ਲੁਧਿਆਣਾ ਪੱਛਮੀ ‘ਚ CM ਮਾਨ ਵੱਲੋਂ ਰੋਡ ਸ਼ੋਅ, ਜਿੱਤ ਲਈ ਲੋਕਾਂ ਦਾ ਕੀਤਾ ਧੰਨਵਾਦ

Updated On: 

24 Jun 2025 15:01 PM IST

CM Mann Thanks Rally in Ludhiana: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਪੱਛਮੀ ਦੀ ਜਿੱਤ ਤੋਂ ਬਾਅਦ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਅਤੇ ਪਾਰਟੀ ਵਿਧਾਇਕ ਵੀ ਨਜ਼ਰ ਆਏ। ਉਨ੍ਹਾਂ ਨੇ ਲੋਕਾਂ ਦਾ ਧੰਨਵਾਦ ਕੀਤਾ।

ਲੁਧਿਆਣਾ ਪੱਛਮੀ ਚ CM ਮਾਨ ਵੱਲੋਂ ਰੋਡ ਸ਼ੋਅ, ਜਿੱਤ ਲਈ ਲੋਕਾਂ ਦਾ ਕੀਤਾ ਧੰਨਵਾਦ
Follow Us On

ਲੁਧਿਆਣਾ ਪੱਛਮੀ ਦੀ ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੋਡ ਸ਼ੋਅ ਕੱਢਿਆ ਗਿਆ। ਸਭ ਤੋਂ ਪਹਿਲਾਂ ਉਨ੍ਹਾਂ ਨੇ ਲੁਧਿਆਣਾ ਪੱਛਮੀ ਦੇ ਜੇੱਤੂ ਉਮੀਦਵਾਰ ਸੰਜੀਵ ਅਰੋੜਾ ਨੂੰ ਗਲੇ ਵਿੱਚ ਹਾਰ ਪਾ ਕੇ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਆਮ ਆਦਮੀ ਪਾਰਟੀ ਦੇ ਇੰਚਾਰਜ ਮਨੀਸ਼ ਸਿਸੋਦੀਆ, AAP ਪੰਜਾਬ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਣੇ ਪਾਰਟੀ ਦੇ ਹੋਰ ਵਿਧਾਇਕ ਵੀ ਨਜ਼ਰ ਆਏ।

ਸੀਐਮ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਪੱਛਮੀ ਦੀ ਜਿੱਤ ਤੋਂ ਬਾਅਦ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਜੋ ਫਤਵਾ ਦਿੱਤਾ ਹੈ ਉਸ ਦਾ ਦਿਲ ਦੀ ਗਹਿਰਾਇਆਂ ਨਾਲ ਧੰਨਵਾਦ। ਉਨ੍ਹਾਂ ਨੇ ਕਿਹਾ ਕੀ ਪਿਛਲੀ ਬਾਰ ਨਾਲੋਂ ਵੀ ਜਿਆਦਾ ਮਾਰਜ਼ਨ ਦੇ ਨਾਲ ਤੁਸੀਂ ਸੰਜੀਵ ਅਰੋੜਾ ਨੂੰ ਜਿਤਾਇਆ ਹੈ।

ਸੀਐਮ ਨੇ ਵਿਰੋਧਿਆਂ ‘ਤੇ ਸਾਧੇ ਨਿਸ਼ਾਨੇ

ਇਸ ਦੌਰਾਨ ਸੀਐਮ ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਅਕਾਲੀ ਦਲ ਨੂੰ ਘੇਰਦਿਆਂ ਹੋਈਆਂ ਕਿਹਾ ਕਿ ਅਕਾਲੀ ਦੇ ਉਮੀਦਵਾਰ ਦੀ ਜਮਾਨਤ ਜ਼ਬਤ ਹੋ ਗਈ। ਇਸ ਮੌਕੇ ਉਨ੍ਹਾਂ ਨੇ ਗੁਜਰਾਤ ਜਿੱਤ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਜਿੱਤ ਲੋਕਾਂ ਦੀ ਜਿੱਤ ਹੈ, ਸਾਡੀ ਜਿੱਤ ਨਹੀਂ।

ਸੀਐਮ ਮਾਨ ਨੇ ਕਿਹਾ ਕਿ ਲੋਕਾਂ ਦੇ ਫੈਸਲੇ ਦਾ ਕਿਸੇ ਨੂੰ ਪਤਾ ਨਹੀਂ ਹੁੰਦਾ। ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਕਿਹਾ ਕਿ ਜੈ ਪਬਲਿਕ ਹੈ ਸਭ ਜਾਨਤੀ ਹੈ। ਇਸ ਮੌਕੇ ਲੋਕਾਂ ਦਾ ਵੱਡਾ ਇੱਕਠਾ ਦੇਖਣ ਨੂੰ ਮਿਲਿਆ।

ਮਨੀਸ਼ ਸਿਸੋਦੀਆ ਨੇ ਲੋਕਾਂ ਦਾ ਕੀਤਾ ਧੰਨਵਾਦ

ਪੰਜਾਬ AAP ਇੰਚਾਰਜ ਮਨੀਸ਼ ਸਿਸੋਦੀਆ ਨੇ ਵੀ ਸੰਜੀਵ ਅਰੋੜਾ ਦੀ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਕੇਜਰੀਵਾਲ ਦੀ ਸੋਚ ਨੂੰ ਜਿਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਸੈਮੀਫਾਇਨਲ ਜਿੱਤ ਲਿਆ ਹੁਣ ਫਾਇਨਲ ਦੀ ਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਨਾਲੋਂ ਦੋਗੁਣਾ ਗਿਣਤੀ ਨਾਲ ਤੁਸੀਂ ਸੰਜੀਵ ਅਰੋੜਾ ਨੂੰ ਜਿੱਤ ਦਰਜ ਕਰਵਾਈ ਹੈ। 2027 ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹੋਵੇਗੀ।

ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ। ਪੰਜਾਬ ਦੇ ਹਰ ਪਿੰਡ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ। ਲੋਕਾਂ ਨੂੰ ਬਿਹਤਰ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।

ਭਲਕੇ ਦਿੱਲੀ ਵਿੱਚ ਹੋਵੇਗਾ AAP ਦੀ ਜਿੱਤ ਦਾ ਜਸ਼ਨ

ਭਲਕੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਜਸ਼ਨ ਮਨਾਇਆ ਜਾਵੇਗਾ। ਪੰਜਾਬ ਅਤੇ ਗੁਜਰਾਤ ਜ਼ਿਮਨੀ ਚੋਣਾਂ ਦੀ ਜਿੱਤ ਲਈ ਦੁਪਹਿਰ 12 ਵਜੇ ਪ੍ਰੋਗਰਾਮ ਹੋਵੇਗਾ। ਇਸ ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਦੀ ਸੁਪਰੀਮੋ ਅਰਵਿੰਦ ਕੇਜਰੀਵਾਲ ਮੌਜੂਦ ਰਹਿਣਗੇ। ਇਸ ਵਿੱਚ ਗੁਜਰਾਤ, ਪੰਜਾਬ ਦੇ ਆਮ ਆਦਮੀ ਪਾਰਟੀ ਦੇ ਆਗੂ ਸ਼ਾਮਲ ਹੋਣਗੇ।