ਲੁਧਿਆਣਾ ਵਿਜੀਲੈਂਸ ਦੀ ਵੱਡੀ ਕਾਰਵਾਈ, GLADA ਦਾ ਸੁਰੱਖਿਆ ਗਾਰਡ 5000 ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਇੱਕ ਹੋਰ ਸਫਲਤਾ ਹਾਸਲ ਕੀਤੀ ਗਈ ਹੈ। ਵਿਜੀਲੈਂਸ ਨੇ ਗਲਾਡਾ (GLADA), ਲੁਧਿਆਣਾ ਵਿਖੇ ਤਾਇਨਾਤ ਇੱਕ ਸੁਰੱਖਿਆ ਗਾਰਡ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀ ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਮੁਲਜ਼ਮ ਹੁਣ ਤੱਕ ਹੋਰ ਕਿੰਨੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਹੈ।

ਮੁੱਖ ਮੰਤਰੀ ਦੀ ਐਂਟੀ-ਕਰੱਪਸ਼ਨ ਐਕਸ਼ਨ ਲਾਈਨ ‘ਤੇ ਹੋਈ ਸੀ ਸ਼ਿਕਾਇਤ
ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ। ਉਸ ਨੂੰ ਮੁੱਖ ਮੰਤਰੀ ਦੀ ‘ਐਂਟੀ-ਕਰੱਪਸ਼ਨ ਐਕਸ਼ਨ ਲਾਈਨ’ ਪੋਰਟਲ ‘ਤੇ ਦਰਜ ਕਰਵਾਈ ਗਈ ਇੱਕ ਸ਼ਿਕਾਇਤ ਦੇ ਆਧਾਰ ‘ਤੇ ਫੜਿਆ ਗਿਆ ਹੈ। ਸ਼ਿਕਾਇਤਕਰਤਾ, ਜੋ ਲੁਧਿਆਣਾ ਦੇ ਪਿੰਡ ਭਾਮੀਆਂ ਕਲਾਂ ਵਿੱਚ ਆਪਣੀ ਦੁਕਾਨ ਦੀ ਉਸਾਰੀ ਕਰਵਾ ਰਿਹਾ ਸੀ, ਨੇ ਦੋਸ਼ ਲਾਇਆ ਕਿ ਮੁਲਜ਼ਮ ਗਾਰਡ ਉਸ ਦੀ ਉਸਾਰੀ ਅਧੀਨ ਦੁਕਾਨ ‘ਤੇ ਆਇਆ ਅਤੇ ਉਸਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਇਸ ਨੂੰ ਢਾਹੁਣ ਦੀ ਧਮਕੀ ਦਿੱਤੀ। ਇਸ ਦੇ ਬਦਲੇ ਵਿੱਚ ਮੁਲਜ਼ਮ ਨੇ ਪਹਿਲਾਂ 12,000 ਰੁਪਏ ਦੀ ਰਿਸ਼ਵਤ ਲਈ ਸੀ ਅਤੇ ਬਾਅਦ ਵਿੱਚ 5,000 ਰੁਪਏ ਦੀ ਹੋਰ ਮੰਗ ਕਰਨ ਲੱਗਾ।
ਇਹ ਵੀ ਪੜ੍ਹੋ
5,000 ਰੁਪਏ ਲੈਂਦਿਆਂ ਰੰਗੇ ਹੱਥੀਂ ਦਬੋਚਿਆ
ਪੀੜਤ ਨੇ ਮੁਲਜ਼ਮ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ ਅਤੇ ਵਿਜੀਲੈਂਸ ਬਿਊਰੋ ਦੀ ਲੁਧਿਆਣਾ ਯੂਨਿਟ ਨਾਲ ਸੰਪਰਕ ਕੀਤਾ। ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਵੱਲੋਂ ਜਾਲ ਵਿਛਾਇਆ ਗਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਲੈਂਦੇ ਹੋਏ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਥਾਣਾ ਲੁਧਿਆਣਾ ਵਿਖੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਵਿਭਾਗ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਅਤੇ ਜਾਂਚ ਜਾਰੀ ਹੈ।