ਲੁਧਿਆਣਾ ਪੱਛਮੀ ‘ਚ AAP ਦੀ ਵਾਪਸੀ, ਸੰਜੀਵ ਅਰੋੜਾ ਨੇ ਦਰਜ ਕੀਤੀ ਸ਼ਾਨਦਾਰ ਜਿੱਤ, CM ਮਾਨ ਨੇ ਦਿੱਤੀ ਵਧਾਈ
ਲੁਧਿਆਣਾ ਪੱਛਮੀ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਪਹਿਲੇ ਗੇੜ੍ਹ ਤੋਂ ਲੈ ਕੇ ਆਖਰੀ ਗੇੜ੍ਹ ਤੱਕ ਉਨ੍ਹਾਂ ਦੀ ਲੀਡ ਬਰਕਰਾਰ ਰਹੀ। ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲਿਆ।

ਲੁਧਿਆਣਾ ਪੱਛਮੀ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਪਹਿਲੇ ਗੇੜ੍ਹ ਤੋਂ ਲੈ ਕੇ ਆਖਰੀ ਗੇੜ੍ਹ ਤੱਕ ਉਨ੍ਹਾਂ ਦੀ ਲੀਡ ਬਰਕਰਾਰ ਰਹੀ। ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲਿਆ। AAPਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਜੀਵ ਅਰੋੜਾ ਨੂੰ ਜਿੱਤ ਦੀ ਵਧਾਈ ਦਿੱਤੀ ਹੈ ਅਤੇ ਲੁਧਿਆਣਾ ਵੈਸਟ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ।
ਲੁਧਿਆਣਾ ਪੱਛਮੀ ‘ਚ ‘ਕੰਮ ਦੀ ਰਾਜਨੀਤੀ’ ਦੀ ਹੋਈ ਜਿੱਤ!!
‘ਆਪ’ ਦੇ @MP_SanjeevArora ਜੀ ਨੂੰ ਭਾਰੀ ਲੀਡ ਨਾਲ ਜਿਤਾਉਣ ਲਈ ਲੁਧਿਆਣਾ ਪੱਛਮੀ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ pic.twitter.com/9oHQzF4eM8
— AAP Punjab (@AAPPunjab) June 23, 2025
ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਜਿੱਤ ਦਾ ਜਸ਼ਨ
ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਲੁਧਿਆਣਾ ਵੈਸਟ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ AAP ਸੈਮੀਫਾਇਨਲ ਵਿੱਚ ਜਿੱਤੀ ਹੈ ਅਤੇ 2027 ਵਿੱਚ ਵੀ ਸ਼ਾਨਦਾਰ ਜਿੱਤ ਦਰਜ ਕਰੇਗੀ। ਉਨ੍ਹਾਂ ਨੇ ਕਿਹਾ ਕਿ ਸੰਜੀਵ ਅਰੋੜਾ ਦੇ ਕੰਮ ਅਤੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਨੂੰ ਦੇਖ ਕੇ ਲੋਕਾਂ ਨੇ ਵੋਟ ਪਾਈ ਹੈ।
ਲੁਧਿਆਣਾ ਵੈਸਟ ਜ਼ਿਮਨੀ ਚੋਣਾਂ ‘ਚ ਪਾਰਟੀ ਉਮੀਦਵਾਰ ਦੀ ਜਿੱਤ ‘ਤੇ ਜਸ਼ਨ ਮਨਾਉਂਦੇ ਪਾਰਟੀ ਵਲੰਟੀਅਰ ਤੇ ਅਹੁਦੇਦਾਰ, ਲੁਧਿਆਣਾ ਤੋਂ Live https://t.co/oM5gMRMcKs
— AAP Punjab (@AAPPunjab) June 23, 2025
ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਵਿੱਚ ਜਿੱਤ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਵੱਡੇ ਆਗੂਆਂ ਵੱਲੋਂ ਪਾਰਟੀ ਵਰਕਰਾਂ ਅਤੇ ਲੋਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਲੁਧਿਆਣਾ ਪੱਛਮੀ ਜ਼ਿਮਨੀ ਚੋਣ ਸਣੇ ਦੇਸ਼ ਦੇ ਹੋਰ ਪੰਜ ਥਾਵਾਂ ‘ਤੇ ਵੀ ਜ਼ਿਮਨੀ ਚੋਣ ਹੋਈ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇਉਮੀਦਵਾਰ ਗੋਪਾਲ ਇਟਾਲੀਆ ਨੇ ਗੁਜਰਾਤ ਦੀ ਵਿਸਾਵਦਰ ਸੀਟ 17554 ਵੋਟਾਂ ਨਾਲ ਜਿੱਤ ਲਈ ਹੈ। ਉਨ੍ਹਾਂ ਨੇ ਭਾਜਪਾ ਦੀ ਕੀਰਤੀ ਪਟੇਲ ਨੂੰ ਹਰਾਇਆ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਲੀਡ ਲਗਾਤਾਰ 3 ਗੇੜ੍ਹਾਂ ਤੱਕ ਵਧਦੀ ਗਈ। ਪਰ ਚੌਥੇ, ਪੰਜਵੇਂ ਅਤੇ ਛੇਵੇਂ ਗੇੜ੍ਹ ਵਿੱਚ ਘੱਟ ਗਈ। ਕਾਂਗਰਸ ਉਮੀਦਵਾਰ ਨੂੰ ਤਿੰਨਾਂ ਗੇੜ੍ਹਾਂ ਵਿੱਚ ਸਭ ਤੋਂ ਵੱਧ ਵੋਟਾਂ ਮਿਲੀਆਂ। 3 ਗੇੜ੍ਹਾਂ ਵਿੱਚ ਘਟਣ ਤੋਂ ਬਾਅਦ, ‘ਆਪ’ ਦੀ ਲੀਡ 7ਵੇਂ ਗੇੜ੍ਹ ਤੋਂ ਫਿਰ ਵਧਣਾ ਸ਼ੁਰੂ ਕਰ ਦਿੱਤਾ।
ਲੁਧਿਆਣਾ ਪੱਛਮੀ ਨੂੰ ਮਿਲੇਗਾ ਕੈਬਨਿਟ ਮੰਤਰੀ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੰਜੀਵ ਅਰੋੜਾ ਦੇ ਲਈ ਪ੍ਰਚਾਰ ਦੌਰਾਨ ਇੱਕ ਜਨਤਕ ਰੈਲੀ ਵਿੱਚ ਲੋਕਾਂ ਨਾਲ ਵਾਅਦਾ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ ਜੇਕਰ ਲੋਕ ਸੰਜੀਵ ਅਰੋੜਾ ਨੂੰ ਵਿਧਾਇਕ ਚੁਣਦੇ ਹਨ ਤਾਂ ਉਹ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਉਣਗੇ। ਕੇਜਰੀਵਾਲ ਨੇ ਕਿਹਾ ਸੀ ਕਿ ਉਹ ਆਪਣੀ ਸ਼ਕਤੀ ਅਤੇ ਸਰੋਤਾਂ ਨਾਲ ਲੁਧਿਆਣਾ ਪੱਛਮੀ ਨੂੰ ਬਦਲ ਦੇਣਗੇ।