ਲੁਧਿਆਣਾ ਪੱਛਮੀ ਜਿਮਨੀ ਚੋਣ ਲਈ BJP ਨੇ ਬਣਾਏ 40 ਸਟਾਰ ਕੈਂਪੇਨਰ, ਸੁਨੀਲ ਜਾਖੜ, ਰੇਖਾ ਗੁਪਤਾ ਤੇ ਸੈਨੀ ਦਾ ਵੀ ਨਾਮ
Ludhiana West by-election: ਪੰਜਾਬ ਭਾਰਤੀ ਜਨਤਾ ਪਾਰਟੀ ਨੇ ਸਟਾਰ ਕੈਂਪੇਨਰ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ 'ਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਹਰਿਆਣਾ ਦੇ ਮੁੱਖ ਮੰਤਰੀ ਸੈਨੀ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਸਟਾਰ ਕੈਂਪੇਨਰ ਬਣਾਇਆ ਗਿਆ ਹੈ। ਇਸ ਲਿਸਟ 'ਚ ਕੁੱਲ੍ਹ 40 ਨਾਮ ਸ਼ਾਮਲ ਹਨ।

Ludhiana Bypoll: ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨਸ਼ਭਾ ਚੋਣਾ ਦੀ ਐਲਾਨ ਹੋ ਚੁੱਕਿਆ ਹੈ ਜਿਸ ਤੋਂ ਬਾਅਦ ਵੱਖ-ਵੱਖ ਪਾਰਟੀਆਂ ਨੇ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੰਜਾਬ ਭਾਰਤੀ ਜਨਤਾ ਪਾਰਟੀ ਨੇ ਸਟਾਰ ਕੈਂਪੇਨਰ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ‘ਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਹਰਿਆਣਾ ਦੇ ਮੁੱਖ ਮੰਤਰੀ ਸੈਨੀ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਸਟਾਰ ਕੈਂਪੇਨਰ ਬਣਾਇਆ ਗਿਆ ਹੈ। ਇਸ ਲਿਸਟ ‘ਚ ਕੁੱਲ੍ਹ 40 ਨਾਮ ਸ਼ਾਮਲ ਹਨ।
ਇਹ ਹੈ ਲਿਸਟ
ਕਾਂਗਰਸ ਤੇ ਆਮ ਆਦਮੀ ਪਾਰਟੀ ਪਹਿਲਾਂ ਹੀ ਇਸ ਸੀਟ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰ ਚੁੱਕੀਆਂ ਹਨ, ਉੱਥੇ ਹੁਣ ਭਾਜਪਾ ਨੇ ਵੀ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਨੇ ਸ਼ਨੀਵਾਰ, 31 ਮਈ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਉਪ ਚੋਣ ਲਈ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ। ਭਾਜਪਾ ਨੇ ਇਸ ਸੀਟ ‘ਤੇ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਤੁਹਾਨੂੰ ਦੱਸ ਦੇਈਏ ਕਿ ਦੇਸ਼ ਦੇ ਚਾਰ ਰਾਜਾਂ ਦੀਆਂ ਪੰਜ ਸੀਟਾਂ ਲਈ 19 ਜੂਨ ਨੂੰ ਵੋਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਪੰਜਾਬ ਦੀ ਇੱਕੋ ਇੱਕ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਹੋਵੇਗੀ।
ਕਾਂਗਰਸ ਅਤੇ ਆਮ ਆਦਮੀ ਪਾਰਟੀ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜੀਵਨ ਗੁਪਤਾ ਦੇ ਖਿਲਾਫ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਕਾਂਗਰਸ ਪਾਰਟੀ ਨੇ ਪੰਜਾਬ ਦੀ ਲੁਧਿਆਣਾ ਪੱਛਮੀ ਸੀਟ ‘ਤੇ ਹੋਣ ਵਾਲੀ ਉਪ ਚੋਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਜ਼ਿਮਨੀ ਚੋਣ ਲੜਨ ਲਈ ਉਨ੍ਹਾਂ ਦੀ ਉਮੀਦਵਾਰੀ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮਨਜ਼ੂਰੀ ਦੇ ਦਿੱਤੀ ਹੈ। ਏਆਈਸੀਸੀ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ, “ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ ਨੇ 64-ਲੁਧਿਆਣਾ ਪੱਛਮੀ ਹਲਕੇ ਤੋਂ ਪੰਜਾਬ ਵਿਧਾਨ ਸਭਾ ਦੀ ਆਉਣ ਵਾਲੀ ਉਪ-ਚੋਣ ਲਈ ਪਾਰਟੀ ਉਮੀਦਵਾਰ ਵਜੋਂ ਭਾਰਤ ਭੂਸ਼ਣ ਆਸ਼ੂ ਦੀ ਉਮੀਦਵਾਰੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।” 26 ਫਰਵਰੀ ਨੂੰ ਆਮ ਆਦਮੀ ਪਾਰਟੀ ਨੇ ਇਸ ਸੀਟ ‘ਤੇ ਹੋਣ ਵਾਲੀ ਉਪ ਚੋਣ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਵੀ ਆਪਣਾ ਉਮੀਦਵਾਰ ਬਣਾਇਆ ਸੀ।