਿਆਣਾ ਵਿੱਚ ਮੁਲਜ਼ਮ ਤਰਲੋਚਨ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ (Prevention of Corruption Act) ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਇਸ ਗੱਲ ਦੀ ਵੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ ਕਿ ਕੀ ਮੁਲਜ਼ਮ ਨੇ ਪਹਿਲਾਂ ਵੀ ਇਸੇ ਤਰ੍ਹਾਂ ਹੋਰ ਲੋਕਾਂ ਤੋਂ ਨਾਜਾਇਜ਼ ਵਸੂਲੀ ਕੀਤੀ ਹੈ।

Follow Us
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...